ਪੰਜਾਬ ''ਚ ਕੋਰੋਨਾ ਟੀਕਾਕਰਨ ਮੁਹਿੰਮ ਜਾਰੀ, ਹੁਣ ਇਸ ਉਮਰ ਦੇ ਵਿਅਕਤੀਆਂ ਨੂੰ ਲੱਗੇਗਾ ਟੀਕਾ

02/27/2021 10:01:57 AM

ਚੰਡੀਗੜ੍ਹ (ਰਮਨਜੀਤ): ਕੋਵਿਡ-19 ਟੀਕਾਕਰਨ ਸਬੰਧੀ ਕੌਮੀ ਮਾਹਰ ਸਮੂਹ ਵੱਲੋਂ ਦਰਸਾਈ ਗਈ ਤਰਜ਼ੀਹ ਅਨੁਸਾਰ ਅਗਲੇ ਪੜਾਅ 'ਚ 60 ਸਾਲ ਤੋਂ ਵੱਧ ਉਮਰ ਅਤੇ ਸਹਿ-ਰੋਗਾਂ ਤੋਂ ਪੀੜਤ 45 ਤੋਂ 60 ਸਾਲ ਤੱਕ ਦੀ ਉਮਰ ਦੇ ਵਿਅਕਤੀਆਂ ਦਾ ਟੀਕਾਕਰਨ ਕੀਤਾ ਜਾਵੇਗਾ। ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਅਜਿਹੇ ਸਾਰੇ ਨਾਗਰਿਕ ਜਿਨ੍ਹਾਂ ਦੀ ਉਮਰ 60 ਸਾਲ ਤੋਂ ਵੱਧ ਹੈ ਜਾਂ ਜਿਨ੍ਹਾਂ ਦੀ ਉਮਰ 1 ਜਨਵਰੀ 2022 ਨੂੰ 45 ਤੋਂ 59 ਸਾਲ ਦੀ ਹੋ ਜਾਵੇਗੀ ਅਤੇ ਉਹ ਕਿਸੇ ਸਹਿ ਰੋਗ ਤੋਂ ਪੀੜਤ ਹਨ, ਦਾ ਟੀਕਾਕਰਨ ਕੀਤਾ ਜਾਵੇਗਾ।

ਇਹ ਵੀ ਪੜ੍ਹੋ : CBSE ਦੇ 10ਵੀਂ ਜਮਾਤ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਸਿਲੇਬਸ ਨੂੰ ਲੈ ਕੇ ਸਾਫ਼ ਕੀਤੀ ਇਹ ਗੱਲ    

ਇਸ ਨੂੰ ਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰ ਵੱਲੋਂ ਪ੍ਰਮਾਣਿਤ ਕੀਤਾ ਜਾਵੇਗਾ। ਸਿੱਧੂ ਨੇ ਅੱਗੇ ਕਿਹਾ ਰਜਿਟਰਡ ਟੀਕਾਕਰਨ ਦੀ ਪ੍ਰਕਿਰਿਆ ਨੂੰ ਅੱਗੇ ਵਧਾਉਣ ਅਤੇ ਇਸ ਨੂੰ ਸੁਖਾਲਾ ਬਣਾਉਣ ਲਈ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਕੋਵਿਡ-19 ਟੀਕਾਕਰਨ ਮੁਹਿੰਮ ਦੇ ਪਹਿਲੇ ਪੜਾਅ ਦੇ ਲਾਗੂਕਰਨ ਦੌਰਾਨ ਪ੍ਰਾਪਤ ਫੀਡਬੈਕ ਦੇ ਆਧਾਰ ’ਤੇ ਕੋਵਿਨ 2.0 ਪੋਰਟਲ ਲਿਆਂਦਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਹਾਈਕੋਰਟ ਨੇ ਗਰੀਬ ਵਿਦਿਆਰਥਣ ਦੇ ਹੱਕ 'ਚ ਸੁਣਾਇਆ ਫ਼ੈਸਲਾ, ਪੰਜਾਬੀ ਯੂਨੀਵਰਸਿਟੀ ਨੂੰ ਲੱਗਾ ਜੁਰਮਾਨਾ

ਉਨ੍ਹਾਂ ਦੱਸਿਆ ਕਿ ਲਾਭਪਾਤਰੀ ਖ਼ੁਦ ਨੂੰ ਕੋਵਿਨ 2.0 ਪੋਰਟਲ ਜਾਂ ਹੋਰ ਆਈ. ਟੀ. ਐਪਲੀਕੇਸ਼ਨਾਂ ਜਿਵੇਂ ਅਰੋਗਿਆ ਸੇਤੂ ਆਦਿ ਰਾਹੀਂ ਟੀਕਾਕਰਨ ਵਾਸਤੇ ਰਜਿਸਟਰਡ ਕਰ ਸਕਣਗੇ। ਉਨ੍ਹਾਂ ਕਿਹਾ ਕਿ ਇਹ ਨਵਾਂ ਪੋਰਟਲ ਖ਼ਾਸ ਕਰਕੇ ਬਜ਼ੁਰਗਾਂ ਲਈ ਟੀਕਾਕਰਨ ਮੁਹਿੰਮ 'ਚ ਤੇਜ਼ੀ ਲਿਆਉਣ ਲਈ ਯਕੀਨੀ ਤੌਰ ’ਤੇ ਮੱਦਦਗਾਰ ਸਾਬਤ ਹੋਵੇਗਾ। ਸਿਹਤ ਮੰਤਰੀ ਨੇ ਕਿਹਾ ਕਿ ਵਿਸ਼ਵ ਸਿਹਤ ਸੰਗਠਨ ਦੇ ਅਨੁਸਾਰ ਮਹਾਮਾਰੀ ਨਾਲ ਨਜਿੱਠਣ ਲਈ ਕੋਵਿਡ-19 ਟੀਕਾਕਰਨ ਇੱਕੋ ਇੱਕ ਹੱਲ ਹੈ ਅਤੇ ਯੋਗ ਲਾਭਪਾਤਰੀਆਂ ਨੂੰ ਇਸ ਸੁਨਹਿਰੀ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ।

ਇਹ ਵੀ ਪੜ੍ਹੋ : 'ਬੁਲੇਟ ਮੋਟਰਸਾਈਕਲ' ਰੱਖਣ ਵਾਲਿਆਂ ਲਈ ਜ਼ਰੂਰੀ ਖ਼ਬਰ, ਇਸ ਜ਼ੁਰਮ 'ਤੇ ਹੋ ਸਕਦੀ ਹੈ 6 ਸਾਲ ਦੀ ਕੈਦ   

ਮੁਫ਼ਤ ਅਤੇ ਅਦਾਇਗੀ ਵਾਲੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਟੀਕਾਕਰਨ ਦੀ ਸਹੂਲਤ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਪਹਿਲਾਂ ਦੀ ਤਰ੍ਹਾਂ ਹੀ ਮੁਫ਼ਤ ਮੁਹੱਈਆ ਕਰਵਾਈ ਜਾਏਗੀ ਅਤੇ ਨਿੱਜੀ ਸਿਹਤ ਸੰਸਥਾਵਾਂ 'ਚ ਇਹ ਭਾਰਤ ਸਰਕਾਰ ਵੱਲੋਂ ਸਮੇਂ-ਸਮੇਂ ’ਤੇ ਤੈਅ ਦਰਾਂ ਅਨੁਸਾਰ ਭੁਗਤਾਨ ਦੇ ਅਧਾਰ ’ਤੇ ਮੁਹੱਈਆ ਕਰਵਾਈ ਜਾਵੇਗੀ।  

ਨੋਟ : ਪੰਜਾਬ 'ਚ ਜਾਰੀ ਕੋਰੋਨਾ ਟੀਕਾਕਰਨ ਮੁਹਿੰਮ ਬਾਰੇ ਦਿਓ ਆਪਣੀ ਰਾਏ

       


 


Babita

Content Editor

Related News