ਅੰਮ੍ਰਿਤਸਰ ਤੇ ਪਠਾਨਕੋਟ ''ਚ ਕੋਰੋਨਾ ਦੇ 1-1 ਨਵੇਂ ਮਾਮਲੇ ਦੀ ਪੁਸ਼ਟੀ
Sunday, May 24, 2020 - 12:45 PM (IST)

ਅੰਮ੍ਰਿਤਸਰ/ਪਠਾਨਕੋਟ (ਦਲਜੀਤ/ਧਰਮਿੰਦਰ) : ਅੰਮ੍ਰਿਤਸਰ ਦੀ ਕਮਿਊਨਿਟੀ ਵਿਚ ਕੋਰੋਨਾ ਵਾਇਰਸ ਪੂਰੀ ਤਰ੍ਹਾਂ ਫੈਲ ਚੁੱਕਾ ਹੈ। ਦੋ ਦਰਜਨ ਕੇਸਾਂ ਤੋਂ ਬਾਅਦ ਐਤਵਾਰ ਸਵੇਰੇ ਰਾਣੀ ਕਾ ਬਾਗ ਦੇ ਰਹਿਣ ਵਾਲੇ 45 ਸਾਲਾ ਵਿਅਕਤੀ ਦੀ ਰਿਪੋਰਟ ਵੀ ਪਾਜ਼ੇਟਿਵ ਆਈ ਹੈ। ਪਾਜ਼ੇਟਿਵ ਆਏ ਮਰੀਜ਼ ਦੀ ਕੋਈ ਟਰੈਵਲ ਹਿਸਟਰੀ ਨਹੀਂ ਹੈ। ਮਰੀਜ਼ ਨੂੰ ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਦਾਖਲ ਕਰਵਾਇਆ ਗਿਆ ਹੈ। ਡਾਕਟਰਾਂ ਨੇ ਦੱਸਿਆ ਕਿ ਮਰੀਜ਼ ਨੂੰ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਦੀ ਵੀ ਬੀਮਾਰੀ ਹੈ। ਜ਼ਿਲੇ ਵਿਚ ਹੁਣ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵੱਧ ਕੇ 323 'ਤੇ ਪਹੁੰਚ ਗਈ ਹੈ, ਜਿਨ੍ਹਾਂ ਵਿਚੋਂ 6 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਥੇ ਰਾਹਤ ਦੀ ਗੱਲ ਇਹ ਵੀ ਹੈ ਕਿ ਅੰਮ੍ਰਿਤਸਰ ਜ਼ਿਲੇ 'ਚ 296 ਮਰੀਜ਼ ਕੋਰੋਨਾ ਵਾਇਰਸ ਨੂੰ ਮਾਤ ਦੇ ਕੇ ਘਰਾਂ ਨੂੰ ਪਰਤ ਚੁੱਕੇ ਹਨ।
ਇਹ ਵੀ ਪੜ੍ਹੋ : ਕੋਰੋਨਾ ਦੀ ਆਫ਼ਤ ਅਜੇ ਠੱਲ੍ਹੀ ਨਹੀਂ, ਪੰਜਾਬ ਦੇ ਸਰਹੱਦੀ ਇਲਾਕਿਆਂ 'ਤੇ ਮੰਡਰਾਇਆ ਇਕ ਹੋਰ ਖਤਰਾ
ਇਸ ਤੋਂ ਇਲਾਵਾ ਪਠਾਨਕੋਟ ਜ਼ਿਲੇ ਵਿਚ ਵੀ ਕੋਰੋਨਾ ਵਾਇਰਸ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਮਰੀਜ਼ ਦੀ ਉਮਰ 40 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਡਾਕਟਰਾਂ ਮੁਤਾਬਕ ਇਸ ਮਰੀਜ਼ ਦੀ ਵੀ ਕੋਈ ਟਰੈਵਲ ਹਿਸਟਰੀ ਨਹੀਂ ਹੈ। ਪਠਾਨਕੋਟ ਵਿਚ ਹੁਣ ਕੋਰੋਨਾ ਦੇ ਐਕਟਿਵ ਮਰੀਜ਼ਾਂ ਦੀ ਗਿਣਤੀ 4 ਹੋ ਗਈ ਹੈ ਅਤੇ ਪਾਜ਼ੇਟਿਵ ਕੇਸਾਂ ਦਾ ਅੰਕੜਾ 33 ਤਕ ਪਹੁੰਚ ਚੁੱਕਾ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ ''ਚ ਮੁੜ ਕੋਰੋਨਾ ਦਾ ਕਹਿਰ, ਚਾਰ ਨਵੇਂ ਪਾਜ਼ੇਟਿਵ ਮਾਮਲੇ ਆਏ ਸਾਹਮਣੇ