ਪੰਜਾਬ ''ਚ ''ਕੈਪਟਨ'' ਨੇ ਕੀਤਾ ''ਕੋਰੋਨਾ'' ਵੈਕਸੀਨ ਦਾ ਆਗਾਜ਼, ਮੋਦੀ ਨੂੰ ਕੀਤੀ ਖ਼ਾਸ ਅਪੀਲ

01/16/2021 12:53:46 PM

ਮੋਹਾਲੀ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੋਹਾਲੀ ਜ਼ਿਲ੍ਹੇ 'ਚ ਅੱਜ ਕੋਰੋਨਾ ਵੈਕਸੀਨ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਦੇ ਲੋਕਾਂ ਨੂੰ ਵੱਡਾ ਫਾਇਦਾ ਹੋਵੇਗਾ। ਕੈਪਟਨ ਨੇ ਕਿਹਾ ਕਿ ਕੁੱਝ ਲੋਕਾਂ ਵੱਲੋਂ ਅਜਿਹੀਆਂ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ ਕਿ ਕੋਰੋਨਾ ਵੈਕਸੀਨ ਦੇ ਲਗਵਾਉਣ ਨਾਲ ਸਰੀਰ 'ਤੇ ਮਾੜਾ ਪ੍ਰਭਾਵ ਪੈਂਦਾ ਹੈ, ਜੋ ਕਿ ਸਰਾਸਤ ਗਲਤ ਹੈ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਨੂੰ ਲੈ ਕੇ 'ਬ੍ਰਹਮਪੁਰਾ' ਨੇ ਕਹੀ ਵੱਡੀ ਗੱਲ, ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਸਲਾਹ 

ਉਨ੍ਹਾਂ ਕਿਹਾ ਕਿ ਕਦੇ ਵੀ ਕੋਈ ਵਿਗਿਆਨੀ ਜਾਂ ਡਾਕਟਰ ਮਾੜੇ ਪ੍ਰਭਾਵ ਵਾਲੀ ਚੀਜ਼ ਆਮ ਜਨਤਾ ਲਈ ਰਿਲੀਜ਼ ਨਹੀਂ ਕਰੇਗਾ। ਕੈਪਟਨ ਨੇ ਕਿਹਾ ਕਿ ਕਈ ਲੋਕ ਕਹਿੰਦੇ ਹਨ ਕਿ ਪਹਿਲਾਂ ਮੈਂ ਟੀਕਾ ਲਗਵਾਵਾਂ ਪਰ ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਕਾਰਨ ਅਜਿਹਾ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਮੋਦੀ ਚਾਹੁਣ ਤਾਂ ਉਨ੍ਹਾਂ ਨੂੰ ਸਭ ਤੋਂ ਪਹਿਲਾਂ ਇਹ ਟੀਕਾ ਲਗਵਾਉਣ 'ਚ ਕੋਈ ਸਮੱਸਿਆ ਨਹੀਂ ਹੈ।

ਇਹ ਵੀ ਪੜ੍ਹੋ : ਸੰਘਣੀ ਧੁੰਦ ਕਾਰਨ ਖੰਨਾ 'ਚ ਵਾਪਰਿਆ ਵੱਡਾ ਹਾਦਸਾ, ਤੇਜ਼ ਰਫ਼ਤਾਰ ਨੇ ਲਈਆਂ 2 ਕੀਮਤੀ ਜਾਨਾਂ

ਕੈਪਟਨ ਨੇ ਕਿਹਾ ਕਿ ਆਮ ਲੋਕਾਂ ਲਈ ਇਹ ਟੀਕਾ ਕਾਫੀ ਮਹਿੰਗਾ ਪਵੇਗਾ, ਇਸ ਲਈ ਉਨ੍ਹਾਂ ਨੇ ਮੋਦੀ ਸਾਹਿਬ ਨੂੰ ਅਪੀਲ ਕੀਤੀ ਹੈ ਕਿ ਅਜਿਹੇ ਲੋਕਾਂ ਨੂੰ ਇਹ ਟੀਕਾ ਮੁਫ਼ਤ 'ਚ ਲਗਵਾਇਆ ਜਾਵੇ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲੀ ਬੱਚਿਆਂ ਲਈ ਬੰਦ ਹੋਈ ਇਹ ਸਹੂਲਤ, ਸਿਰਫ ਇਨ੍ਹਾਂ ਵਿਦਿਆਰਥੀਆਂ ਨੂੰ ਮਿਲੇਗਾ 'ਮਿਡ-ਡੇਅ-ਮੀਲ'

ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਰੋਨਾ ਦੀ ਬੀਮਾਰੀ ਖ਼ਤਮ ਨਹੀਂ ਹੋਈ ਹੈ, ਸਗੋਂ ਇਸ ਦਾ ਨਵਾਂ ਸਟ੍ਰੇਨ ਆ ਗਿਆ ਹੈ, ਜੋ ਕਿ ਪਹਿਲਾਂ ਨਾਲੋਂ ਜ਼ਿਆਦਾ ਖ਼ਤਰਨਾਕ ਹੈ। ਉਨ੍ਹਾਂ ਨੇ ਲੋਕਾਂ ਨੂੰ ਮਾਸਕ ਪਾਉਣ, ਸਮਾਜਿਕ ਸੁਰੱਖਿਆ ਦਾ ਧਿਆਨ ਅਤੇ ਆਪਣਾ ਅਤੇ ਆਪਣੇ ਪਰਿਵਾਰਾਂ ਦਾ ਬਚਾਅ ਕਰਨ ਲਈ ਗੱਲ ਕਹੀ।
ਨੋਟ : ਪੰਜਾਬ 'ਚ ਕੋਰੋਨਾ ਵੈਕਸੀਨ ਦੇ ਆਗਾਜ਼ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਲਿਖੋ


Babita

Content Editor

Related News