ਹੁਣ ਕੋਰੋਨਾ ਟੈਸਟਾਂ ਲਈ ਨਹੀਂ ਹੋਣਾ ਪਵੇਗਾ ਖੱਜਲ-ਖੁਆਰ, ਸਰਕਾਰ ਨੇ ਦਿੱਤੀ ਵੱਡੀ ਰਾਹਤ

09/03/2020 9:37:41 PM

ਜਲੰਧਰ : ਪੰਜਾਬ ’ਚ ਕੋਰੋਨਾ ਵਾਇਰਸ ਦੇ ਵੱਧਦੇ ਪ੍ਰਭਾਵ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਕਈ ਕਦਮ ਚੁੱਕੇ ਜਾ ਰਹੇ ਹਨ। ਇਸੇ ਦੌਰਾਨ ਅੱਜ ਕੈਪਟਨ ਸਰਕਾਰ ਵਲੋਂ ਨਵਾਂ ਫਰਮਾਨ ਜਾਰੀ ਕਰਦੇ ਹੋਏ ਕੋਰੋਨਾ ਟੈਸਟਾਂ ਨੂੰ ਲੈ ਕੇ ਵੱਡੀ ਰਾਹਤ ਦਿੱਤੀ ਗਈ ਹੈ। ਹੁਣ ਸਰਕਾਰੀ ਹਸਪਤਾਲਾਂ ’ਚ ਕੋਰੋਨਾ ਟੈਸਟ ਕਰਵਾਉਣ ਲਈ ਲੋਕਾਂ ਨੂੰ ਖੱਜਲ-ਖੁਆਰ ਨਹੀਂ ਹੋਣਾ ਪਵੇਗਾ ਕਿਉਂਕਿ ਹੁਣ ਕੋਰੋਨਾ ਟੈਸਟ ਲਈ ਹਸਪਤਾਲ ’ਚ ਪਰਚੀ ਦੀ ਲੋੜ ਨਹੀਂ ਪਵੇਗੀ। ਕੋਰੋਨਾ ਟੈਸਟ ਲਈ ਸਿਰਫ ਆਧਾਰ ਕਾਰਡ ਅਤੇ ਮੋਬਾਇਲ ਨੰਬਰ ਹੋਣਾ ਜ਼ਰੂਰੀ ਹੋਵੇਗਾ। ਕੋਰੋਨਾ ਟੈਸਟਾਂ ਕਰਵਾਉਣ ਸਮੇਂ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਜਿਸ ਦੇ ਮੱਦੇਨਜ਼ਰ ਸਰਕਾਰ ਵਲੋਂ ਇਹ ਫੈਸਲਾ ਲਿਆ ਗਿਆ ਹੈ ਅਤੇ ਟੈਸਟਿੰਗ ਦੀਆਂ ਦਿੱਕਤਾਂ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।


 


Deepak Kumar

Content Editor

Related News