‘ਵੈਕਸੀਨ ਘੋਟਾਲੇ ਤੋਂ ਬਾਅਦ ਕੈਪਟਨ ਸਰਕਾਰ ਨੇ ਫ਼ਤਿਹ ਕਿੱਟਾਂ ਖਰੀਦਣ ਵਿੱਚ ਕੀਤਾ ਵੱਡਾ ਘੋਟਾਲਾ’

Tuesday, Jun 08, 2021 - 06:23 PM (IST)

ਮੋਹਾਲੀ (ਬਿਊਰੋ) : ‘ਰੋਮ ਜਲ ਰਿਹਾ ਸੀ ਅਤੇ ਨੀਰੋ ਬਾਂਸੁਰੀ ਵਜਾ ਰਿਹਾ ਸੀ’ ਵਾਲੀ ਕਹਾਵਤ ਹੁਣ ਕੋਰੋਨਾ ਦੇ ਦੌਰ ਵਿੱਚ ਪੰਜਾਬ ਵਿਚਲੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ’ਤੇ ਕੁਝ ਇਸ ਤਰ੍ਹਾਂ ਫਿੱਟ ਹੋ ਰਹੀ ਹੈ ਕਿ ‘ਪੰਜਾਬ ਕੋਰੋਨਾ ਦੀ ਅੱਗ ’ਚ ਸੜ ਰਿਹਾ ਸੀ ਅਤੇ ਸਿਹਤ ਮੰਤਰੀ ਵੈਕਸੀਨ ਦੇ ਫ਼ਤਿਹ ਕਿੱਟਾਂ ਦੇ ਘੋਟਾਲੇ ਕਰ ਰਿਹਾ ਸੀ’। ਲੱਖਾਂ ਲੋਕਾਂ ਦੀਆਂ ਜਾਨਾਂ ਨਾਲ ਖਿਲਵਾੜ ਕਰਨ ਵਾਲੇ ਸਿਹਤ ਮੰਤਰੀ ਪੰਜਾਬ ਬਲਬੀਰ ਸਿੱਧੂ ਤੇ ਕੈਪਟਨ ਸਰਕਾਰ ਦੇ ਇਨ੍ਹਾਂ ਘੋਟਾਲਿਆਂ ਦਾ ਪਰਦਾਫਾਸ਼ ਕਰਨ ਅਤੇ ਵਿਰੋਧ ਕਰਨ ਵਾਲੀ ‘ਆਪ’ ਦੇ ਆਗੂਆਂ ਅਤੇ ਵਰਕਰਾਂ ’ਤੇ ਪੁਲਸ ਕੇਸ ਦਰਜ ਕੀਤੇ ਜਾ ਰਹੇ ਹਨ। ਉਕਤ ਵਿਚਾਰਾਂ ਦਾ ਪ੍ਰਗਟਾਵਾ ‘ਆਪ’ ਦੇ ਜ਼ਿਲ੍ਹਾ ਮੋਹਾਲੀ ਤੋਂ ਪ੍ਰਧਾਨ ਐਡਵੋਕੇਟ ਗੋਵਿੰਦਰ ਮਿੱਤਲ ਅਤੇ ਸਕੱਤਰ ਪ੍ਰਭਜੋਤ ਕੌਰ ਨੇ ਅੱਜ ਕੋਠੀ ਨੰਬਰ 384, ਫੇਜ਼ 4 ਸਥਿਤ ਮੋਹਾਲੀ ਪ੍ਰੈੱਸ ਕਲੱਬ ਵਿਖੇ ਆਯੋਜਿਤ ਇੱਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕੀਤਾ। 

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ‘ਗੈਂਗਵਾਰ’, ਖ਼ਤਰਨਾਕ ਗੈਂਗਸਟਰ ਲੱਖਵਿੰਦਰ ਸਿੰਘ ਲੱਖਾ ਦਾ ਕਤਲ

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਿਹਤ ਸਹੂਲਤਾਂ ਦੇ ਮੱਦੇਨਜ਼ਰ ਇਸ ਤੋਂ ਵੱਧ ਸ਼ਰਮਿੰਦਗੀ ਵਾਲੀ ਗੱਲ ਹੋਰ ਕੋਈ ਨਹੀਂ ਹੋ ਸਕਦੀ ਕਿ ਖ਼ੁਦ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਕਾਂਗਰਸੀ ਐੱਮ.ਐੱਲ.ਏ. ਸਰਕਾਰੀ ਹਸਪਤਾਲਾਂ ਵਿੱਚ ਜਾਣ ਦੀ ਥਾਂ ਪ੍ਰਾਈਵੇਟ ਹਸਪਤਾਲਾਂ ਵਿੱਚ ਕਰਵਾ ਰਹੇ ਹਨ। ਇਸ ਤੋਂ ਇਹ ਸਿੱਧ ਹੁੰਦਾ ਹੈ ਕਿ ਸਰਕਾਰੀ ਹਸਪਤਾਲਾਂ ਵਿੱਚ ਸਿਹਤ ਸਹੂਲਤਾਂ ਦਾ ਬੁਰਾ ਹਾਲ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ‘ਫ਼ਤਿਹ ਕਿੱਟਾਂ’ ਖਰੀਦਣ ਵਿੱਚ ਵੱਡਾ ਕਰੋੜਾਂ ਰੁਪਇਆਂ ਦਾ ਘੋਟਾਲਾ ਕੀਤਾ ਹੈ, ਜਿਸ ਦੇ ਚਲਦਿਆਂ 837 ਰੁਪਏ ਵਾਲੀ ‘ਫ਼ਤਿਹ ਕਿੱਟ’ 1338 ਰੁਪਏ ਦੇ ਮਹਿੰਗੇ ਮੁੱਲ ਵਿੱਚ ਖਰੀਦ ਕੇ ਪੰਜਾਬ ਵਾਸੀਆਂ ਦੀ ਜੇਬ੍ਹ ਉਤੇ ਡਾਕਾ ਮਾਰਿਆ। ਇਸ ਤੋਂ ਇਲਾਵਾ ਕਰੋਨਾ ਵੈਕਸੀਨ ਵੀ ਪ੍ਰਾਈਵੇਟ ਹਸਪਤਾਲਾਂ ਨੂੰ ਵੇਚ ਕੇ ਕਰੋੜਾਂ ਰੁਪਇਆਂ ਦਾ ਘੋਟਾਲਾ ਕੀਤਾ।

ਪੜ੍ਹੋ ਇਹ ਵੀ ਖ਼ਬਰ - ਡਰੇਨ ’ਚ ਨਹਾਉਂਦੇ ਸਮੇਂ ਡੁੱਬਿਆ 16 ਸਾਲਾ ਬੱਚਾ, ਪਰਿਵਾਰ ਨੇ ਸੋਸ਼ਲ ਮੀਡੀਆ ’ਤੇ ਵੇਖੀ ਫੋਟੋ ਤਾਂ ਉੱਡੇ ਹੋਸ਼

ਉਨ੍ਹਾਂ ਨੇ ਕਿਹਾ ਕਿ ਜਦੋਂ ਇਸ ਵੈਕਸੀਨ ਘੋਟਾਲੇ ਦਾ ਪਰਦਾਫਾਸ਼ ਹੋਇਆ, ਉਸੇ ਦਿਨ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਬਦਨਾਮੀ ਦੇ ਡਰੋਂ ਪ੍ਰਾਈਵੇਟ ਹਸਪਤਾਲਾਂ ਤੋਂ ਦਵਾਈ ਵਾਪਿਸ ਲੈਣ ਦੇ ਹੁਕਮ ਜਾਰੀ ਕਰ ਦਿੱਤੇ। ਉਨ੍ਹਾਂ ਕਿਹਾ ਕਿ ਸਰਕਾਰ ਦਾ ਕੰਮ ਵਪਾਰ ਜਾਂ ਘੋਟਾਲੇ ਕਰਨਾ ਨਹੀਂ ਹੁੰਦਾ ਸਗੋਂ ਲੋਕਾਂ ਦੀ ਭਲਾਈ ਕਰਨਾ ਹੁੰਦਾ ਹੈ। ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਿਤ ਹੋਈ ਹੈ। ਉਨ੍ਹਾਂ ਕਿਹਾ ਕਿ ਜਦੋਂ ਕਾਂਗਰਸ ਪਾਰਟੀ ਦੇ ਮੰਤਰੀ ਪੰਜਾਬ ਭਰ ਵਿੱਚ ਕੋਵਿਡ ਨਿਯਮਾਂ ਦੀਆਂ ਧੱਜੀਆਂ ਉਡਾਉਂਦੇ ਹੋਏ ਵੱਡੇ-ਵੱਡੇ ਇਕੱਠ ਕਰਦੇ ਹਨ ਤਾਂ ਕੋਵਿਡ ਦੇ ਨਿਯਮ ਛੁਪ ਜਾਂਦੇ ਹਨ। 

ਪੜ੍ਹੋ ਇਹ ਵੀ ਖ਼ਬਰ - ਤਰਨਤਾਰਨ ’ਚ ਵਾਪਰੀ ਵੱਡੀ ਵਾਰਦਾਤ : ਜਿੰਮ ’ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਉਨ੍ਹਾਂ ਨੇ ਕਿਹਾ ਕਿ ਜਦੋਂ ਆਮ ਆਦਮੀ ਪਾਰਟੀ ਨੇ ਉਕਤ ਵੱਡੇ ਘੋਟਾਲਿਆਂ ਦਾ ਪਰਦਾਫਾਸ਼ ਕਰਨ ਲਈ ਲੋਕਤੰਤਰਿਕ ਢੰਗ ਨਾਲ ਪ੍ਰਦਰਸ਼ਨ ਕੀਤੇ ਤਾਂ ਉਨ੍ਹਾਂ ’ਤੇ ਪੁਲਸ ਕੇਸ ਦਰਜ ਕਰ ਦਿੱਤੇ ਗਏ। ਸਰਕਾਰ ਦੀ ਅਜਿਹੀ ਕਾਰਵਾਈ ਸ਼ਰੇਆਮ ਗੁੰਡਾਗਰਦੀ ਅਤੇ ਤਾਨਾਸ਼ਾਹੀ ਦਾ ਸਬੂਤ ਦਿੰਦੀ ਹੈ।ਉਕਤ ਆਗੂਆਂ ਨੇ ਕਿਹਾ ਕਿ ‘ਆਪ’ ਦੇ ਆਗੂ ਅਤੇ ਵਰਕਰ ਹਮੇਸ਼ਾਂ ਲੋਕ ਹਿਤ ਵਿੱਚ ਖੜ੍ਹਦੇ ਰਹਿਣਗੇ ਅਤੇ ਸਰਕਾਰ ਦੇ ਘੋਟਾਲਿਆਂ ਅਤੇ ਧੱਕੇਸ਼ਾਹੀਆਂ ਖਿਲਾਫ਼ ਹਮੇਸ਼ਾ ਅਵਾਜ਼ ਬੁਲੰਦ ਕਰਦੇ ਰਹਿਣਗੇ।

ਪੜ੍ਹੋ ਇਹ ਵੀ ਖ਼ਬਰ - ਮਾਂ ਨੇ ਫੋਨ ਚਲਾਉਣ ਤੋਂ ਕੀਤਾ ਮਨ੍ਹਾ ਤਾਂ ਦੋ ਭੈਣਾਂ ਦੇ ਇਕਲੌਤੇ ਭਰਾ ਨੇ ਛੱਡਿਆ ਘਰ, 13 ਦਿਨਾਂ ਬਾਅਦ ਮਿਲੀ ਲਾਸ਼ 


rajwinder kaur

Content Editor

Related News