ਕੋਰੋਨਾ ਦਾ ਹੱਬ ਬਣਿਆ ਅੰਮ੍ਰਿਤਸਰ, 15 ਨਵੇਂ ਪਾਜ਼ੇਟਿਵ ਕੇਸ ਆਏ ਸਾਹਮਣੇ
Tuesday, May 05, 2020 - 08:04 PM (IST)

ਅੰਮ੍ਰਿਤਸਰ (ਦਲਜੀਤ) : ਕੋਰੋਨਾ ਦਾ ਹੱਬ ਬਣੇ ਅੰਮ੍ਰਿਤਸਰ ਵਿਚ ਕੋਵਿਡ-19 ਦਾ ਕਹਿਰ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਗੁਰੂ ਨਗਰੀ ਵਿਚ ਕੋਰੋਨਾ ਵਾਇਰਸ ਦੀ ਮਰੀਜ਼ਾਂ ਵਿਚ ਰੋਜ਼ਾਨਾ ਇਜ਼ਾਫਾ ਹੋ ਰਿਹਾ ਹੈ। ਮੰਗਲਵਾਰ ਨੂੰ ਅੰਮ੍ਰਿਤਸਰ ਵਿਚ 15 ਨਵੇਂ ਮਾਮਲੇ ਸਾਹਮਣੇ ਆਏ ਹਨ। ਸਰਕਾਰੀ ਮੈਡੀਕਲ ਕਾਲਜ ਦੀ ਲੈਬੋਰਟਰੀ ਵਿਚ ਹੋਏ 72 ਟੈਸਟਾਂ ਵਿਚੋਂ ਮਰੀਜ਼ਾਂ 15 ਦੀ ਰਿਪੋਰਟ ਪਾਜ਼ੇਟਿਵ ਆ ਗਈ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਹੁਣ ਵੱਧ ਕੇ 226 ਹੋ ਗਈ ਹੈ। ਪੰਜਾਬ ਭਰ ਵਿਚ ਅੰਮ੍ਰਿਤਸਰ ਜ਼ਿਲੇ ਵਿਚ ਸਭ ਤੋਂ ਵੱਧ ਕੋਰੋਨਾ ਦੇ ਕੇਸ ਸਾਹਮਣੇ ਆ ਰਹੇ ਹਨ। 226 ਵਿਚੋਂ ਜ਼ਿਆਦਾਤਰ ਕੇਸ ਸ੍ਰੀ ਨਾਂਦੇੜ ਸਾਹਿਬ ਤੋਂ ਆਉਣ ਵਾਲੇ ਸ਼ਰਧਾਲੂਆਂ ਦੇ ਹਨ।
ਇਹ ਵੀ ਪੜ੍ਹੋ : ਵੱਡੀ ਖਬਰ : ਗੈਂਗਸਟਰ ਜੱਗੂ ਭਗਵਾਨਪੁਰੀਆ ਵੀ ਕੋਰੋਨਾ ਦੀ ਲਪੇਟ 'ਚ, ਰਿਪੋਰਟ ਆਈ ਪਾਜ਼ੇਟਿਵ
ਦੱਸਣਯੋਗ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਆਲਮ ਇਹ ਹੈ ਕਿ ਦਿਨ-ਬ-ਦਿਨ ਪੰਜਾਬ ਅੰਦਰ ਕੋਰੋਨਾ ਵਾਇਰਸ ਮਰੀਜ਼ਾਂ ਦੀ ਗਿਣਤੀ ਵਿਚ ਭਾਰੀ ਵਾਧਾ ਦਰਜ ਕੀਤਾ ਜਾ ਰਿਹਾ ਹੈ। ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਲਗਭਗ 1300 ਦਾ ਅੰਕੜਾ ਪਾਰ ਚੁੱਕੀ ਹੈ। ਇਨ੍ਹਾਂ ਵਿਚੋਂ ਜ਼ਿਆਦਾਤਰ ਮਰੀਜ਼ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂ ਹਨ ਜਾਂ ਫਿਰ ਦੂਜਿਆਂ ਸੂਬਿਆਂ ਤੋਂ ਆਏ ਵਿਅਕਤੀ ਹਨ। ਇਸ ਤੋਂ ਇਲਾਵਾ 24 ਮੌਤਾਂ ਹੁਣ ਤਕ ਕੋਰੋਨਾ ਵਾਇਰਸ ਕਾਰਨ ਪੰਜਾਬ ਵਿਚ ਹੋ ਚੁੱਕੀਆਂ ਹਨ।
ਇਹ ਵੀ ਪੜ੍ਹੋ : ਗੁਰਦਾਸਪੁਰ 'ਚ ਕੋਰੋਨਾ ਦਾ ਵੱਡਾ 'ਧਮਾਕਾ', 39 ਸ਼ਰਧਾਲੂਆਂ ਸਣੇ 42 ਦੀ ਰਿਪੋਰਟ ਆਈ ਪਾਜ਼ੇਟਿਵ