ਜ਼ਿਲ੍ਹਾ ਬਰਨਾਲਾ ਦੇ ਐੱਸ.ਐੱਸ.ਪੀ. ਸੰਦੀਪ ਗੋਇਲ ਆਏ ਕੋਰੋਨਾ ਪਾਜੇਟਿਵ

Sunday, Aug 30, 2020 - 06:26 PM (IST)

ਜ਼ਿਲ੍ਹਾ ਬਰਨਾਲਾ ਦੇ ਐੱਸ.ਐੱਸ.ਪੀ. ਸੰਦੀਪ ਗੋਇਲ ਆਏ ਕੋਰੋਨਾ ਪਾਜੇਟਿਵ

ਬਰਨਾਲਾ (ਵਿਵੇਕ ਸਿੰਧਵਾਨੀ): ਜ਼ਿਲ੍ਹਾ ਬਰਨਾਲਾ ਦੇ ਐੱਸ.ਐੱਸ.ਪੀ. ਸੰਦੀਪ ਗੋਇਲ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਜਿਕਰਯੋਗ ਹੈ ਕਿ ਜਦੋਂ ਤੋਂ ਕੋਰੋਨਾ ਵਾਇਰਸ ਦੀ ਬੀਮਾਰੀ ਸ਼ੁਰੂ ਹੋਈ ਹੈ, ਉਦੋਂ ਤੋਂ ਹੀ ਉਹ ਫਰੰਟ ਲਾਈਨ ਤੇ ਕੰਮ ਕਰ ਰਹੇ ਹਨ। ਕੋਰੋਨਾ ਕਾਲ ਦੌਰਾਨ ਉਨ੍ਹਾਂ ਨੇ ਸ਼ਹਿਰ-ਸ਼ਹਿਰ, ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਕੋਰੋਨਾ ਵਾਇਰਸ ਸਬੰਧੀ ਜਾਗਰੂਕ ਕੀਤਾ ਸੀ। ਪੁਲਸ ਵਿਭਾਗ 'ਚ ਕਈ ਪੁਲਸ ਅਧਿਕਾਰੀ ਕੋਰੋਨਾ ਪਾਜ਼ੇਟਿਵ ਆ ਚੁੱਕੇ ਹਨ।

ਇਹ ਵੀ ਪੜ੍ਹੋ : ਦਿਲ ਕੰਬਾਉਣ ਵਾਲੀ ਵਾਰਦਾਤ, ਘਰ 'ਚ ਦਾਖ਼ਲ ਹੋ ਕੁੱਟ-ਕੁੱਟ ਕੇ ਕੀਤਾ ਨੌਜਵਾਨ ਦਾ ਕਤਲ

ਇਸ ਤੋਂ ਪਹਿਲਾਂ ਐੱਸ.ਪੀ.ਡੀ. ਸੁਖਦੇਵ ਸਿੰਘ ਵਿਰਕ, ਡੀ.ਐੱਸ.ਪੀ. ਲਖਵੀਰ ਸਿੰਘ ਟਿਵਾਣਾ, ਡੀ.ਐੱਸ.ਪੀ. ਡੀ. ਰਮਿੰਦਰ ਸਿੰਘ, ਥਾਣਾ ਮਹਿਲ ਕਲਾਂ ਦੀ ਐੱਸ.ਐੱਚ.ਓ. ਮੈਡਮ ਜਸਵਿੰਦਰ ਕੌਰ ਅਤੇ ਹੋਰ ਕਈ ਪੁਲਸ ਕਰਮਚਾਰੀ ਕੋਰੋਨਾ ਪਾਜ਼ੇਟਿਵ ਪਾਏ ਗਏ ਸਨ। ਇਸ ਤੋਂ ਇਲਾਵਾ ਬਰਨਾਲਾ ਦੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਦੇ ਮਾਤਾ ਜੀ ਵੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਇਸ ਗੱਲ ਦੀ ਪੁਸ਼ਟੀ ਐੱਸ.ਐੱਮ.ਓ. ਡਾ. ਜੋਤੀ ਕੌਸ਼ਲ ਨੇ ਕੀਤੀ। ਇਸ ਤੋਂ ਇਲਾਵਾ ਜ਼ਿਲ੍ਹਾ ਬਰਨਾਲਾ ਵਿਚ ਅੱਜ ਕੁੱਲ 38 ਕੇਸ ਸਾਹਮਣੇ ਆਏ ਹਨ। ਜਿਸ ਵਿਚ ਸ਼ਹਿਰ ਬਰਨਾਲਾ ਦੇ ਵੱਖ-ਵੱਖ ਹਿੱਸਿਆਂ 'ਚ 29 ਕੇਸ, ਬਲਾਕ ਧਨੌਲਾ 'ਚੋਂ 4 ਕੇਸ, ਬਲਾਕ ਤਪਾ 'ਚੋਂ 2 ਕੇਸ, ਬਲਾਕ ਮਹਿਲ ਕਲਾਂ ਵਿਚੋਂ 3 ਕੇਸ ਸਾਹਮਣੇ ਆਏ ਹਨ। ਜਿਨ੍ਹਾਂ 'ਚੋਂ ਇਕ ਗਰਭਵਤੀ ਜਨਾਨੀ ਹੈ ਜਦੋਂ ਕਿ 14 ਮਰੀਜਾਂ ਨੂੰ ਛੁੱਟੀ ਦਿੱਤੀ ਗਈ ਹੈ। ਹੁਣ ਤੱਕ ਜ਼ਿਲ੍ਹਾ ਬਰਨਾਲਾ ਵਿਚ 1091 ਕੇ ਸਾਹਮਣੇ ਆਏ ਹਨ। ਜਿਸ ਵਿਚ 595 ਕੇਸ ਰਿਕਵਰ ਹੋ ਚੁੱਕੇ ਹਨ। 477 ਕੇਸ ਐਕਟਿਵ ਹਨ। ਜਦੋਂ ਕਿ 19 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ : ਮੁਕਤਸਰ 'ਚ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼, ਇਤਰਾਜ਼ਯੋਗ ਹਾਲਾਤ 'ਚ ਮਿਲੇ ਜੋੜੇ


author

Shyna

Content Editor

Related News