ਭਾਈ ਨਿਰਮਲ ਸਿੰਘ ਖਾਲਸਾ ਦੀ ਧੀ ਨੇ ਕੋਰੋਨਾ ਤੋਂ ਜਿੱਤੀ ਜੰਗ, ਹਸਪਤਾਲ ਤੋਂ ਮਿਲੀ ਛੁੱਟੀ
Tuesday, Apr 21, 2020 - 01:38 PM (IST)
ਜਲੰਧਰ (ਰੱਤਾ) : ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਅਤੇ ਪਦਮ ਸ਼੍ਰੀ ਮਰਹੂਸ ਭਾਈ ਨਿਰਮਲ ਸਿੰਘ ਖ਼ਾਲਸਾ ਦੀ ਧੀ ਨੇ ਕੋਰੋਨਾ ਵਾਇਰਸ ਤੋਂ ਜੰਗ ਜਿੱਤ ਲਈ ਹੈ। ਭਾਈ ਖਾਲਸਾ ਦੀ ਧੀ ਕੋਰੋਨਾ ਵਾਇਰਸ ਰਿਪੋਰਟ ਅੱਜ ਨੈਗੇਟਿਵ ਆਈ ਹੈ ਅਤੇ ਤੰਦਰੁਸਤ ਹੋਣ 'ਤੇ ਸਿਵਲ ਹਸਪਤਾਲ ਜਲੰਧਰ ਤੋਂ ਉਨ੍ਹਾਂ ਨੂੰ ਛੁੱਟੀ ਮਿਲ ਗਈ ਹੈ। ਭਾਈ ਖਾਲਸਾ ਦੀ ਧੀ ਜਸਕੀਰਤ ਕੌਰ (30) ਜਲੰਧਰ ਜ਼ਿਲੇ ਦੇ ਲੋਹੀਆਂ ਖਾਸ ਦੀ ਰਹਿਣ ਵਾਲੀ ਹੈ ਅਤੇ ਉਹ ਭਾਈ ਖਾਲਸਾ ਦੇ ਸੰਪਰਕ ਵਿਚ ਆਉਣ ਕਾਰਨ ਕੋਰੋਨਾ ਦੀ ਗ੍ਰਿਫਤ ਵਿਚ ਆਏ ਸਨ। ਇਥੇ ਇਹ ਵੀ ਦੱਸਣਯੋਗ ਹੈ ਕਿ ਕੋਰੋਨਾ ਵਾਇਰਸ ਨਾਲ ਪੀੜਤ ਭਾਈ ਨਿਰਮਲ ਸਿੰਘ ਖਾਲਸਾ ਦੀ ਮੌਤ 2 ਅਪ੍ਰੈਲ ਨੂੰ ਹੋਈ ਸੀ।
ਇਹ ਵੀ ਪੜ੍ਹੋ : ਪਟਿਆਲਾ ਜ਼ਿਲੇ ''ਚ ਕੋਰੋਨਾ ਦਾ ਕਹਿਰ, 5 ਹੋਰ ਪਾਜ਼ੇਟਿਵ ਕੇਸ ਆਏ ਸਾਹਮਣੇ
ਇਸ ਤੋਂ ਬਾਅਦ ਭਾਈ ਖਾਲਸਾ ਦੇ ਸੰਪਰਕ ਵਿਚ ਆਏ ਉੁਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਵੀ ਸਿਹਤ ਵਿਭਾਗ ਵਲੋਂ ਜਾਂਚ ਕੀਤੀ ਗਈ ਸੀ, ਜਿਸ ਵਿਚ ਉਨ੍ਹਾਂ ਦੀ ਧੀ ਕੋਰੋਨਾ ਵਾਇਰਸ ਨਾਲ ਪੀੜਤ ਪਾਈ ਗਈ ਸੀ। ਲਗਭਗ 15-16 ਦਿਨ ਜਲੰਧਰ ਦੇ ਸਿਵਲ ਹਸਪਤਾਲ ਵਿਚ ਇਲਾਜ ਚੱਲਣ ਤੋਂ ਬਾਅਦ ਜਸਕੀਰਤ ਨੇ ਕੋਰੋਨਾ 'ਤੇ ਫਤਿਹ ਹਾਸਲ ਕਰ ਲਈ। ਇਥੇ ਇਹ ਵੀ ਦੱਸਣਯੋਗ ਹੈ ਕਿ ਜਦੋਂ ਕੋਈ ਵਿਅਕਤੀ ਕੋਰੋਨਾ ਵਾਇਰਸ ਨਾਲ ਪਾਜ਼ੇਟਿਵ ਆਉਂਦਾ ਹੈ ਤਾਂ ਇਲਾਜ ਦੌਰਾਨ ਉਸ ਦੇ 3 ਵਾਰ ਸੈਂਪਲ ਲਏ ਜਾਂਦੇ ਹਨ। ਜੇਕਰ ਉਸ ਦੇ ਤਿੰਨੇ ਟੈਸਟ ਨੈਗੇਟਿਵ ਆਉਣ ਤਾਂ ਉਸ ਨੂੰ ਹਸਪਤਾਲ ਤੋਂ ਛੁੱਟੀ ਦੇ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਫੈਸਲਾ, 3 ਮਈ ਤਕ ਸੂਬੇ ਦੇ ਟੋਲ ਪਲਾਜ਼ਾ ''ਤੇ ਨਹੀਂ ਕੱਟਿਆ ਜਾਵੇਗਾ ਟੋਲ ਟੈਕਸ