ਕੋਰੋਨਾ ਵੈਕਸੀਨ ਦਾ ਟੀਕਾ ਲਗਵਾਉਣ ਆਏ ‘ਗੁਰਜੀਤ ਔਜਲਾ’ ਨੇ ਵਿਰੋਧੀਆਂ ਨੂੰ ਲਾਇਆ ‘ਸਿਆਸੀ ਟੀਕਾ’

Monday, Mar 01, 2021 - 02:35 PM (IST)

ਅੰਮ੍ਰਿਤਸਰ (ਸੁਮਿਤ) - ਕੋਰੋਨਾ ਵਾਇਰਸ ਦਾ ਕਹਿਰ ਅੱਜ ਵੀ ਜਾਰੀ ਹੈ, ਜਿਸ ਕਾਰਨ ਬਹੁਤ ਸਾਰੇ ਲੋਕ ਕੋਰੋਨਾ ਪਾਜ਼ੇਟਿਵ ਆ ਰਹੇ ਹਨ। ਕੋਰੋਨਾ ਵੈਕਸੀਨ ਦੇ ਆਉਣ ਨਾਲ ਦੁਨੀਆਂ ਭਰ ਦੇ ਲੋਕ ਕੋਰੋਨਾ ਲਾਗ ਤੋਂ ਰਾਹਤ ਮਹਿਸੂਸ ਕਰ ਰਹੇ ਹਨ, ਜਿਸਦੇ ਚਲਦਿਆਂ ਕੇਂਦਰ ਸਰਕਾਰ ਵੱਲੋਂ ਦੇਸ਼ ਭਰ ਵਿੱਚ ਵੈਕਸੀਨ ਦਾ ਟੀਕਾਕਰਣ ਸ਼ੁਰੂ ਕੀਤਾ ਗਿਆ। ਕੋਰੋਨਾ ਵੈਕਸੀਨ ਦੇ ਟੀਕੇ ਲਗਾਉਣ ਦਾ ਪੜਾਅ ਕੁਝ ਸਮਾਂ ਪਹਿਲਾਂ ਸ਼ੁਰੂ ਕਰ ਦਿੱਤਾ ਗਿਆ ਸੀ, ਜਿਸ ਦੇ ਤਹਿਤ ਅੱਜ ਪੰਜਾਬ ’ਚ ਤੀਜੇ ਪੜਾਅ ਦੀ ਸ਼ੁਰੂਆਤ ਹੋਈ ਹੈ।

ਪੜ੍ਹੋ ਇਹ ਵੀ ਖ਼ਬਰ - ਗ਼ਮਗੀਨ ਮਾਹੌਲ ’ਚ BSF ਦੇ ਜਵਾਨ ‘ਰਛਪਾਲ’ ਦਾ ਹੋਇਆ ਸਸਕਾਰ, ਧਾਹਾਂ ਮਾਰ ਰੋਇਆ ਪਰਿਵਾਰ (ਤਸਵੀਰਾਂ)

ਭਾਈ ਧਰਮ ਸਿੰਘ ਸ਼ਹਿਰੀ ਪ੍ਰਾਇਮਰੀ ਸਿਹਤ ਕੇਂਦਰ, ਰਣਜੀਤ ਐਵੀਨਿਊ ਅੰਮ੍ਰਿਤਸਰ ਵਿਖੇ 45 ਸਾਲ ਤੋਂ ਵੱਧ ਉਮਰ ਵਾਲੇ ਵਿਅਕਤੀਆਂ ਦਾ ਟੀਕਾਕਰਣ ਸ਼ੁਰੂ ਹੋਇਆ। ਇਸੇ ਦੌਰਾਨ ਅੰਮ੍ਰਿਤਸਰ ਦੇ ਸਾਂਸਦ ਮੈਂਬਰ ਗੁਰਜੀਤ ਸਿੰਘ ਔਜਲਾ ਮੁੱਖ ਤੌਰ’ ਤੇ ਖੁਦ ਟੀਕਾਕਰਣ ਕਰਵਾਉਣ ਲਈ ਪਹੁੰਚੇ। ਕੋਰੋਨਾ ਵੈਕਸੀਨ ਦਾ ਟੀਕਾ ਲਗਵਾਉਣ ਤੋਂ ਬਾਅਦ ਗੁਰਜੀਤ ਸਿੰਘ ਔਜਲਾ ਨੇ ਸਮੁੱਚੇ ਤੌਰ ’ਤੇ ਸਭ ਨੂੰ ਹੀ ਟੀਕਾਕਰਣ ਦਾ ਹਿੱਸਾ ਬਣਨ ਲਈ ਕਿਹਾ।

ਪੜ੍ਹੋ ਇਹ ਵੀ ਖ਼ਬਰ - ਨਸ਼ੇ ਵਾਲਾ ਟੀਕਾ ਲਾਉਣ ਕਾਰਨ ਉਜੜਿਆ ਹੱਸਦਾ-ਵੱਸਦਾ ਘਰ, ਸ਼ਮਸ਼ਾਨਘਾਟ ਕੋਲੋ ਮਿਲੀ ਲਾਸ਼

ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਦੱਸਿਆ ਕਿ ਜੇਕਰ ਕੋਰੋਨਾ ਲਾਗ ਤੋਂ ਰਾਹਤ ਪਾਉਣੀ ਹੈ ਤਾਂ ਹਰੇਕ ਵਿਅਕਤੀ ਨੂੰ ਕੋਰੋਨਾ ਵੈਕਸੀਨ ਦਾ ਟੀਕਾ ਜ਼ਰੂਰ ਲਗਵਾਉਣਾ ਚਾਹੀਦਾ ਹੈ। ਇਸੇ ਦੌਰਾਨ ਗੁਰਜੀਤ ਔਜਲਾ ਨੇ ਅਕਾਲੀ ਦਲ ਨੂੰ ਘੇਰੇ ਵਿੱਚ ਲੈਂਦਿਆਂ ਕਿਹਾ ਕਿ ਕਾਂਗਰਸ ਦੇ 4 ਸਾਲਾਂ ਵਿੱਚ ਅਕਾਲੀ ਦਲ ਦੇ 10 ਸਾਲ ਤੋਂ ਜ਼ਿਆਦਾ ਕੰਮ ਹੋਇਆ ਹੈ। ਕਿਸਾਨੀ ਸੰਘਰਸ਼ ਬਾਰੇ ਗੱਲਬਾਤ ਕਰਦਿਆਂ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਕਿਸਾਨੀ ਅੰਦੋਲਨ ਨੂੰ ਸ਼ੁਰੂ ਤੋਂ ਹੀ ਕਾਂਗਰਸ ਸਰਕਾਰ ਦਾ ਸਮਰਥਨ ਰਿਹਾ ਹੈ ਅਤੇ ਲਗਾਤਾਰ ਕਿਸਾਨਾਂ ਦਾ ਸਮਰਥਨ ਕਰਦਾ ਰਹੇਗਾ।

ਪੜ੍ਹੋ ਇਹ ਵੀ ਖ਼ਬਰ - ਕੈਪਟਨ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ‘ਹੱਲਾ ਬੋਲ’, ਕਰਨਗੇ ਘਿਰਾਓ

ਦੱਸ ਦੇਈਏ ਕਿ ਦੇਸ਼ ’ਚ ਕੋਰੋਨਾ ਵੈਕਸੀਨ ਦਾ ਦੂਜਾ ਪੜਾਅ ਆਮ ਲੋਕਾਂ ਲਈ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖ਼ੁਦ ਕੋਰੋਨਾ ਦਾ ਟੀਕਾ ਲਗਵਾਇਆ। ਉਨ੍ਹਾਂ ਨੇ ਅੱਜ ਸਵੇਰੇ 6.30 ਵਜੇ ਏਮਜ਼ 'ਚ ਵੈਕਸੀਨ ਦੀ ਪਹਿਲੀ ਡੋਜ਼ ਲਈ। ਪ੍ਰਧਾਨ ਮੰਤਰੀ ਨੇ ਸਵਦੇਸ਼ੀ ਭਾਰਤ ਬਾਇਓਟੈੱਕ ਕੋਵੈਕਸੀਨ ਲਗਵਾਈ ਹੈ। ਉਨ੍ਹਾਂ ਨੂੰ ਪੁੱਡੂਚੇਰੀ ਦੀ ਨਰਸ ਪੀ. ਨਿਵੇਦਾ ਨੇ ਵੈਕਸੀਨ ਲਗਾਈ। ਮੋਦੀ ਨੇ ਵੈਕਸੀਨ ਲਗਾਵਾਉਂਦੇ ਸਮੇਂ ਮੁਸਕੁਰਾਉਂਦੀ ਹੋਈ ਤਸਵੀਰ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ।
 


author

rajwinder kaur

Content Editor

Related News