ਚੰਗੀ ਖ਼ਬਰ : ਪੰਜਾਬ ''ਚ ਨਵੇਂ ਸਾਲ ਤੋਂ ਲੱਗੇਗੀ ''ਕੋਰੋਨਾ ਵੈਕਸੀਨ'', ਸਿਹਤ ਮੰਤਰੀ ਨੇ ਦਿੱਤੀ ਜਾਣਕਾਰੀ

12/17/2020 8:56:19 AM

ਲੁਧਿਆਣਾ (ਸਹਿਗਲ) : ਪੰਜਾਬ 'ਚ ਕੋਰੋਨਾ ਵੈਕਸੀਨ ਦਾ ਪਹਿਲਾ ਪੜਾਅ ਜਨਵਰੀ ਮਹੀਨੇ ਤੋਂ ਸ਼ੁਰੂ ਹੋ ਜਾਵੇਗਾ, ਜਿਸ ਦੇ ਤਹਿਤ ਸਾਰੇ ਡਾਕਟਰਾਂ, ਪੈਰਾਮੈਡੀਕਲ ਸਟਾਫ਼ ਅਤੇ ਫਰੰਟ ਲਾਈਨ ਵਰਕਰਾਂ ਨੂੰ ਕੋਰੋਨਾ ਵੈਕਸੀਨ ਲਗਾਉਣ ਦਾ ਕੰਮ ਸ਼ੁਰੂ ਕੀਤਾ ਜਾਵੇਗਾ। ਇਸ ਗੱਲ ਦਾ ਖ਼ੁਲਾਸਾ ਕਰਦਿਆਂ ਸੂਬੇ ਦੇ ਸਿਹਤ ਅਤੇ ਪਰਿਵਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਾਰੇ ਜ਼ਿਲ੍ਹਿਆਂ ਨੂੰ ਇਸ ਦੇ ਲਈ ਤਿਆਰੀਆਂ ਮੁਕੰਮਲ ਕਰ ਲੈਣ ਲਈ ਕਿਹਾ ਹੈ ਤਾਂ ਜੋ ਕਸੀਨ ਪ੍ਰੋਗਰਾਮ ਸ਼ੁਰੂ ਕੀਤਾ ਜਾ ਸਕੇ।

ਇਹ ਵੀ ਪੜ੍ਹੋ : ਜ਼ਰੂਰੀ ਖ਼ਬਰ : 'ਡਰਾਈਵਿੰਗ ਲਾਈਸੈਂਸ' ਨੂੰ ਡਿਜੀਟਲ ਅਪਡੇਟ ਕਰਾਉਣ ਦੀ ਤਾਰੀਖ਼ 'ਚ ਵਾਧਾ

ਸਿਹਤ ਮੰਤਰੀ ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਦੇ ਸੂਬਾ ਪੱਧਰੀ ਪ੍ਰੋਗਰਾਮ ’ਚ ਪੱਤਰਕਾਰਾਂ ਨੂੰ ਉਕਤ ਜਾਣਕਾਰੀ ਦੇ ਰਹੇ ਸਨ। ਡੀ. ਸੀ. ਵਰਿੰਦਰ ਕੁਮਾਰ ਸ਼ਰਮਾ ਨੇ ਵੀ ਬੀਤੇ ਦਿਨ ਫੇਸਬੁਕ ’ਤੇ ਲਾਈਵ ਹੋ ਕੇ ਇਸ ਦੀ ਪੁਸ਼ਟੀ ਕੀਤੀ ਕਿ ਜ਼ਿਲ੍ਹੇ 'ਚ ਕੋਰੋਨਾ ਵੈਕਸੀਨ ਦਾ ਕੰਮ ਜਲਦ ਸ਼ੁਰੂ ਕੀਤਾ ਜਾਵੇਗਾ। ਇਸ ਦੇ ਲਈ ਟੀਮਾਂ ਦਾ ਗਠਨ ਵੀ ਕੀਤਾ ਜਾ ਚੁੱਕਾ ਹੈ।

ਇਹ ਵੀ ਪੜ੍ਹੋ : ਹੁਣ ਡਾਕਟਰ ਨੇ ਬੱਚੇਦਾਨੀ ਦੇ ਆਪਰੇਸ਼ਨ ਦੌਰਾਨ ਕਰ 'ਤੀ ਵੱਡੀ ਗਲਤੀ, ICU 'ਚ ਮੌਤ ਨਾਲ ਲੜ ਰਹੀ ਪੀੜਤਾ
ਦੱਸਣਯੋਗ ਹੈ ਕਿ ਪੰਜਾਬ 'ਚ ਕੋਰੋਨਾ ਦੇ ਮਰੀਜ਼ਾਂ 'ਚ ਪਹਿਲਾਂ ਤੋਂ ਕਾਫੀ ਕਮੀ ਆਈ ਹੈ। ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ ਨੂੰ ਇਸ ਮਹਾਮਾਰੀ ਤੋਂ ਰਾਹਤ ਮਿਲਦੀ ਦਿਖਾਈ ਦੇ ਰਹੀ ਹੈ। ਦਿਨ ਬੁੱਧਵਾਰ ਨੂੰ ਪੰਜਾਬ 'ਚ ਕੋਰੋਨਾ ਦੇ 336 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਬੀਤੇ ਦਿਨ 18 ਲੋਕਾਂ ਦੀ ਕੋਰੋਨਾ ਕਾਰਣ ਮੌਤ ਹੋਈ ਹੈ।

ਇਹ ਵੀ ਪੜ੍ਹੋ : ਹੁਣ ਕੈਪਟਨ ਤੱਕ ਪੁੱਜੀ 'ਬੈਂਸ' 'ਤੇ ਦੋਸ਼ ਲਾਉਣ ਵਾਲੀ ਵਿਧਵਾ ਬੀਬੀ, ਇਨਸਾਫ਼ ਨਾ ਮਿਲਣ 'ਤੇ ਦਿੱਤੀ ਧਮਕੀ

ਹੁਣ ਤੱਕ ਸੂਬੇ 'ਚ 1,61,383 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ, ਜਦੋਂ ਕਿ ਇਨ੍ਹਾਂ 'ਚੋਂ 5135 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਬੀਤੇ ਦਿਨ ਸੂਬੇ 'ਚ ਕੁੱਲ 25355 ਲੋਕਾਂ ਦੇ ਕੋਰੋਨਾ ਦੇ ਨਮੂਨੇ ਲਏ ਗਏ ਹਨ, ਜਿਨ੍ਹਾਂ 'ਚੋਂ 336 ਲੋਕ ਪਾਜ਼ੇਟਿਵ ਪਾਏ ਗਏ ਹਨ। ਸੂਬੇ 'ਚ ਹੁੱਣ ਤੱਕ 3583661 ਲੋਕਾਂ ਦੀ ਕੋਰੋਨਾ ਸੈਂਪਲਿੰਗ ਕੀਤੀ ਜਾ ਚੁੱਕੀ ਹੈ।  

ਨੋਟ : ਪੰਜਾਬ 'ਚ ਕੋਰੋਨਾ ਵੈਕਸੀਨ ਦਾ ਪਹਿਲਾ ਪੜਾਅ ਸ਼ੁਰੂ ਹੋਣ ਬਾਰੇ ਕੀ ਹੈ ਤੁਹਾਡੀ ਰਾਏ?


Babita

Content Editor

Related News