ਕੋਰੋਨਾ ਦਾ ਕਹਿਰ ਜਾਰੀ : 3 ਮਰੀਜ਼ਾਂ ਦੀ ਮੌਤ, ਹੈਲਥ ਕੇਅਰ ਵਰਕਰ ਸਮੇਤ 52 ਨਵੇਂ ਮਰੀਜ਼ ਆਏ ਸਾਹਮਣੇ

02/13/2021 12:14:07 AM

ਲੁਧਿਆਣਾ (ਸਹਿਗਲ) : ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ 3 ਮਰੀਜ਼ਾਂ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ, ਜਦੋਂਕਿ 52 ਨਵੇਂ ਮਰੀਜ਼ ਸਾਹਮਣੇ ਆਏ ਹਨ। ਇਨ੍ਹਾਂ ਮਰੀਜ਼ਾਂ ’ਚ 39 ਮਰੀਜ਼ ਜ਼ਿਲ੍ਹੇ ਦੇ ਰਹਿਣ ਵਾਲੇ ਹਨ, ਜਦੋਂਕਿ 13 ਦੂਜੇ ਜ਼ਿਲ੍ਹਿਆਂ ਜਾਂ ਸੂਬਿਆਂ ਨਾਲ ਸਬੰਧਤ ਹਨ। ਸਿਵਲ ਸਰਜਨ ਡਾ. ਸੁਖਜੀਵਨ ਕੱਕੜ ਮੁਤਾਬਕ ਹੁਣ ਤੱਕ ਜ਼ਿਲ੍ਹੇ ਵਿਚ 26,253 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ’ਚੋਂ 1012 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 4019 ਪਾਜ਼ੇਟਿਵ ਮਰੀਜ਼ ਦੂਜੇ ਜ਼ਿਲ੍ਹਿਆਂ ਜਾਂ ਰਾਜਾਂ ਦੇ ਰਹਿਣ ਵਾਲੇ ਸਨ। ਇਨ੍ਹਾਂ ’ਚੋਂ 485 ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ 24,898 ਮਰੀਜ਼ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ। ਜ਼ਿਲ੍ਹੇ ’ਚ 343 ਐਕਟਿਵ ਮਰੀਜ਼ ਰਹਿ ਗਏ ਹਨ। ਸਾਹਮਣੇ ਆਏ ਮਰੀਜ਼ਾਂ ਵਿਚ ਇਕ ਹੈਲਥ ਕੇਅਰ ਵਰਕਰ ਸ਼ਾਮਲ ਹੈ। 38 ਸਾਲਾ ਮਹਿਲਾ ਦਯਾਨੰਦ ਹਸਪਤਾਲ ਵਿਚ ਸਟਾਫ ਨਰਸ ਦੇ ਤੌਰ ’ਤੇ ਕੰਮ ਕਰਦੀ ਦੱਸੀ ਜਾਂਦੀ ਹੈ।

ਇਹ ਵੀ ਪੜ੍ਹੋ : ਬਲਬੀਰ ਸਿੱਧੂ ਵਲੋਂ  ਘੱਟੋ-ਘੱਟ 1000 ਕੋਵਿਡ-19 ਟੈਸਟਿੰਗ ਨੂੰ ਯਕੀਨੀ ਬਣਾਉਣ ਦੀ ਹਿਦਾਇਤ

49 ਮਰੀਜ਼ ਹੋਮ ਆਈਸੋਲੇਸ਼ਨ ’ਚ, 61 ਸ਼ੱਕੀ ਕੁਆਰੰਟਾਈਨ ’ਚ ਭੇਜੇ

ਸਿਹਤ ਮਹਿਕਮੇ ਵੱਲੋਂ ਅੱਜ 49 ਪਾਜ਼ੇਟਿਵ ਮਰੀਜ਼ਾਂ ਨੂੰ ਹੋਮ ਆਈਸੋਲੇਸ਼ਨ ਵਿਚ ਭੇਜ ਦਿੱਤਾ ਹੈ, ਜਿਸ ਨਾਲ ਹੋਮ ਆਈਸੋਲੇਸ਼ਨ ’ਚ ਰਹਿ ਰਹੇ ਮਰੀਜ਼ਾਂ ਦੀ ਗਿਣਤੀ 253 ਹੋ ਗਈ ਹੈ। ਇਸ ਤੋਂ ਇਲਾਵਾ 61 ਸ਼ੱਕੀ ਮਰੀਜ਼ਾਂ ਨੂੰ ਹੋਮ ਕੁਆਰੰਟਾਈਨ ਵਿਚ ਭੇਜਿਆ ਗਿਆ ਹੈ। ਹੋਮ ਕੁਆਰੰਟਾਈਨ ਵਿਚ ਰਹਿ ਰਹੇ ਮਰੀਜ਼ਾਂ ਦੀ ਗਿਣਤੀ 763 ਹੋ ਗਈ ਦੱਸੀ ਜਾਂਦੀ ਹੈ।

26 ਮਰੀਜ਼ਾਂ ਨੂੰ ਕੀਤਾ ਡਿਸਚਾਰਜ

ਜ਼ਿਲ੍ਹੇ ਦੇ ਹਸਪਤਾਲਾਂ ’ਚ ਅੱਜ 26 ਮਰੀਜ਼ਾਂ ਨੂੰ ਕੋਰੋਨਾ ਵਾਇਰਸ ਦੇ ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਹਸਪਤਾਲਾਂ ਤੋਂ ਡਿਸਚਾਰਜ ਕਰ ਦਿੱਤਾ ਗਿਆ। ਜ਼ਿਲ੍ਹਾ ਮਲੇਰੀਆ ਅਫਸਰ ਡਾ. ਰਮੇਸ਼ ਭਗਤ ਮੁਤਾਬਕ ਹਸਪਤਾਲਾਂ ’ਚ 96 ਮਰੀਜ਼ ਭਰਤੀ ਹਨ। ਇਨ੍ਹਾਂ ਵਿਚ 7 ਮਰੀਜ਼ ਸਰਕਾਰੀ ਹਸਪਤਾਲਾਂ ਜਦੋਂਕਿ 89 ਮਰੀਜ਼ ਨਿੱਜੀ ਹਸਪਤਾਲਾਂ ਵਿਚ ਜ਼ੇਰੇ ਇਲਾਜ ਹਨ। ਇਨ੍ਹਾਂ ਵਿਚੋਂ ਇਕ ਮਰੀਜ਼ ਦੀ ਹਾਲਤ ਗੰਭੀਰ ਦੱਸੀ ਜਾਂਦੀ ਹੈ। ਉਸ ਨੂੰ ਵੈਂਟੀਲੇਟਰ ’ਤੇ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ’ਚ ਕੋਰੋਨਾ ਟੀਕਾਕਰਨ ਮੁਹਿੰਮ ਨੂੰ ਵੱਡਾ ਹੁੰਗਾਰਾ, 88 ਹਜ਼ਾਰ ਫਰੰਟਲਾਈਨ ਵਰਕਰਾਂ ਨੂੰ ਲੱਗਿਆ ਟੀਕਾ

2440 ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇਜੇ ਗਏ

ਜ਼ਿਲ੍ਹੇ ਵਿਚ ਅੱਜ 2440 ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ’ਚੋਂ 1833 ਸੈਂਪਲ ਸਿਹਤ ਮਹਿਕਮੇ ਵੱਲੋਂ ਜਦੋਂਕਿ 607 ਸੈਂਪਲ ਨਿੱਜੀ ਹਸਪਤਾਲਾਂ ਅਤੇ ਲੈਬਸ ਵੱਲੋਂ ਲਏ ਗਏ। ਸਿਹਤ ਅਧਿਕਾਰੀਆਂ ਮੁਤਾਬਕ 1945 ਸੈਂਪਲਾਂ ਦੀ ਰਿਪੋਰਟ ਅਜੇ ਪੈਂਡਿੰਗ ਦੱਸੀ ਜਾਂਦੀ ਹੈ।

ਮ੍ਰਿਤਕ ਮਰੀਜ਼ਾਂ ਦਾ ਵੇਰਵਾ

ਇਲਾਕਾ             ਉਮਰ/Çਲਿੰਗ          ਹਸਪਤਾਲ

ਜਗਰਾਓਂ                  80 ਪੁਰਸ਼                       ਡੀ. ਐੱਮ. ਸੀ.

ਮੁੱਲਾਂਪੁਰ                   66 ਪੁਰਸ਼                     ਡੀ. ਐੱਮ. ਸੀ.

ਹੈਬੋਵਾਲ ਕਲਾਂ            58 ਮਹਿਲਾ                    ਸੀ. ਐੱਮ. ਸੀ.

ਇਹ ਵੀ ਪੜ੍ਹੋ : ਲੜਕੀ ਵਲੋਂ ਖੁਦਕੁਸ਼ੀ ਕਰਨ ਦੇ ਮਾਮਲੇ ’ਚ ਪੁਲਸ ਨੇ ਰੁਕਵਾਇਆ ਸਸਕਾਰ, ਕਰਵਾਇਆ ਪੋਸਟਮਾਰਟਮ

Anuradha

This news is Content Editor Anuradha