''ਕੋਰੋਨਾ'' ਦੇ ਇਲਾਜ ਲਈ ਪੰਜਾਬ ਆ ਰਹੇ ਦਿੱਲੀ ਦੇ ਲੋਕ, ਸਿਹਤ ਮਹਿਕਮਾ ਚੌਕਸ

06/13/2020 3:06:15 PM

ਪਟਿਆਲਾ : ਕੋਰੋਨਾ ਮਹਾਮਾਰੀ ਕਾਰਨ ਪੈਦਾ ਹੋਏ ਹਾਲਾਤ ਦਿੱਲੀ 'ਚ ਦਿਨੋਂ-ਦਿਨ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ। ਇਸ ਦੇ ਮੱਦੇਨਜ਼ਰ ਰਾਸ਼ਟਰੀ ਰਾਜਧਾਨੀ ਤੋਂ ਵੱਡੀ ਗਿਣਤੀ 'ਚ ਕੋਰੋਨਾ ਦੀ ਜਾਂਚ ਅਤੇ ਇਲਾਜ ਲਈ ਲੋਕ ਹੁਣ ਪੰਜਾਬ ਦੇ ਹਸਪਤਾਲਾਂ ਵੱਲ ਰੁਖ ਕਰਨ ਲੱਗੇ ਹਨ, ਜਿਸ ਕਾਰਨ ਸਿਹਤ ਮਹਿਕਮਾ ਚਿੰਤਤ ਦਿਖਾਈ ਦੇ ਰਿਹਾ ਹੈ ਅਤੇ ਚੌਕਸ ਹੋ ਗਿਆ ਹੈ। ਪਿਛਲੇ ਕਈ ਸਾਲਾਂ ਤੋਂ ਦਿੱਲੀ 'ਚ ਮੈਨੇਜਰ ਵੱਜੋਂ ਕੰਮ ਕਰ ਰਹੇ 57 ਸਾਲਾ ਵਿਅਕਤੀ ਦਾ ਬੀਤੇ ਦਿਨ ਪਟਿਆਲਾ 'ਚ ਕੋਰੋਨਾ ਟੈਸਟ ਲਿਆ ਗਿਆ ਸੀ, ਜੋ ਕਿ ਪਾਜ਼ੇਟਿਵ ਨਿਕਲਿਆ। ਪੀੜਤ ਵਿਅਕਤੀ ਦੇ ਬੇਟੇ ਨੇ ਦਾਅਵਾ ਕੀਤਾ ਕਿ ਕੋਰੋਨਾ ਦੇ ਲੱਛਣ ਦਿਖਾਈ ਦੇਣ ਤੋਂ ਬਾਅਦ ਉਸ ਦੇ ਪਿਤਾ ਨੇ ਦਿੱਲੀ ਦੇ ਬਹੁਤ ਸਾਰੇ ਹਸਪਤਾਲਾਂ ਦਾ ਦੌਰਾ ਕੀਤਾ ਪਰ ਕਿਤੇ ਵੀ ਉਸ ਦਾ ਇਲਾਜ ਨਹੀਂ ਕੀਤਾ ਗਿਆ।

ਇਹ ਵੀ ਪੜ੍ਹੋ : ਸਮਰਾਲਾ 'ਚ ਭਾਰੀ ਤੂਫਾਨ ਤੇ ਬਾਰਸ਼, ਅੰਤ ਦੀ ਗਰਮੀ ਤੋਂ ਲੋਕਾਂ ਨੂੰ ਮਿਲੀ ਰਾਹਤ

PunjabKesari

ਇਕ ਦੂਜੇ ਕੇਸ 'ਚ ਇਕ ਬਜ਼ੁਰਗ ਜੋੜੇ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਜਿਵੇਂ ਹੀ ਉਕਤ ਬਜ਼ੁਰਗ ਜੋੜਾ ਦਿੱਲੀ ਤੋਂ ਪਟਿਆਲਾ ਪਰਤਿਆ ਤਾਂ ਤੁਰੰਤ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸਿਹਤ ਸਹੂਲਤ ਮੁਹੱਈਆ ਕਰਵਾਈ ਗਈ। ਉਨ੍ਹਾਂ ਨੇ ਦਿੱਲੀ ਦੀ ਇਕ ਪ੍ਰਾਈਵੇਟ ਲੈਬ 'ਚ ਕੋਰੋਨਾ ਟੈਸਟ ਕਰਵਾਏ ਸਨ ਅਤੇ ਦੋਵੇਂ ਪਾਜ਼ੇਟਿਵ ਪਾਏ ਗਏ ਸਨ। ਇਸ ਰੁਝਾਨ ਤੋਂ ਚਿੰਤਤ ਸਿਹਤ ਮਹਿਕਮੇ ਨੇ ਨੀਤੀ ਨਿਰਮਾਤਾਵਾਂ ਨੂੰ ਇਸ ਦਾ ਹੱਲ ਲੱਭਣ ਲਈ ਸੁਚੇਤ ਕੀਤਾ ਹੈ। ਇਸ ਬਾਰੇ ਪਟਿਆਲਾ ਦੇ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਕਿਹਾ ਕਿ ਇੰਝ ਲੱਗ ਰਿਹਾ ਸੀ ਕਿ ਜਿਵੇਂ ਇਹ ਸਾਰੇ ਲੋਕ ਕੋਰੋਨਾ ਦੇ ਇਲਾਜ ਲਈ ਹੀ ਪੰਜਾਬ ਆ ਰਹੇ ਹਨ।

ਇਹ ਵੀ ਪੜ੍ਹੋ : ਲੁਧਿਆਣਾ ਕੇਂਦਰੀ ਜੇਲ੍ਹ 'ਚ ਹੰਗਾਮਾ, ਅਧਿਕਾਰੀਆਂ ਨਾਲ ਭਿੜੇ ਕੈਦੀ

ਉਨ੍ਹਾਂ ਕਿਹਾ ਕਿ ਇਸ ਦੇ ਲਈ ਡਾਇਰੈਕਟਰ, ਸਿਹਤ ਅਤੇ ਪਰਿਵਾਰ ਭਲਾਈ ਮਹਿਕਮੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਅਜਿਹੇ ਮਰੀਜ਼ਾਂ ਦੀ ਗਿਣਤੀ ਪੰਜਾਬ ਦੇ ਕੋਰੋਨਾ ਕੇਸਾਂ 'ਚ ਨਹੀਂ ਕੀਤੀ ਜਾ ਸਕਦੀ, ਸਗੋਂ ਉਨ੍ਹਾਂ ਦੀ ਗਿਣਤੀ ਦਿੱਲੀ 'ਚ ਹੋਵੇਗੀ। ਸੂਤਰਾਂ ਮੁਤਾਬਕ ਦਿੱਲੀ ਤੋਂ ਲੋਕ ਕਿਰਾਏ 'ਤੇ ਆਪਣੀ ਰਿਹਾਇਸ਼ ਲੱਭਣ ਲਈ ਆਪਣੇ ਦੋਸਤਾਂ, ਪਰਿਵਾਰਕ ਮੈਂਬਰਾਂ ਅਤੇ ਜਾਣਕਾਰਾਂ ਕੋਲ ਪੰਜਾਬ ਆ ਰਹੇ ਹਨ। ਇਕ ਪ੍ਰਾਪਰਟੀ ਡੀਲਰ ਨੇ ਇਸ ਬਾਰੇ ਦੱਸਿਆ ਕਿ ਉਹ ਦਿੱਲੀ ਦੇ ਦੋ ਪਰਿਵਾਰਾਂ ਲਈ ਮੋਹਾਲੀ 'ਚ ਕਿਰਾਏ 'ਤੇ ਇਕ ਕੋਠੀ ਲੱਭ ਰਿਹਾ ਸੀ। ਇਸ ਬਾਰੇ ਜ਼ਿਲ੍ਹਾ ਐਪੀਡੈਮਿਓਲਾਜਿਸਟ ਡਾ. ਸੁਮਿਤ ਸਿੰਘ ਨੇ ਕਿਹਾ ਕਿ ਬਹੁਤ ਸਾਰੇ ਕੇਸਾਂ 'ਚ ਦਿੱਲੀ ਤੋਂ ਲੋਕ ਪੰਜਾਬ ਆਪਣੇ ਰਿਸ਼ਤੇਦਾਰਾਂ ਅਤੇ ਦੋਸਤਾਂ ਨੂੰ ਮਿਲਣ ਲਈ ਆਏ ਹਨ ਕਿਉਂਕਿ ਰਾਜਧਾਨੀ 'ਚ ਹਾਲਾਤ ਦਿਨੋਂ-ਦਿਨ ਖਰਾਬ ਹੁੰਦੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਅਤੇ ਮਹਾਰਾਸ਼ਟਰ ਤੋਂ ਆਉਣ ਵਾਲੇ ਲੋਕਾਂ ਦੀ ਕੋਰੋਨਾ ਸਕਾਰਤਮਕ ਦਰ ਹੋਰ ਥਾਵਾਂ ਦੇ ਮੁਕਾਬਲੇ ਕਿਤੇ ਜ਼ਿਆਦਾ ਹੈ।


 


Babita

Content Editor

Related News