ਬਰਨਾਲਾ ਵਾਸੀਆਂ ਲਈ ਰਾਹਤ ਭਰੀ ਖਬਰ, 11 ''ਚੋਂ 9 ਦੀ ਰਿਪੋਰਟ ਆਈ ਨੈਗੇਟਿਵ
Wednesday, Apr 08, 2020 - 05:54 PM (IST)
ਬਰਨਾਲਾ (ਵਿਵੇਕ ਸਿੰਧਵਾਨੀ) : ਸਥਾਨਕ ਸੇਖਾ ਰੋਡ ਤੋਂ ਇਕ ਔਰਤ ਦਾ ਸੈਂਪਲ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਇੱਥੋਂ ਦੇ 11 ਵਿਅਕਤੀਆਂ ਦੇ ਟੈਸਟ ਕਰਕੇ ਸੈਂਪਲ ਲਈ ਭੇਜੇ ਗਏ ਸਨ। ਜਿਨ੍ਹਾਂ 'ਚੋਂ 9 ਦੇ ਸੈਂਪਲ ਨੈਗੇਟਿਵ ਪਾਏ ਗਏ ਹਨ।ਇੱਕ ਵਿਅਕਤੀ ਦੀ ਰਿਪੋਰਟ ਅਜੇ ਪੈਂਡਿੰਗ ਹੈ ਅਤੇ ਕੋਰੋਨਾ ਪਾਜ਼ੀਟਿਵ ਮਹਿਲਾ ਦੀ ਧੀ ਦੇ ਸੈਂਪਲ ਫਿਰ ਮੰਗੇ ਗਏ ਹਨ।ਇੱਥੇ ਜ਼ਿਕਰਯੋਗ ਹੈ ਇਨ੍ਹਾਂ ਗਿਆਰਾਂ ਸੈਂਪਲਾਂ 'ਚ ਮਹਿਲਾ ਦਾ ਇਲਾਜ ਕਰਨ ਵਾਲੇ ਡਾਕਟਰ ਮਨਪ੍ਰੀਤ ਸਿੱਧੂ ਸਮੇਤ ਚਾਰ ਹੋਰ ਮੈਡੀਕਲ ਸਟਾਫ ਦੇ ਟੈਸਟ ਵੀ ਕੀਤੇ ਗਏ ਸਨ।ਜਿਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਹੈ ।ਇਸ ਗੱਲ ਦੀ ਪੁਸ਼ਟੀ ਸੀਨੀਅਰ ਮੈਡੀਕਲ ਅਫਸਰ ਡਾਕਟਰ ਜੋਤੀ ਕੌਸ਼ਲ ਨੇ ਜਗਬਾਣੀ ਨਾਲ ਗੱਲਬਾਤ ਕਰਦਿਆਂ ਕੀਤੀ ਹੈ।
ਇਹ ਵੀ ਪੜ੍ਹੋ: ਹੁਣ ਸਰਕਾਰ ਦੀ ਮਰਜ਼ੀ ਨਾਲ ਮਿਲੇਗੀ ਮਰਿਆਂ ਨੂੰ ਮੁਕਤੀ !
ਪੰਜਾਬ 'ਚ ਹੁਣ ਤੱਕ 101 ਪਾਜ਼ੀਟਿਵ ਕੇਸ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ 'ਚੋਂ 8 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤਕ ਦੇ ਅੰਕੜਿਆਂ ਮੁਤਾਬਕ ਮੋਹਾਲੀ 'ਚ ਸਭ ਤੋਂ ਵੱਧ ਕੋਰੋਨਾ ਦੇ 26 ਪਾਜ਼ੀਟਿਵ ਕੇਸ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਨਵਾਂਸ਼ਹਿਰ ਦੇ 19, ਹੁਸ਼ਿਆਰਪੁਰ ਦੇ 07, ਜਲੰਧਰ ਦੇ 07, ਲੁਧਿਆਣਾ 06, ਅੰਮ੍ਰਿਤਸਰ 'ਚ 10, ਪਟਿਆਲਾ, ਫਰੀਦਕੋਟ 2 ਬਰਨਾਲਾ-ਕਪੂਰਥਲਾ ਦਾ 1-1 ਅਤੇ ਮੋਗਾ ਦੇ 4 ਕੇਸ ਸਾਹਮਣੇ ਆ ਚੁੱਕੇ ਹਨ। ਜਦਕਿ ਰੋਪੜ 'ਚ ਕੋਰੋਨਾ ਦੇ 03, ਮਾਨਸਾ 'ਚ 05, ਪਠਾਨਕੋਟ 'ਚ 07, ਫਤਿਹਗੜ੍ਹ ਸਾਹਿਬ ਦੇ 02 ਕੇਸ ਸਾਹਮਣੇ ਆ ਚੁੱਕੇ ਹਨ।
ਇਹ ਵੀ ਪੜ੍ਹੋ: ਚੰਡੀਗੜ੍ਹ ਦੀ ਪਹਿਲੀ ਕੋਰੋਨਾ ਮਰੀਜ਼ ਠੀਕ ਹੋ ਕੇ ਪਰਤੀ, ਕਿਹਾ ਹੌਂਸਲੇ ਨਾਲ ਜਿੱਤੀ ਕੋਵਿਡ-19 ਦੀ ਜੰਗ