ਕਰਫਿਊ ਦੌਰਾਨ ਬਠਿੰਡਾ ਵਾਸੀਆਂ ਲਈ ਅਹਿਮ ਖਬਰ, ਡੀ. ਸੀ. ਨੇ ਕੀਤਾ ਵੱਡਾ ਐਲਾਨ

03/24/2020 6:32:23 PM

ਬਠਿੰਡਾ : ਜ਼ਿਲੇ ਦੇ ਡਿਪਟੀ ਕਮਿਸ਼ਨਰ ਬੀ. ਸ੍ਰੀ. ਨਿਵਾਸਨ ਆਈ. ਏ. ਐਸ. ਨੇ ਸਪੱਸ਼ਟ ਕੀਤਾ ਹੈ ਕਿ 25 ਮਾਰਚ ਦਿਨ ਬੁੱਧਵਾਰ ਨੂੰ ਜ਼ਿਲਾ ਬਠਿੰਡਾ ਵਿਚ ਕਰਫਿਊ ਵਿਚ ਕੋਈ ਢਿੱਲ ਨਹੀਂ ਦਿੱਤੀ ਜਾ ਰਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕਿਸੇ ਨੇ ਵੀ ਕਰਫਿਊ ਸਬੰਧੀ ਜਾਂ ਕੋਰੋਨਾ ਵਾਇਰਸ ਸਬੰਧੀ ਕੋਈ ਝੂਠੀ ਅਫਵਾਹ ਫੈਲਾਈ ਤਾਂ ਅਜਿਹੇ ਲੋਕਾਂ ਖਿਲਾਫ ਪੁਲਸ ਵੱਲੋਂ ਐੱਫ. ਆਈ. ਆਰ. ਦਰਜ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਕਿਹਾ ਕਿ ਸਮੁੱਚੀ ਮਨੁੱਖਤਾ ਦੀ ਸਿਹਤ ਸੁਰੱਖਿਆ ਲਈ ਕਰਫਿਊ ਦਾ ਪਾਲਣ ਕਰਨਾ ਜ਼ਰੂਰੀ ਹੈ।

ਇਹ ਵੀ ਪੜ੍ਹੋ : ਕੋਰੋਨਾ ਵਾਇਰਸ ਨੇ ਘੇਰਿਆ ਪੰਜਾਬ, ਇਕੋ ਦਿਨ 'ਚ 6 ਮਾਮਲੇ ਪਾਜ਼ੇਟਿਵ      

ਉਨ੍ਹਾਂ ਕਿਹਾ ਕਿ ਕੋਵਿਡ-19 ਬਿਮਾਰੀ ਆਪਸੀ ਸੰਪਰਕ ਨਾਲ ਫੈਲਦੀ ਹੈ। ਇਸ ਲਈ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਅਤੇ ਕਰਫਿਊ ਦਾ ਪਾਲਣ ਕਰਨ। ਉਨ੍ਹਾਂ ਤਾੜਨਾ ਕੀਤੀ ਕਿ ਜੋ ਕੋਈ ਵੀ ਕਰਫਿਊ ਦੌਰਾਨ ਬਿਨਾਂ ਪਾਸ ਤੋਂ ਬਾਹਰ ਨਿਕਲੇਗਾ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਜ਼ਿਲਾ ਜਲੰਧਰ ਦੇ ਤਿੰਨ ਮਰੀਜ਼ ਪਾਜ਼ੇਟਿਵ ਆਉਣ ਤੋਂ ਬਾਅਦ ਪਿੰਡ ਵਿਰਕ ਪੂਰੀ ਤਰ੍ਹਾਂ ਸੀਲ      

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਜਿਸ ਤਰ੍ਹਾਂ ਅੱਜ ਬਠਿੰਡਾ ਸ਼ਹਿਰ ਵਿਚ ਵੇਰਕਾ ਵੱਲੋਂ ਘਰ-ਘਰ ਦੁੱਧ ਦੀ ਸਪਲਾਈ ਕੀਤੀ ਗਈ ਹੈ, ਉਸੇ ਤਰਜ 'ਤੇ 25 ਮਾਰਚ ਤੋਂ ਸਬਜੀਆਂ ਦੀ ਸਪਲਾਈ ਵੀ ਘਰਾਂ ਤੱਕ ਦਿੱਤੀ ਜਾਵੇਗੀ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੀ ਗਲੀ ਵਿਚ ਜਦ ਵੀ ਵੇਰਕਾ ਦਾ ਵਾਹਨ ਦੁੱਧ ਦੇਣ ਜਾਂ ਸਬਜੀ ਵਾਲੀ ਰੇਹੜੀ ਆਵੇ ਤਾਂ ਉੱਥੇ ਇਕੱਠ ਨਹੀਂ ਕਰਨਾ ਅਤੇ ਆਪਣੇ ਘਰ ਦੇ ਸਾਹਮਣੇ ਹੀ ਖਰੀਦਦਾਰੀ ਕਰੋ। ਉਨ੍ਹਾਂ ਕਿਹਾ ਕਿ ਇਸ ਬਿਮਾਰੀ ਦਾ ਖਤਰਾ ਬਹੁਤ ਜ਼ਿਆਦਾ ਹੈ ਅਤੇ ਲੋਕ ਆਪਣੇ ਆਂਢ-ਗੁਆਂਢ ਸਮੇਤ ਕਿਸੇ ਨਾਲ ਵੀ ਸੰਪਰਕ ਨਾ ਰੱਖਣ ਅਤੇ ਦੂਰੀ ਬਣਾ ਕੇ ਰੱਖਣ।

ਇਹ ਵੀ ਪੜ੍ਹੋ : ਕੋਰੋਨਾ ਪੀੜਤਾਂ ਦੇ ਇਲਾਜ ਲਈ ਲੱਗੇ ਡਾਕਟਰਾਂ ਲਈ ਢੀਂਡਸਾ ਦੀ ਸਰਕਾਰ ਕੋਲੋਂ ਮੰਗ      

Gurminder Singh

This news is Content Editor Gurminder Singh