ਬਰਨਾਲਾ: ਕੋਰੋਨਾ ਵਾਇਰਸ ਦੇ ਦੋ ਹੋਰ ਸ਼ੱਕੀ ਮਰੀਜ਼ ਆਏ ਸਾਹਮਣੇ

Thursday, Mar 26, 2020 - 06:00 PM (IST)

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ):  ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਦੋ ਹੋਰ ਸ਼ੱਕੀ ਮਰੀਜ਼ ਸਾਹਮਣੇ ਆਏ ਹਨ। ਦੋਵੇਂ ਸ਼ੱਕੀ ਮਰੀਜ਼ਾਂ ਦੀ ਉਮਰ 20 ਤੋਂ 22 ਸਾਲ ਦੇ ਕਰੀਬ ਹੈ। ਇਕ ਨੌਜਵਾਨ ਪਿੰਡ ਸੰਘੇੜਾ ਤੋਂ ਹੈ। ਉਹ ਹਜੂਰ ਸਾਹਿਬ ਜਾ ਕੇ ਆਇਆ ਸੀ। ਉਸ ਨੂੰ ਖੰਘ ਬੁਖਾਰ ਅਤੇ ਜੁਕਾਮ ਹੈ। ਇਸੇ ਤਰ੍ਹਾਂ ਨਾਲ ਮਹਿਲ ਕਲਾਂ ਤੋਂ ਆਇਆ ਨੌਜਵਾਨ ਹੋਲੇ ਮੁਹੱਲੇ ਤੋਂ ਪਰਤ ਕੇ ਵਾਪਸ ਆਇਆ ਸੀ। ਉਸ ਨੂੰ ਬੁਖਾਰ ਅਤੇ ਖੰਘ ਹੈ। ਸਿਵਲ ਹਸਪਤਾਲ ਦੇ ਐੱਸ.ਐੱਮ.ਓ. ਅਤੇ ਜ਼ਿਲਾ ਅਧਿਕਾਰੀ ਡਾ. ਜੋਤੀ ਕੌਸ਼ਲ ਨੇ ਦੱਸਿਆ ਕਿ ਦੋਵਾਂ ਮਰੀਜ਼ਾਂ ਦੇ ਸੈਂਪਲ ਲੈ ਕੇ ਟੈਸਟ ਲਈ ਲੈਬੋਰਟਰੀ ਵਿਚ ਭੇਜ ਦਿੱਤੇ ਗਏ ਹਨ। ਹੁਣ ਤੱਕ ਕੁੱਲ 9 ਸ਼ੱਕੀ ਮਰੀਜ਼ ਕੋਰੋਨਾ ਵਾਇਰਸ ਦੇ ਸਾਹਮਣੇ ਆਏ ਸਨ, ਜਿਨ੍ਹਾਂ ਵਿਚੋਂ 7 ਦੀ ਰਿਪੋਰਟ ਨੈਗਟਿਵ ਆ ਚੁੱਕੀ ਹੈ। ਇਕ ਲੜਕੀ ਸਵਾਈਨ ਫਲੂ ਦੀ ਸ਼ੱਕੀ ਮਰੀਜ ਸਾਹਮਣੇ ਆਈ ਸੀ। ਉਸਦੀ ਰਿਪੋਰਟ ਵੀ ਨੈਗਟਿਵ ਆਈ ਹੈ।

ਇਹ ਵੀ ਪੜ੍ਹੋ: ਕੋਰੋਨਾ ਵਾਇਰਸ ਦਾ ਕਹਿਰ: ਸੰਕਟ 'ਚ ਮਦਦ ਲਈ ਅੱਗੇ ਆਏ ਓਬਰਾਏ

ਦੱਸਣਯੋਗ ਹੈ ਕਿ ਹੁਣ ਤੱਕ ਪੰਜਾਬ 'ਚ ਕੋਰੋਨਾ ਵਾਇਰਸ ਦੇ 31 ਮਰੀਜ਼ ਪਾਜ਼ੇਟਿਵ ਸਾਹਮਣੇ ਆ ਚੁੱਕੇ ਹਨ। ਇਨ੍ਹਾਂ 'ਚੋਂ ਜ਼ਿਆਦਾਤਰ ਮਰੀਜ਼ ਉਹੀ ਹਨ, ਜਿਹੜੇ ਮ੍ਰਿਤਕ ਬਲਦੇਵ ਸਿੰਘ ਨਾਲ ਸੰਪਰਕ 'ਚ ਰਹੇ ਹਨ। ਇਸ ਤੋਂ ਇਲਾਵਾ ਦੁਨੀਆ ਭਰ 'ਚ ਕੋਰੋਨਾ ਵਾਇਰਸ ਨਾਲ ਲਗਭਗ 16000 ਤੋਂ ਵਧ ਲੋਕਾਂ ਦੀ ਮੌਤ ਹੋ ਚੁੱਕੀ ਹੈ, ਇਸ ਤੋਂ ਇਲਾਵਾ ਭਾਰਤ 'ਚ ਹੁਣ ਤੱਕ 13 ਮੌਤਾਂ ਕੋਰੋਨਾ ਕਾਰਨ  ਹੋ ਚੁੱਕੀਆਂ ਹਨ। ਪੰਜਾਬ 'ਚ ਕੋਰੋਨਾ ਦਾ ਪ੍ਰਭਾਵ ਵਧਣ ਤੋਂ ਰੋਕਣ ਲਈ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਅਣਮਿੱਥੇ ਸਮੇਂ ਲਈ ਕਰਫਿਊ ਲਗਾ ਦਿੱਤਾ ਗਿਆ ਹੈ। ਇਸ ਕਰਫਿਊ ਦੌਰਾਨ ਕਿਸੇ ਨੂੰ ਕਿਸੇ ਵੀ ਕਿਸਮ ਦੀ ਛੋਟ  ਨਹੀਂ ਦਿੱਤੀ ਜਾ ਰਹੀ ਹੈ।


Shyna

Content Editor

Related News