ਬਰਨਾਲਾ ਦੋ ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ, ਹਜ਼ੂਰ ਸਾਹਿਬ ਤੋਂ ਆਏ ਸੀ ਵਾਪਸ
Saturday, May 02, 2020 - 06:56 PM (IST)
ਬਰਨਾਲਾ (ਵਿਵੇਕ ਸਿੰਧਵਾਨੀ ) : ਸ੍ਰੀ ਹਜ਼ੂਰ ਸਾਹਿਬ ਤੋਂ ਬਰਨਾਲਾ ਵਿਖੇ ਵਾਪਸ ਆਏ ਵਿਅਕਤੀਆਂ ਵਿਚੋਂ 47 ਵਿਅਕਤੀਆਂ ਦੀ ਰਿਪੋਰਟ ਅੱਜ ਆ ਗਈ ਹੈ ਜਿਨ੍ਹਾਂ ਵਿਚੋਂ ਦੋ ਵਿਅਕਤੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ ਜਿਸ ਨਾਲ ਸ਼ਹਿਰ ਵਿਚ ਇਕ ਵਾਰ ਮੁੜ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ।ਜ਼ਿਕਰਯੋਗ ਹੈ ਕਿ ਅਜੇ ਬਰਨਾਲਾ ਵਿਚੋਂ 150 ਵਿਅਕਤੀਆਂ ਦੀ ਰਿਪੋਰਟ ਆਉਣੀ ਬਾਕੀ ਹੈ।ਅਜੇ 47 ਵਿਅਕਤੀਆਂ ਦੀ ਰਿਪੋਰਟ ਆਈ ਹੈ ਜਿਸ ਵਿਚ ਦੋ ਵਿਅਕਤੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਇੱਥੇ ਜ਼ਿਕਰਯੋਗ ਹੈ ਕਿ ਇਹ 47 ਦੇ 47 ਵਿਅਕਤੀ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਏਕਾਂਤ ਵਾਸ ਵਿਚ ਰੱਖੇ ਗਏ ਸਨ ।ਜਿਨ੍ਹਾਂ ਵਿੱਚੋਂ ਦੋ ਵਿਅਕਤੀਆਂ ਦੀ ਰਿਪੋਰਟ ਪਾਜ਼ੇਟਿਵ ਆਉਣ ਨਾਲ ਉੱਥੇ ਬਾਕੀਆਂ ਵਿਚ ਵੀ ਸਹਿਮ ਦਾ ਮਾਹੌਲ ਪੈਦਾ ਹੋ ਗਿਆ ਹੈ।
ਇਹ ਵੀ ਪੜ੍ਹੋ : ਹਜ਼ੂਰ ਸਾਹਿਬ ਤੋਂ ਵਾਪਸ ਪਰਤੇ ਟਾਂਡਾ ਦੇ 9 ਸ਼ਰਧਾਲੂਆਂ ਦੀ ਰਿਪੋਰਟ ਆਈ ਪਾਜ਼ੇਟਿਵ
ਐੱਸ. ਐੱਮ. ਓ. ਡਾ ਜੋਤੀ ਕੌਸ਼ਲ ਨੇ 'ਜਗਬਾਣੀ' ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਨ੍ਹਾਂ ਦੋਹਾਂ ਵਿਅਕਤੀਆਂ ਨੂੰ ਸੰਘੇੜਾ ਤੋਂ ਸੋਹਲ ਪੱਤੀ ਵਿਖੇ ਬਣਾਏ ਗਏ ਆਈਸੋਲੇਸ਼ਨ ਵਾਰਡ ਵਿਚ ਸ਼ਿਫਟ ਕੀਤਾ ਜਾ ਰਿਹਾ ਹੈ, ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਚੋਂ ਇਕ ਵਿਅਕਤੀ ਬਰਨਾਲਾ ਦਾ ਅਤੇ ਇਕ ਭੈਣੀ ਜੱਸਾ ਦਾ ਹੈ। ਬਾਕੀ ਰਿਪੋਰਟਾਂ ਕੱਲ ਤੱਕ ਆਉਣ ਦੀ ਉਮੀਦ ਹੈ। ਜ਼ਿਕਰਯੋਗ ਹੈ ਕਿ ਪਹਿਲਾਂ ਜ਼ਿਲਾ ਬਰਨਾਲਾ ਵਿਚ ਦੋ ਵਿਅਕਤੀ ਕੋਰੋਨਾ ਪਾਜ਼ੇਟਿਵ ਸਨ, ਜਿਨ੍ਹਾਂ ਵਿਚੋਂ ਇਕ ਔਰਤ ਠੀਕ ਹੋ ਕੇ ਵਾਪਸ ਆਪਣੇ ਘਰ ਪੁੱਜ ਗਈ ਸੀ ਅਤੇ ਇਕ ਦੀ ਮੌਤ ਹੋ ਗਈ ਸੀ ਤੇ ਮੌਤ ਹੋਣ ਤੋਂ ਬਾਅਦ ਉਸ ਦਾ ਸੈਂਪਲ ਲੈ ਕੇ ਭੇਜਿਆ ਗਿਆ ਸੀ ਜਿਸ ਵਿਚ ਉਸ ਨੂੰ ਕੋਰੋਨਾ ਪਾਜ਼ੇਟਿਵ ਦੀ ਪੁਸ਼ਟੀ ਹੋਈ ਸੀ। ਹੁਣ ਇਸ ਤਰ੍ਹਾਂ ਬਰਨਾਲਾ ਵਿਚ ਕੁੱਲ ਚਾਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ। ਜਿਨ੍ਹਾਂ ਵਿਚੋਂ ਦੋ ਐਕਟਿਵ ਹਨ ਇਕ ਦੀ ਮੌਤ ਹੋ ਚੁੱਕੀ ਹੈ ਅਤੇ ਇਕ ਠੀਕ ਹੋ ਕੇ ਆਪਣੇ ਘਰ ਪਰਤ ਚੁੱਕਾ ਹੈ।
ਇਹ ਵੀ ਪੜ੍ਹੋ : ਮੁਕਤਸਰ 'ਚ 2 ਸਿਹਤ ਕਰਮਚਾਰੀਆਂ ਸਣੇ 3 ਦੀ ਕੋਰੋਨਾ ਰਿਪੋਰਟ ਆਈ ਪਾਜ਼ੇਟਿਵ