ਕੋਰੋਨਾ ਵਾਇਰਸ ਦੇ ਚੱਲਦੇ ਅੰਮ੍ਰਿਤਸਰ ਪ੍ਰਸ਼ਾਸਨ ਦਾ ਵੱਡਾ ਫੈਸਲਾ, 63 ਇਲਾਕੇ ਪੂਰੀ ਤਰ੍ਹਾਂ ਸੀਲ
Sunday, Apr 05, 2020 - 05:58 PM (IST)
ਅੰਮ੍ਰਿਤਸਰ (ਸੰਜੀਵ, ਸੁਮਿਤ) : ਅੰਮ੍ਰਿਤਸਰ ਵਿਚ ਕੋਰੋਨਾ ਵਾਇਰਸ ਦੇ ਖਤਰੇ ਨੂੰ ਵੇਖਦੇ ਹੋਏ ਜ਼ਿਲਾ ਪ੍ਰਸ਼ਾਸਨ ਨੇ ਵੱਡਾ ਫੈਸਲਾ ਲੈਂਦੇ ਹੋਏ ਅੰਮ੍ਰਿਤਸਰ ਦੇ 63 ਖੇਤਰਾਂ ਨੂੰ ਕੁਆਰੰਟਾਈਨ ਕੈਂਪ ਵਿਚ ਤਬਦੀਲ ਕਰ ਦਿੱਤਾ ਹੈ। ਇਨ੍ਹਾਂ ਖੇਤਰਾਂ ਵਿਚ ਰਹਿਣ ਵਾਲੇ 5 ਲੱਖ ਦੇ ਕਰੀਬ ਲੋਕਾਂ ਦੇ ਖਾਣ-ਪੀਣ ਅਤੇ ਹੋਰ ਰਾਹਤ ਸਮੱਗਰੀ ਦਾ ਪੂਰਾ ਪ੍ਰਬੰਧ ਪ੍ਰਸ਼ਾਸਨ ਦੀ ਦੇਖ-ਰੇਖ ਵਿਚ ਕੀਤਾ ਜਾਏਗਾ। ਸੰਘਣੀ ਆਬਾਦੀ ਵਿਚ ਰਹਿਣ ਵਾਲੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਅੱਜ ਜ਼ਿਲਾ ਪ੍ਰਸ਼ਾਸਨ ਵਲੋਂ ਉਕਤ ਕਦਮ ਚੁੱਕਿਆ ਗਿਆ।
ਇਹ ਵੀ ਪੜ੍ਹੋ : ਦੇਸ਼ ''ਚ ਤਬਲੀਗੀ ਜਮਾਤ ਨੂੰ ਲੈ ਕੇ ਹਾਹਾਕਾਰ! ਬਠਿੰਡਾ ਪੁੱਜੇ 40 ਲੋਕਾਂ ਦੀ ਹੋਈ ਪਛਾਣ
ਪ੍ਰਸ਼ਾਸਨ ਵਲੋਂ ਦਿੱਤੇ ਗਏ ਹੁਕਮਾਂ ਤੋਂ ਬਾਅਦ ਪੁਲਸ ਨੇ ਇਨ੍ਹਾਂ ਖੇਤਰਾਂ ਵਿਚ ਪੂਰੀ ਤਰ੍ਹਾਂ ਨਾਲ ਬੈਰੀਕੇਡਿੰਗ ਕਰ ਦਿੱਤੀ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਸੜਕਾਂ 'ਤੇ ਆਉਣ ਦੀ ਇਜਾਜ਼ਤ ਨਹੀਂ ਹੈ। ਸੀਲ ਕੀਤੇ ਗਏ 63 ਖੇਤਰਾਂ ਵਿਚ ਹਰੀਪੁਰਾ, ਕਿਸ਼ਨ ਕੋਟ, ਲੋਹਗੜ੍ਹ ਦਾ ਬਾਹਰੀ ਖੇਤਰ, ਗੁਜਰਪੁਰਾ, ਗੁਰੂ ਅਰਜੁਨ ਦੇਵ ਨਗਰ, ਰਾਮ ਤਲਾਈ, ਕਰਮਪੁਰਾ, ਰਾਜਪੁਰਾ, ਮਕਬੂਲਪੁਰਾ, ਗਵਾਲ ਮੰਡੀ, ਅਨਗੜ੍ਹ, ਭਰਾੜੀਵਾਲ, ਕੋਟ ਖਾਲਸਾ, ਵੇਰਕਾ, ਤੁੰਗ ਭਾਈ, ਰਸੂਲਪੁਰ, ਦਬੁਰਜੀ, ਵਿਜੇ ਨਗਰ, ਸੁੰਦਰ ਨਗਰ, ਸੁਲਤਾਨਵਿੰਡ ਰੋਡ, ਨਾਰਾਇਣਗੜ੍ਹ ਤੋਂ ਇਲਾਵਾ ਅੰਮ੍ਰਿਤਸਰ ਦਾ ਬਹੁਤ ਸਾਰਾ ਅਜਿਹਾ ਇਲਾਕਾ ਹੈ ਜਿਥੇ ਸੰਘਣੀ ਆਬਾਦੀ ਵਿਚ ਲੋਕ ਰਹਿ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ਵਿਚ ਵਧਿਆ ਕੋਰੋਨਾ ਦਾ ਕਹਿਰ, ਇਕੋ ਦਿਨ ''ਚ ਅੱਠ ਨਵੇਂ ਕੇਸ ਆਏ ਸਾਹਮਣੇ
ਪੰਜਾਬ ਵਿਚ ਤੇਜ਼ੀ ਨਾਲ ਵੱਧ ਰਹੇ ਕੋਰੋਨਾ ਦੇ ਮਰੀਜ਼
ਪੰਜਾਬ 'ਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਪੰਜਾਬ ਵਿਚ ਕੋਰੋਨਾ ਦਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 67 ਹੋ ਗਈ ਹੈ। ਸਿਹਤ ਵਿਭਾਗ ਅਨੁਸਾਰ ਹੁਣ ਤੱਕ 1824 ਨਮੂਨੇ ਲਏ ਗਏ ਹਨ, ਜਿਨ੍ਹਾਂ 'ਚੋਂ 66 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਜਦਕਿ 1520 ਨੈਗੇਟਿਵ ਆਏ ਹਨ ਅਤੇ 239 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਕਾਰਨ ਹੁਣ ਤੱਕ 5 ਲੋਕਾਂ ਦੀ ਮੌਤ ਚੁੱਕੀ ਹੈ। ਸਿਹਤ ਵਿਭਾਗ ਵਲੋਂ ਜਾਰੀ ਬੁਲੇਟਿਨ ਮੁਤਾਬਕ ਸਰਦਾਰ ਭਗਤ ਸਿੰਘ ਨਗਰ (ਨਵਾਂਸ਼ਹਿਰ) 'ਚ 19 ਮਾਮਲੇ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੇ 15, ਹੁਸ਼ਿਆਰਪੁਰ ਦੇ 7, ਜਲੰਧਰ ਦੇ 6, ਅੰਮ੍ਰਿਤਸਰ ਦੇ 8, ਲੁਧਿਆਣਾ 5, ਪਟਿਆਲਾ-ਰੋਪੜ-ਫਰੀਦਕੋਟ-ਪਠਾਨਕੋਟ ਦਾ 1-1 ਅਤੇ ਮਾਨਸਾ ਦੇ 3 ਕੇਸ ਪਾਜ਼ੇਟਿਵ ਆਏ ਹਨ।
ਇਹ ਵੀ ਪੜ੍ਹੋ : ਕੋਰੋਨਾ ਦੇ ਕਹਿਰ ''ਚ ਡਾ. ਐੱਸ. ਪੀ. ਸਿੰਘ ਓਬਰਾਏ ਦਾ ਪੰਜਾਬ ਲਈ ਵੱਡਾ ਐਲਾਨ