ਅਹਿਮ ਖ਼ਬਰ : ਕੋਰੋਨਾ ਵੈਕਸੀਨ ਨਾ ਲਵਾਉਣ ’ਤੇ ਇਨ੍ਹਾਂ ਮੁਲਾਜ਼ਮਾਂ ਨੂੰ ਹੁਣ ਨਹੀਂ ਮਿਲੇਗੀ ਤਨਖ਼ਾਹ

Sunday, May 09, 2021 - 09:48 AM (IST)

ਲੁਧਿਆਣਾ (ਹਿਤੇਸ਼) - ਇਕ ਪਾਸੇ ਜਿਥੇ ਪੰਜਾਬ ਸਰਕਾਰ ਵੱਲੋਂ ਲਾਕਡਾਊਨ ਸਬੰਧੀ ਜਾਰੀ ਕੀਤੀਆਂ ਹਦਾਇਤਾਂ ’ਚ ਵੈਕਸੀਨ ਨਾ ਲਵਾਉਣ ਵਾਲੇ 45 ਸਾਲ ਤੋਂ ਉੱਪਰ ਦੇ ਸਰਕਾਰੀ ਮੁਲਾਜ਼ਮਾਂ ਨੂੰ ਆਫਿਸ ’ਚ ਆਉਣ ਦੀ ਥਾਂ ਛੁੱਟੀ ਲੈਣ ਦੀ ਸਲਾਹ ਦਿੱਤੀ ਗਈ ਹੈ, ਉਥੇ ਨਗਰ ਨਿਗਮ ਪ੍ਰਸ਼ਾਸਨ ਨੇ ਵੀ ਮੁਲਾਜ਼ਮਾਂ ਵੱਲੋਂ ਵੈਕਸੀਨ ਨਾ ਲਵਾਉਣ ਦਾ ਸਖ਼ਤ ਨੋਟਿਸ ਲਿਆ ਹੈ।

ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ: 5 ਭੈਣਾਂ ਦੇ ਇਕਲੌਤੇ ਭਰਾ ਦੀ ਸਤਲੁਜ ’ਚ ਡੁੱਬਣ ਕਾਰਨ ਹੋਈ ‘ਮੌਤ’, ਘਰ ’ਚ ਪਿਆ ਚੀਕ ਚਿਹਾੜਾ

ਇਸ ਸਬੰਧੀ ਜਾਰੀ ਆਰਡਰ ’ਚ ਕਮਿਸ਼ਨਰ ਪ੍ਰਦੀਪ ਸੱਭਰਵਾਲ ਨੇ ਕਿਹਾ ਕਿ ਕਈ ਵਾਰ ਨਿਰਦੇਸ਼ ਦੇਣ ਦੇ ਬਾਵਜੂਦ ਨਗਰ ਨਿਗਮ ਦੇ ਕਈ ਮੁਲਾਜ਼ਮਾਂ ਨੇ ਹੁਣ ਤੱਕ ਕੋਰੋਨਾ ਵੈਕਸੀਨ ਨਹੀਂ ਲਵਾਈ। ਇਹ ਕੇਸ ਮੁਲਾਜ਼ਮਾਂ ਦੀ ਸਿਹਤ ਨਾਲ ਜੁੜਿਆ ਹੋਇਆ ਹੈ, ਜਿਸ ਦੇ ਮੱਦੇਨਜ਼ਰ ਨਗਰ ਨਿਗਮ ਦਫ਼ਤਰ ’ਚ ਕੈਂਪ ਲਾਏ ਜਾ ਰਹੇ ਹਨ, ਜਿਸ ’ਚ ਮੁਲਾਜ਼ਮਾਂ ਨੂੰ ਵੈਕਸੀਨ ਲਵਾਉਣ ਲਈ ਬ੍ਰਾਂਚ ਇੰਚਾਰਜਾਂ ਦੀ ਜ਼ਿੰਮੇਵਾਰੀ ਤੈਅ ਕੀਤੀ ਗਈ ਹੈ ਤਾਂਕਿ ਕੋਰੋਨਾ ਦੇ ਵਧਦੇ ਪ੍ਰਭਾਵ ਤੋਂ ਬਚਾਅ ਹੋ ਸਕੇ।

ਪੜ੍ਹੋ ਇਹ ਵੀ ਖਬਰ ਪਿਆਰ ਦਾ ਦੁਸ਼ਮਣ ਬਣਿਆ ਭਰਾ, ਭੈਣ ਅਤੇ ਪ੍ਰੇਮੀ 'ਤੇ ਅੰਨ੍ਹੇਵਾਹ ਗੋਲ਼ੀਆਂ ਚਲਾ ਦਿੱਤੀ ਦਰਦਨਾਕ ਮੌਤ

ਇਸ ਦੇ ਬਾਵਜੂਦ ਜੇਕਰ ਨਗਰ ਨਿਗਮ ਦੇ ਮੁਲਾਜ਼ਮ ਵੈਕਸੀਨ ਨਹੀਂ ਲਵਾਉਂਦੇ ਤਾਂ ਬ੍ਰਾਂਚ ਇੰਚਾਰਜਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ ਅਤੇ ਵੈਕਸੀਨ ਨਾ ਲਵਾਉਣ ਵਾਲੇ ਮੁਲਾਜ਼ਮਾਂ ਨੂੰ ਇਸ ਵਾਰ ਤਨਖ਼ਾਹ ਨਹੀਂ ਦਿੱਤੀ ਜਾਵੇਗੀ। ਇਸ ਦੇ ਲਈ ਇਕ ਹਫ਼ਤੇ ਦੀ ਡੈੱਡਲਾਈਨ ਤੈਅ ਕੀਤੀ ਗਈ ਹੈ।

ਪੜ੍ਹੋ ਇਹ ਵੀ ਖਬਰ ਵਿਆਹ ਕਰਵਾ ਕੇ ਕੈਨੇਡਾ ਗਏ ਨੌਜਵਾਨ ਦੀ ਹਾਦਸੇ ’ਚ ਮੌਤ, ਗਰਭਵਤੀ ਪਤਨੀ ਦਾ ਰੋ-ਰੋ ਹੋਇਆ ਬੁਰਾ ਹਾਲ


rajwinder kaur

Content Editor

Related News