ਲੋਕਾਂ ਦੀ ਮਦਦ ਲਈ ਹਲਕੇ ''ਚ ਨਿਕਲੇ ਮਜੀਠੀਆ, ਵੰਡਿਆ ਰਾਸ਼ਨ (ਤਸਵੀਰਾਂ)

03/27/2020 4:31:32 PM

ਅੰਮ੍ਰਿਤਸਰ (ਸੁਮਿਤ) : ਕੋਰੋਨਾ ਸੰਕਟ 'ਚ ਕਰਫਿਊ ਦਰਮਿਆਨ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਲੋੜਵੰਦਾਂ ਦੀ ਮਦਦ ਲਈ ਅੱਗੇ ਆਏ ਹਨ। ਬਿਕਰਮ ਮਜੀਠੀਆ ਵਲੋਂ ਆਪਣੇ ਹਲਕੇ 'ਚ ਉਤਰਦੇ ਹੋਏ ਘਰਾਂ ਵਿਚ ਕੈਦ ਹੋਏ ਗਰੀਬ ਅਤੇ ਜ਼ਰੂਰਤਮੰਦ ਲੋਕਾਂ ਨੂੰ ਰਾਸ਼ਨ ਵੰਡਿਆ। ਮਜੀਠੀਆ ਨੇ ਕਿਹਾ ਕਿ ਉੁਨ੍ਹਾਂ ਨੇ ਵੀਡੀਓ ਰਾਹੀਂ ਦੇਖਿਆ ਕਿ ਕਿਵੇਂ ਉਨ੍ਹਾਂ ਦੇ ਹਲਕੇ ਦੇ ਲੋਕ ਕਰਫਿਊ ਕਾਰਨ ਭੁੱਖ ਨਾਲ ਤੜਫ ਰਹੇ ਹਨ, ਜਿਸ ਕਾਰਨ ਉਨ੍ਹਾਂ ਨੂੰ ਮਜਬੂਰਨ ਸੜਕਾਂ 'ਤੇ ਉਤਰਨਾ ਪਿਆ ਹੈ। 

ਇਹ ਵੀ ਪੜ੍ਹੋ : ਕੋਰੋਨਾ ਵਾਇਰਸ ਕਾਰਨ ਨਵਾਂਸ਼ਹਿਰ ਦੇ 15 ਪਿੰਡ ਪੂਰੀ ਤਰ੍ਹਾਂ ਸੀਲ, ਇੰਝ ਬਣੀ ਕੋਰੋਨਾ ਵਾਇਰਸ ਦੀ 'ਚੇਨ'      

ਸੂਬਾ ਅਤੇ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਮਜੀਠੀਆ ਨੇ ਕਿਹਾ ਕਿ ਕਰਫਿਊ ਕਾਰਨ ਘਰ ਵਿਚ ਬੰਦ ਹੋ ਕੇ ਰਹਿ ਗਏ ਗਰੀਬਾਂ ਲਈ ਰੋਟੀ ਦਾ ਪ੍ਰਬੰਧ ਕਰਨਾ ਚਾਹੀਦਾ ਹੈ। ਮਜੀਠੀਆ ਨੇ ਕਿਹਾ ਕਿ ਸੂਬਾ ਸਰਕਾਰ ਕਿਤੇ ਨਾ ਕਿਤੇ ਗਰੀਬਾਂ ਨੂੰ ਰਾਸ਼ਣ ਮੁਹੱਈਆ ਕਰਵਾਉਣ ਵਿਚ ਨਾਕਾਮ ਸਾਬਤ ਹੋ ਰਹੀ ਹੈ। ਮਜੀਠੀਆ ਨੇ ਕਿਹਾ ਕਿ ਜਦੋਂ ਵੀ ਲੋਕਾਂ ਨੂੰ ਉਨ੍ਹਾਂ ਦੀ ਜ਼ਰੂਰਤ ਪਵੇਗੀ ਤਾਂ ਉਹ ਉਨ੍ਹਾਂ ਦੀ ਮਦਦ ਲਈ ਜ਼ਰੂਰ ਅੱਗੇ ਆਉਣਗੇ। 

ਇਹ ਵੀ ਪੜ੍ਹੋ : ਪੰਜਾਬ 'ਚ ਵਧਿਆ ਕੋਰੋਨਾ ਦਾ ਕਹਿਰ, ਪਿੰਡ ਮੋਰਾਂਵਾਲੀ ਦੇ ਤਿੰਨ ਹੋਰ ਮਰੀਜ਼ ਪਾਜ਼ੇਟਿਵ      

ਇਸ ਦੌਰਾਨ ਮਜੀਠੀਆ ਕੋਲੋਂ ਜਦੋਂ ਬਾਹਰ ਨਿਕਲਣ ਦੀ ਇਜਾਜ਼ਤ ਸੰਬੰਧੀ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਜਦੋਂ ਗੱਲ ਹਲਕੇ ਦੀ ਆ ਜਾਵੇ ਤਾਂ ਉਨ੍ਹਾਂ ਲਈ ਇਜਾਜ਼ਤ ਕੋਈ ਮਾਇਨੇ ਨਹੀਂ ਰੱਖਦੀ।

ਇਹ ਵੀ ਪੜ੍ਹੋ : ਕੋਰੋਨਾ ਸੰਕਟ 'ਚ ਸਰਕਾਰਾਂ ਦੇ ਕਦਮ ਦੀ ਸਿੱਧੂ ਵਲੋਂ ਸ਼ਲਾਘਾ      

Gurminder Singh

This news is Content Editor Gurminder Singh