ਲੁਧਿਆਣਾ ''ਚ ਕੋਰੋਨਾ ਦਾ ਕਹਿਰ, 2 ਸਾਲ ਦੀ ਬੱਚੀ ਆਈ ਪਾਜ਼ੇਟਿਵ, 3 ਮਰੀਜ਼ ਲਾਪਤਾ, ਇਕ ਦੀ ਮੌਤ

05/20/2020 6:07:08 PM

ਲੁਧਿਆਣਾ (ਸਹਿਗਲ) : ਸ਼ਹਿਰ ਵਿਚ 2 ਸਾਲ ਦੀ ਲੜਕੀ ਦਾ ਕੋਰੋਨਾ ਪਾਜ਼ੇਟਿਵ ਕੇਸ ਸਾਹਮਣੇ ਆਇਆ ਹੈ, ਜਿਸ ਤੋਂ ਅਧਿਕਾਰੀ ਵੀ ਹੈਰਾਨ ਹਨ। ਇਸ ਤੋਂ ਇਲਾਵਾ ਆਰ. ਪੀ. ਐੱਫ. ਜਵਾਨਾਂ ਦੇ ਸੰਪਰਕ 'ਚ ਆਏ 3 ਟਿਕਟ ਚੈੱਕਰਾਂ ਅਤੇ 3 ਹੋਰ ਮਰੀਜ਼ ਪਾਜ਼ੇਟਿਵ ਪਾਏ ਗਏ ਹਨ। ਨਾਮ ਪਤਾ ਗਲਤ ਹੋਣ ਕਾਰਨ ਹੁਣ ਤੱਕ ਉਨ੍ਹਾਂ ਦਾ ਪਤਾ ਨਹੀਂ ਮਿਲ ਸਕਿਆ ਹੈ। ਸਿਹਤ ਅਧਿਕਾਰੀਆਂ ਮੁਤਾਬਕ ਅਜਿਹੇ ਲੋਕ ਹੋਰਨਾਂ ਲੋਕਾਂ ਨੂੰ ਬੀਮਾਰ ਕਰ ਸਕਦੇ ਹਨ। ਉਨ੍ਹਾਂ ਨੂੰ ਲੱਭਣ ਲਈ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ 27 ਸਾਲਾ ਨੌਜਵਾਨ ਕੋਰੋਨਾ ਪਾਜ਼ੇਟਿਵ ਹੋਣ ਦਾ ਕੇਸ ਸਾਹਮਣੇ ਆਇਆ ਹੈ, ਜਿਸ ਦੀ ਮੌਤ ਤੋਂ ਬਾਅਦ ਉਸ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਸਿਹਤ ਅਧਿਕਾਰੀਆਂ ਮੁਤਾਬਕ 16 ਮਈ ਨੂੰ ਉਸ ਦਾ ਸੈਂਪਲ ਲੈ ਕੇ ਜਾਂਚ ਲਈ ਭੇਜਿਆ ਗਿਆ ਸੀ, ਜਦੋਂਕਿ 18 ਮਈ ਨੂੰ ਉਸ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਰਿਪੋਰਟ ਪਾਜ਼ੇਟਿਵ ਹੋਣ ਤੋਂ ਬਾਅਦ ਉਸ ਦੀ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ ਜ਼ਿਲੇ 'ਚ ਕੋਰੋਨਾ ਦੇ ਤਿੰਨ ਹੋਰ ਮਰੀਜ਼ ਆਏ ਸਾਹਮਣੇ, 308 'ਤੇ ਪਹੁੰਚਿਆ ਅੰਕੜਾ 

ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਹੁਣ ਤੱਕ 5078 ਵਿਅਕਤੀਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ, ਜਿਸ ਵਿਚ 4724 ਵਿਅਕਤੀਆਂ ਦੀ ਰਿਪੋਰਟ ਉਨ੍ਹਾਂ ਨੂੰ ਪ੍ਰਾਪਤ ਹੋਈ ਹੈ। 4471 ਵਿਅਕਤੀਆਂ ਦੇ ਟੈਸਟ ਨੈਗੇਟਿਵ ਆ ਚੁੱਕੇ ਹਨ। 125 ਰੋਗੀ ਠੀਕ ਹੋ ਕੇ ਘਰ ਵਾਪਸ ਜਾ ਚੁੱਕੇ ਹਨ। ਇਸ ਤੋਂ ਇਲਾਵਾ 2565 ਵਿਅਕਤੀ ਅਜੇ ਵੀ ਹੋਮ ਕੁਆਰੰਟਾਈਨ ਚੱਲ ਰਹੇ ਹਨ ਅਤੇ 176 ਵਿਅਕਤੀ ਕੋਰੋਨਾ ਵਾਇਰਸ ਦੇ ਸ਼ਿਕਾਰ ਹੋਏ ਹਨ।

ਇਹ ਵੀ ਪੜ੍ਹੋ : 14 ਨੌਜਵਾਨਾਂ ਲਈ ਰੱਬ ਬਣ ਕੇ ਆਇਆ ਡਾ. ਓਬਰਾਏ, 75 ਲੱਖ ਬਲੱਡ ਮਨੀ ਦੇ ਕੇ ਮੌਤ ਦੇ ਮੂੰਹੋਂ ਬਚਾਇਆ 

Gurminder Singh

This news is Content Editor Gurminder Singh