ਕੋਰੋਨਾ ਟੀਕਾਕਰਨ ਸਬੰਧੀ ਜਲੰਧਰ ਪ੍ਰਸ਼ਾਸਨ ਦਾ ਅਹਿਮ ਫੈਸਲਾ, ਆਸ਼ਾ ਵਰਕਰਾਂ ਨੂੰ ਮਿਲੇਗਾ ਇਨਾਮ
Sunday, Apr 04, 2021 - 10:31 AM (IST)
ਜਲੰਧਰ (ਚੋਪੜਾ)–ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਕੋਵਿਡ-19 ਟੀਕਾਕਰਨ ਮੁਹਿੰਮ ਤਹਿਤ ਵੱਧ ਤੋਂ ਵੱਧ ਆਬਾਦੀ ਨੂੰ ਕਵਰ ਕਰਨ ਲਈ ਇਕ ਨਵੀਂ ਪਹਿਲਕਦਮੀ ਕੀਤੀ ਹੈ, ਜਿਸ ਤਹਿਤ ਉਨ੍ਹਾਂ ਆਸ਼ਾ ਵਰਕਰਾਂ ਨੂੰ ਲਾਭਪਾਤਰੀਆਂ ਨੂੰ ਟੀਕਾਕਰਨ ਦੀਆਂ ਸੈਸ਼ਨ ਸਾਈਟਾਂ ਤੱਕ ਲਿਆਉਣ ਲਈ ਇਨਾਮ ਦੇਣ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ : ਹੁਸ਼ਿਆਰਪੁਰ 'ਚ 15 ਸਾਲਾ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ, ਸੱਚਾਈ ਜਾਣ ਮਾਪਿਆਂ ਦੇ ਵੀ ਉੱਡੇ ਹੋਸ਼
ਡਿਪਟੀ ਕਮਿਸ਼ਨਰ ਨੇ ਇਕ ਵਰਚੁਅਲ ਮੀਟਿੰਗ ਵਿਚ ਹਿੱਸਾ ਲੈਂਦਿਆਂ ਪੰਜਾਬ ਦੀ ਮੁੱਖ ਸਕੱਤਰ ਵਿੰਨੀ ਮਹਾਜਨ ਨੂੰ ਜ਼ਿਲ੍ਹੇ ਵਿਚ ਟੀਕਾਕਰਨ ਪ੍ਰਕਿਰਿਆ ’ਚ ਤੇਜ਼ੀ ਲਿਆਉਣ ਲਈ ਪ੍ਰਸ਼ਾਸਨ ਵੱਲੋਂ ਚੁੱਕੇ ਜਾ ਰਹੇ ਕਦਮਾਂ ਤੋਂ ਜਾਣੂ ਕਰਵਾਇਆ। ਘਨਸ਼ਾਮ ਥੋਰੀ ਨੇ ਕਿਹਾ ਕਿ ਲਾਭਪਾਤਰੀਆਂ ਨੂੰ ਸੈਸ਼ਨ ਸਾਈਟਾਂ ’ਤੇ ਲਿਆਉਣ ਲਈ ਆਸ਼ਾ ਵਰਕਰਾਂ ਨੂੰ ਪ੍ਰਤੀ ਸੈਸ਼ਨ 200 ਰੁਪਏ ਯੂਨਿਟ ਖਰਚੇ ਵਜੋਂ ਦਿੱਤਾ ਜਾਵੇਗਾ। ਜਿੰਨੇ ਜ਼ਿਆਦਾ ਲਾਭਪਾਤਰੀ ਆਸ਼ਾ ਵਰਕਰ ਲਿਆਉਣਗੀਆਂ, ਉਨ੍ਹਾਂ ਨੂੰ ਪ੍ਰਸ਼ਾਸਨ ਵੱਲੋਂ ਓਨਾ ਹੀ ਜ਼ਿਆਦਾ ਇਨਾਮ ਮਿਲੇਗਾ।
ਇਹ ਵੀ ਪੜ੍ਹੋ : ਗੈਂਗਸਟਰ ਦਿਲਪ੍ਰੀਤ ਬਾਬਾ ਦੀ ਸੁਰੱਖਿਆ ਨੂੰ ਲੈ ਕੇ ਮਾਂ ਨੇ ਜੇਲ੍ਹ ਪ੍ਰਸ਼ਾਸਨ ’ਤੇ ਲਾਏ ਹੈਰਾਨ ਕਰਦੇ ਦੋਸ਼
ਉਨ੍ਹਾਂ ਕਿਹਾ ਕਿ ਇਹ ਕਦਮ ਆਸ਼ਾ ਵਰਕਰਾਂ ਨੂੰ ਲੋਕਾਂ ਨੂੰ ਨਿੱਜੀ ਤੌਰ ’ਤੇ ਮਿਲਣ ਅਤੇ ਟੀਕਾਕਰਨ ਦੇ ਫਾਇਦਿਆਂ ਬਾਰੇ ਉਨ੍ਹਾਂ ਨੂੰ ਜਾਗਰੂਕ ਕਰਨ ਲਈ ਉਤਸ਼ਾਹਤ ਕਰੇਗਾ। ਇਸ ਨਾਲ ਜ਼ਿਲ੍ਹੇ ਵਿਚ ਟੀਕਾਕਰਨ ਮੁਹਿੰਮ ਨੂੰ ਹੋਰ ਜ਼ਿਆਦਾ ਮਜ਼ਬੂਤ ਬਣਾਇਆ ਜਾ ਸਕੇਗਾ। ਉਨ੍ਹਾਂ ਦੱਸਿਆ ਕਿ ਜਲੰਧਰ ਰੋਜ਼ਾਨਾ 10 ਹਜ਼ਾਰ ਟੀਕਾਕਰਨ ਦੇ ਅੰਕੜੇ ਨੂੰ ਪਾਰ ਕਰ ਚੁੱਕਾ ਹੈ, ਜਦੋਂ ਕਿ ਜ਼ਿਲ੍ਹੇ ਵਿਚ ਕੁਲ ਟੀਕਾਕਰਨ 1.25 ਲੱਖ ਤੋਂ ਉੱਪਰ ਪਹੁੰਚ ਗਿਆ ਹੈ। ਲਗਭਗ 274 ਸੈਸ਼ਨ ਸਾਈਟਾਂ ਅਤੇ 10 ਮੋਬਾਇਲ ਟੀਮਾਂ ਵੱਲੋਂ ਸਾਰਾ ਹਫ਼ਤਾ ਜ਼ਿਲ੍ਹੇ ਵਿਚ ਟੀਕਾਕਰਨ ਦੀਆਂ ਸਹੂਲਤਾਂ ਮੁਹੱਈਆ ਕੀਤੀਆਂ ਜਾ ਰਹੀਆਂ ਹਨ। ਹੈਲਥ ਕੇਅਰ ਅਤੇ ਫਰੰਟਲਾਈਨ ਵਰਕਰਾਂ ਤੋਂ ਇਲਾਵਾ ਮਾਰਚ ਮਹੀਨੇ ਸੀਨੀਅਰ ਸਿਟੀਜ਼ਨਾਂ ਅਤੇ ਸਹਿ-ਬੀਮਾਰੀਆਂ ਵਾਲੇ ਲੋਕਾਂ ਸਮੇਤ ਲਗਭਗ 41 ਹਜ਼ਾਰ ਲਾਭਪਾਤਰੀਆਂ ਦਾ ਟੀਕਾਕਰਨ ਕੀਤਾ ਗਿਆ।
ਇਹ ਵੀ ਪੜ੍ਹੋ : 10 ਦਿਨ ਪਹਿਲਾਂ ਚਾਵਾਂ ਨਾਲ ਤੋਰੀ ਸੀ ਧੀ ਦੀ ਡੋਲੀ, ਹੁਣ ਲਾਸ਼ ਬਣੀ ਵੇਖ ਭੁੱਬਾਂ ਮਾਰ ਰੋਇਆ ਪਰਿਵਾਰ
ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ