ਅੰਮ੍ਰਿਤਸਰ ''ਚ ਮੁੜ ਕੋਰੋਨਾ ਦਾ ਕਹਿਰ, ਚਾਰ ਨਵੇਂ ਪਾਜ਼ੇਟਿਵ ਮਾਮਲੇ ਆਏ ਸਾਹਮਣੇ
Saturday, May 23, 2020 - 06:50 PM (IST)
ਅੰਮ੍ਰਿਤਸਰ (ਦਲਜੀਤ ਸ਼ਰਮਾ) : ਅੰਮ੍ਰਿਤਸਰ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਚਾਰ ਨਵੇਂ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਮਿਲੀ ਜਾਣਕਾਰੀ ਮੁਤਾਬਕ ਕੋਰੋਨਾ ਪਾਜ਼ੇਟਿਵ ਕੱਟੜਾ ਦੁੱਲੋ ਦੇ ਰਹਿਣ ਵਾਲੇ 60 ਸਾਲਾ ਵਿਅਕਤੀ ਦੀ ਘਰ ਵਾਲੀ ਅਤੇ ਦੋ ਪੁੱਤਾਂ ਦੀ ਰਿਪੋਰਟ ਵੀ ਪਾਜ਼ੇਟਿਵ ਆਈ ਹੈ। ਇਸ ਤੋਂ ਇਲਾਵਾ ਇਕ ਹੋਰ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਇਹ ਵਿਅਕਤੀ ਕੁਝ ਦਿਨ ਪਹਿਲਾਂ ਹੀ ਗੁਜਰਾਤ ਤੋਂ ਅੰਮ੍ਰਿਤਸਰ ਆਇਆ ਸੀ। ਫਿਲਹਾਲ ਵਿਭਾਗ ਵਲੋਂ ਸਾਰੇ ਮਰੀਜ਼ਾਂ ਨੂੰ ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਦਾਖਲ ਕਰਵਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : 24 ਘੰਟੇ ਵੀ ਕੋਰੋਨਾ ਮੁਕਤ ਨਹੀਂ ਰਿਹਾ ਮੁਕਤਸਰ, ਪੈਰਾ ਮਿਲਟਰੀ ਫੋਰਸ ਦੇ ਜਵਾਨ ਦੀ ਰਿਪੋਰਟ ਪਾਜ਼ੇਟਿਵ
ਦੁਨੀਆ ਭਰ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 52 ਲੱਖ ਤੋਂ ਪਾਰ
ਦੱਸਣਯੋਗ ਹੈ ਕਿ ਚੀਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਪੂਰੀ ਦੁਨੀਆ ਵਿਚ ਆਪਣਾ ਕਹਿਰ ਢਾਹ ਰਿਹਾ ਹੈ। ਦੁਨੀਆ ਭਰ ਵਿਚ ਹੁਣ ਤਕ ਕੋਰੋਨਾ ਵਾਇਰਸ ਦੇ 52,65,750 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ, ਜਦਿਕ ਇਸ ਨਾਲ ਹੁਣ ਤਕ ਵਿਸ਼ਵ ਵਿਚ 3,37,988 ਮੌਤਾਂ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ 21,27, 606 ਲੋਕ ਸਿਹਤਯਾਬ ਵੀ ਹੋ ਚੁੱਕੇ ਹਨ। ਇਸ ਤੋਂ ਇਲਾਵਾ ਭਾਰਤ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਭਾਰਤ ਵਿਚ ਹੁਣ ਤਕ ਲਗਭਗ 124462 ਤੋਂ ਵੱਧ ਲੋਕ ਕੋਰੋਨਾ ਦੀ ਲਪੇਟ ਵਿਚ ਆ ਚੁੱਕੇ ਹਨ ਜਦਕਿ ਦੇਸ਼ ਵਿਚ ਹੁਣ ਤਕ 3712 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਉਧਰ ਪੰਜਾਬ ਵਿਚ ਹੁਣ ਤਕ ਕੋਰੋਨਾ ਦੇ 2000 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 40 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਥੇ ਰਾਹਤ ਦੀ ਗੱਲ ਇਹ ਹੈ ਕਿ ਪੰਜਾਬ ਵਿਚ ਵੱਡੀ ਗਿਣਤੀ ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਘਰਾਂ ਨੂੰ ਪਰਤ ਚੁੱਕੇ ਹਨ। ਇਸ ਤੋਂ ਇਲਾਵਾ ਪੰਜਾਬ ਵਿਚ 5 ਜ਼ਿਲ੍ਹੇ ਕੋਰੋਨਾ ਮੁਕਤ ਐਲਾਨੇ ਜਾ ਚੁੱਕੇ ਹਨ।
ਇਹ ਵੀ ਪੜ੍ਹੋ : ਪਠਾਨਕੋਟ 'ਚ ਕੋਰੋਨਾ ਦੇ ਨਵੇਂ ਮਾਮਲੇ ਦੀ ਪੁਸ਼ਟੀ, ਮਹਾਰਾਸ਼ਟਰ ਤੋਂ ਆਏ ਵਿਅਕਤੀ ਦੀ ਰਿਪੋਰਟ ਪਾਜ਼ੇਟਿਵ