ਕੋਰੋਨਾ ਦਾ ਕਹਿਰ : ਬਾਬਾ ਬਕਾਲਾ ਦੇ 9 ਪਰਿਵਾਰਕ ਮੈਂਬਰਾਂ ਸਮੇਤ 14 ਦੀ ਰਿਪੋਰਟ ਆਈ ਪਾਜ਼ੇਟਿਵ

Friday, May 01, 2020 - 08:47 PM (IST)

ਕੋਰੋਨਾ ਦਾ ਕਹਿਰ : ਬਾਬਾ ਬਕਾਲਾ ਦੇ 9 ਪਰਿਵਾਰਕ ਮੈਂਬਰਾਂ ਸਮੇਤ 14 ਦੀ ਰਿਪੋਰਟ ਆਈ ਪਾਜ਼ੇਟਿਵ

ਬਾਬਾ ਬਕਾਲਾ ਸਾਹਿਬ (ਰਾਕੇਸ਼/ਅਠੌਲਾ) : ਪੰਜਾਬ ਵਿਚ ਕੋਰੋਨਾ ਵਾਇਰਸ ਦਾ ਕਹਿਰ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਜ਼ਿਲਾ ਅੰਮ੍ਰਿਤਸਰ ਦੇ ਨਾਲ-ਨਾਲ ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਕਈ ਪਿੰਡਾਂ ਨੂੰ ਵੀ ਕੋਰੋਨਾ ਨੇ ਆਪਣੀ ਲਪੇਟ 'ਚ ਲੈ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਾਬਾ ਬਕਾਲਾ ਸਾਹਿਬ ਤਹਿਸੀਲ ਦੇ ਪਿੰਡ ਧਰਦਿਓ ਵਿਖੇ ਇਕ ਹੀ ਪਰਿਵਾਰ ਦੇ 9 ਮੈਂਬਰਾਂ ਜਿਨ੍ਹਾਂ 'ਚ ਇਕ ਛੋਟਾ ਬੱਚਾ ਵੀ ਸ਼ਾਮਿਲ ਹੈ, ਦੀ ਰਿਪੋਰਟ ਪਾਜ਼ੇਟਿਵ ਆਈ ਹੈ, ਜਿਸ ਕਾਰਨ ਨਜ਼ਦੀਕੀ ਪਿੰਡਾਂ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਯਾਦ ਰਹੇ ਕਿ ਇਸ ਤੋਂ ਪਹਿਲਾਂ ਨਜ਼ਦੀਕੀ ਪਿੰਡ ਗਗੜਭਾਣਾ, ਦਾਊਦ, ਜੰਬੋਵਾਲ ਤੇ ਠੱਠੀਆ (ਵਡਾਲਾ-ਬਾਬਾ ਬਕਾਲਾ ਰੋਡ) ਆਦਿ ਪਿੰਡਾਂ ਤੋਂ ਵੀ ਕੋਰੋਨਾ ਪਾਜ਼ੇਟਿਵ ਦੇ ਮਰੀਜ਼ ਪਾਏ ਜਾਣ 'ਤੇ ਉਨ੍ਹਾਂ ਦੀ ਕੁੱਲ ਗਿਣਤੀ 14 ਤੱਕ ਪੁੱਜ ਗਈ ਹੈ, ਜਦਕਿ ਕਈਆਂ ਦੀਆਂ ਰਿਪੋਰਟਾਂ ਆਉਣੀਆਂ ਅਜੇ ਬਾਕੀ ਹਨ। ਸਿਵਲ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਹਿਤਿਆਤ ਵਰਤਣ ਦੇ ਨਾਲ-ਨਾਲ ਪ੍ਰਸ਼ਾਸ਼ਨ ਦਾ ਸਾਥ ਦਿੰਦਿਆਂ ਉਨ੍ਹਾਂ ਨੂੰ ਸਹੀ ਜਾਣਕਾਰੀ ਦੇਣ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ : ਜਲੰਧਰ 'ਚ ਮੁੜ ਕੋਰੋਨਾ ਦਾ ਧਮਾਕਾ, 16 ਨਵੇਂ ਪਾਜ਼ੇਟਿਵ ਕੇਸ ਆਏ ਸਾਹਮਣੇ

ਪੰਜਾਬ 'ਚ ਤੇਜ਼ੀ ਨਾਲ ਵੱਧ ਰਹੀ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ
ਪੰਜਾਬ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦਾ ਪੀੜਤ ਮਰੀਜ਼ਾਂ ਦੀ ਗਿਣਤੀ 588 ਹੋ ਗਈ ਹੈ। ਇਨ੍ਹਾਂ ਵਿਚ ਜ਼ਿਆਦਾਤਰ ਮਰੀਜ਼ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂ ਹਨ। ਮਿਲੀ ਜਾਣਕਾਰੀ ਮੁਤਾਬਕ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ ਲਗਭਗ 200 ਸ਼ਰਧਾਲੂ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 105, ਮੋਹਾਲੀ 'ਚ 92, ਪਟਿਆਲਾ 'ਚ 64, ਅੰਮ੍ਰਿਤਸਰ 'ਚ 97, ਲੁਧਿਆਣਾ 'ਚ 77, ਪਠਾਨਕੋਟ 'ਚ 25, ਨਵਾਂਸ਼ਹਿਰ 'ਚ 23, ਤਰਨਾਤਰਨ 15, ਮਾਨਸਾ 'ਚ 13, ਕਪੂਰਥਲਾ 12, ਹੁਸ਼ਿਆਰਪੁਰ 'ਚ 11, ਫਰੀਦਕੋਟ 6, ਸੰਗਰੂਰ 'ਚ 7 ਕੇਸ, ਮੁਕਤਸਰ ਅਤੇ ਗਰਦਾਸਪੁਰ 'ਚ 4-4 ਕੇਸ, ਮੋਗਾ 'ਚ 5, ਬਰਨਾਲਾ 'ਚ 2, ਫਤਿਹਗੜ੍ਹ ਸਾਹਿਬ 'ਚ 3, ਜਲਾਲਾਬਾਦ 4, ਬਠਿੰਡਾ 'ਚ 2 ਰੋਪੜ 'ਚ 5 ਅਤੇ ਫਿਰੋਜ਼ਪੁਰ 'ਚ 16 ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ 'ਚੋਂ 20 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ : ਵੱਡੀ ਖਬਰ, ਕਰਫਿਊ ਦੌਰਾਨ ਪੰਜਾਬ ਸਰਕਾਰ ਦਾ ਉਦਯੋਗ ਖੋਲ੍ਹਣ ਸੰਬੰਧੀ ਨਵਾਂ ਫਰਮਾਨ 


author

Gurminder Singh

Content Editor

Related News