ਅੰਮ੍ਰਿਤਸਰ ਜ਼ਿਲ੍ਹੇ ''ਚ ਕੋਰੋਨਾ ਦਾ ਕਹਿਰ: 31 ਨਵੇਂ ਮਾਮਲਿਆਂ ਦੀ ਪੁਸ਼ਟੀ, 3 ਮਰੀਜ਼ਾਂ ਨੇ ਤੋੜਿਆ ਦਮ
Saturday, Jul 18, 2020 - 05:59 PM (IST)
ਅੰਮ੍ਰਿਤਸਰ (ਦਲਜੀਤ ਸ਼ਰਮਾ): ਕੋਰੋਨਾ ਵਾਇਰਸ ਅੰਮ੍ਰਿਤਸਰ ਜ਼ਿਲ੍ਹੇ 'ਚ ਹੁਣ ਆਪਣਾ ਭਿਆਨਕ ਰੂਪ ਦਿਖਾ ਰਿਹਾ ਹੈ। ਸ਼ਨੀਵਾਰ ਨੂੰ ਜ਼ਿਲ੍ਹੇ 'ਚ 31 ਨਵੇਂ ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 3 ਮਰੀਜ਼ਾਂ ਦੀ ਮੌਤ ਹੋ ਗਈ ਹੈ। ਜ਼ਿਲ੍ਹੇ 'ਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 62 ਹੋ ਗਈ ਹੈ, ਜਦਕਿ ਪਾਜ਼ੇਟਿਵ ਮਰੀਜ਼ਾਂ ਦਾ ਆਂਕੜਾ 1244 ਹੋ ਗਿਆ ਹੈ। ਜ਼ਿਲ੍ਹੇ 'ਚ ਲਗਾਤਾਰ ਕੋਰੋਨਾ ਵਾਇਰਸ ਦਾ ਖ਼ਤਰਾ ਵੱਧਦਾ ਜਾ ਰਿਹਾ ਹੈ ਅਤੇ ਸਿਹਤ ਵਿਭਾਗ ਕੁੰਭਕਰਨੀ ਦੀ ਨੀਂਦ ਸੁੱਤਾ ਹੋਇਆ ਹੈ। ਦੱਸ ਦੇਈਏ ਕਿ ਪੰਜਾਬ 'ਚ ਸਭ ਤੋਂ ਵਧ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਅੰਮ੍ਰਿਤਸਰ 'ਚ ਦਰਜ ਕੀਤੀ ਗਈ ਹੈ ਅਤੇ ਸਿਹਤ ਵਿਭਾਗ ਜਿੱਥੇ ਮੌਤ ਦਰ 'ਤੇ ਰੋਕ ਲਗਾਉਣ 'ਚ ਅਜੇ ਵੀ ਅਸਫ਼ਲ ਸਾਬਤ ਹੋਇਆ ਹੈ ਉੱਥੇ ਨਾ ਤਾਂ ਲੋਕਾਂ ਨੂੰ ਜਾਗਰੂਕ ਕਰ ਸਕਿਆ ਅਤੇ ਨਾ ਹੀ ਆਪਣੀ ਜ਼ਿੰਮੇਵਾਰੀ ਸਹੀ ਢੰਗ ਨਾਲ ਨਿਭਾਅ ਰਿਹਾ ਹੈ।
ਇਹ ਵੀ ਪੜ੍ਹੋ: ਮਿਟ ਜਾਵੇਗਾ ਨਿਸ਼ਾਨ-ਏ-ਥਰਮਲ, ਮਿੱਟੀ 'ਚ ਮਿਲ ਜਾਵੇਗੀ ਝੀਲਾਂ ਦੇ ਸ਼ਹਿਰ ਦੀ ਵਿਰਾਸਤ
ਦੱਸਣਯੋਗ ਹੈ ਕਿ ਕੋਰੋਨਾ ਵਾਇਰਸ ਮਹਾਮਾਰੀ ਭਾਰਤ ਵਿਚ ਦਿਨੋਂ-ਦਿਨ ਰਫ਼ਤਾਰ ਫੜ੍ਹਦੀ ਜਾ ਰਹੀ ਹੈ। ਸਿਹਤ ਮੰਤਰਾਲਾ ਵਲੋਂ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਅੰਦਰ ਭਾਰਤ 'ਚ 34,884 ਨਵੇਂ ਮਾਮਲੇ ਸਾਹਮਣੇ ਆਏ ਅਤੇ 671 ਮੌਤਾਂ ਹੋਈਆਂ ਹਨ। ਵੱਧ ਰਹੇ ਪੀੜਤ ਮਾਮਲਿਆਂ ਦੀ ਗਿਣਤੀ ਕਾਰਨ ਦੇਸ਼ ਵਿਚ ਪਾਜ਼ੇਟਿਵ ਕੇਸਾਂ ਦੀ ਗਿਣਤੀ 10,38,716 ਹੋ ਗਈ ਹੈ। ਰਾਹਤ ਦੀ ਖ਼ਬਰ ਇਹ ਵੀ ਹੈ ਕਿ ਜਿਵੇਂ-ਜਿਵੇਂ ਮਾਮਲੇ ਵੱਧ ਰਹੇ ਹਨ, ਠੀਕ ਹੋਣ ਵਾਲੀਆਂ ਦੀ ਗਿਣਤੀ ਵੀ ਵੱਧ ਰਹੀ ਹੈ। ਹੁਣ 6,53,751 ਲੋਕ ਠੀਕ ਹੋ ਚੁੱਕੇ ਹਨ ਅਤੇ ਉਨ੍ਹਾਂ ਨੂੰ ਹਸਪਤਾਲਾਂ 'ਚੋਂ ਛੁੱਟੀ ਦਿੱਤੀ ਜਾ ਚੁੱਕੀ ਹੈ। ਇਸ ਤਰ੍ਹਾਂ ਹੁਣ ਤੱਕ ਕੋਰੋਨਾ ਕਾਰਨ ਮੌਤਾਂ ਦਾ ਅੰਕੜਾ 26,273 'ਤੇ ਪੁੱਜ ਗਿਆ ਹੈ।
ਇਹ ਵੀ ਪੜ੍ਹੋ: ਨੌਜਵਾਨ ਦਾ ਮ੍ਰਿਤਕ ਸਰੀਰ ਧੁੱਪ ਵਿਚ ਰਿਹਾ ਸੜਦਾ, ਰਿਸ਼ਤੇਦਾਰਾਂ ਨੇ ਡਾਕਟਰਾਂ 'ਤੇ ਲਾਏ ਲਾਪਰਵਾਹੀ ਦੇ ਦੋਸ਼