ਕੋਰੋਨਾ ਵਾਇਰਸ ਪੀੜਤ ਖੇਤਰ ''ਚ ਤਾਇਨਾਤ ਪੁਲਸ ਕਰਮੀਆਂ ਨੂੰ ਵੰਡੀਆਂ ਆਤਮਿਕ ਰੱਖਿਅਕ ਕਿੱਟਾਂ

Tuesday, Apr 21, 2020 - 12:55 PM (IST)

ਕੋਰੋਨਾ ਵਾਇਰਸ ਪੀੜਤ ਖੇਤਰ ''ਚ ਤਾਇਨਾਤ ਪੁਲਸ ਕਰਮੀਆਂ ਨੂੰ ਵੰਡੀਆਂ ਆਤਮਿਕ ਰੱਖਿਅਕ ਕਿੱਟਾਂ

ਬੁਢਲਾਡਾ (ਬਾਂਸਲ): ਪੁਲਸ ਮੁਲਾਜ਼ਮਾਂ ਦੀ ਆਤਮਿਕ ਰੱਖਿਆ ਲਈ ਕੋਰੋਨਾ ਵਾਇਰਸ ਪਾਜ਼ੀਟਿਵ ਇਲਾਕੇ 'ਚ ਤਾਇਨਾਤ ਕਰਮਚਾਰੀਆਂ ਨੂੰ ਆਤਮ ਰੱਖਿਆ ਕਿੱਟਾਂ ਵੰਡੀਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਜਸਪਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਐੱਸ.ਐੱਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਵਲੋਂ ਇਸ ਖੇਤਰ 'ਚ ਤਾਇਨਾਤ ਪੁਲਸ ਕਰਮੀਆਂ ਦੀ ਸਿਹਤਯਾਬੀ ਨੂੰ ਮੱਦੇਨਜ਼ਰ ਰੱਖਦਿਆਂ ਆਤਮ ਰੱਖਿਆ ਲਈ ਕਿੱਟਾਂ ਦੇਣ ਦਾ ਫੈਸਲਾ ਕੀਤਾ ਗਿਆ ਹੈ, ਜਿਸ ਤਹਿਤ ਇਸ ਖੇਤਰ 'ਚ ਤਾਇਨਾਤ ਮੁਲਾਜ਼ਮਾਂ ਨੂੰ ਕਿੱਟਾਂ ਦੇ ਰਹੇ ਹਾਂ ਤਾਂ ਜੋ ਉਹ ਇਸ ਵਾਇਰਸ ਦੇ ਹਮਲੇ ਤੋਂ ਬੱਚ ਸਕਣ।

ਵਰਣਨਯੋਗ ਹੈ ਕਿ ਸਥਾਨਕ ਸ਼ਹਿਰ ਅੰਦਰ ਕੋਰੋਨਾ ਵਾਇਰਸ ਪੰਜ ਜਮਾਤੀਆਂ ਸਮੇਤ 11 ਲੋਕਾਂ ਦੇ ਟੈਸਟ ਪਾਜ਼ੇਟਿਵ ਹੋਣ ਤੋਂ ਬਾਅਦ ਪੁਲਸ ਵਲੋਂ ਮਸਜਿਦ ਇਲਾਕਾ ਵਾਰਡ ਨੰਬਰ 4 ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪੁਲਸ ਸਮੇਂ-ਸਮੇਂ ਸਿਰ ਆਪਣੇ ਮੁਲਾਜ਼ਮਾਂ ਪ੍ਰਤੀ ਉਨ੍ਹਾਂ ਦੀ ਸਮੱਸਿਆਵਾਂ ਅਤੇ ਮੁਸ਼ਕਲਾਂ ਸਬੰਧੀ ਤਤਪਰ ਹੈ। ਇਸ ਮੌਕੇ ਤੇ ਐੱਸ.ਐੱਚ.ਓ. ਇੰਸਪੈਕਟਰ ਗੁਰਦੀਪ ਸਿੰਘ ਆਦਿ ਹਾਜ਼ਰ ਸਨ।

ਦੇਸ਼ ਦੁਨੀਆ ਵਿਚ ਕੋਰੋਨਾ ਦਾ ਕਹਿਰ 
ਚੀਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਲਗਭਗ ਪੂਰੀ ਦੁਨੀਆ ਨੂੰ ਆਪਣੀ ਗ੍ਰਿਫਤ ਵਿਚ ਲੈ ਚੁੱਕਾ ਹੈ। ਸਾਰੇ ਵਿਸ਼ਵ ਵਿਚ ਹੁਣ ਤਕ ਕੋਰੋਨਾ ਦੇ 24,36,811 ਮਾਮਲੇ ਸਾਹਮਣੇ ਆ ਚੁੱਕੇ ਹਨ। ਜਦਕਿ 1,67,278 ਮੌਤਾਂ ਪੂਰੀ ਦੁਨੀਆ ਵਿਚ ਹੁਣ ਤਕ ਦਰਜ ਕੀਤੀਆਂ ਗਈਆਂ ਹਨ। ਭਾਰਤ ਵਿਚ ਹੁਣ ਤਕ 18539 ਕੋਰੋਨਾ ਪਾਜ਼ੇਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ ਜਦਕਿ ਦੇਸ਼ ਵਿਚ ਹੁਣ ਤਕ ਇਸ ਨਾਲ 550 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਉਧਰ ਪੰਜਾਬ 'ਚ ਵੀ ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਵੱਧਦਾ ਜਾ ਰਿਹਾ ਹੈ। ਪੰਜਾਬ 'ਚੋਂ 250 ਪਾਜ਼ੇਟਿਵ ਕੇਸ ਸਾਹਮਣੇ ਆ ਚੁੱਕੇ ਹਨ। ਮੋਹਾਲੀ ਜ਼ਿਲੇ ਤੋਂ 61, ਨਵਾਂਸ਼ਹਿਰ 'ਚ 19, ਪਠਾਨਕੋਟ ਤੋਂ 24, ਜਲੰਧਰ ਤੋਂ 48, ਹੁਸ਼ਿਆਰਪੁਰ ਤੋਂ 7, ਮਾਨਸਾ 11, ਅੰਮ੍ਰਿਤਸਰ 11, ਲੁਧਿਆਣਾ 16 ਪਾਜ਼ੇਟਿਵ ਕੇਸ, ਮੋਗਾ ਜ਼ਿਲੇ ਤੋਂ 4, ਰੂਪਨਗਰ ਤੋਂ 3, ਪਟਿਆਲਾ 11, ਫਤਹਿਗੜ੍ਹ ਸਾਹਿਬ 2, ਸੰਗਰੂਰ 3, ਬਰਨਾਲਾ 2, ਫਰੀਦਕੋਟ ਜ਼ਿਲੇ ਤੋਂ 3, ਕਪੂਰਥਲਾ 2,  ਗੁਰਦਾਸਪੁਰ 1,  ਫਿਰੋਜ਼ਪੁਰ 1, ਸ੍ਰੀ ਮੁਕਤਸਰ ਸਾਹਿਬ 1  ਮਾਮਲਾ ਸਾਹਮਣੇ ਆਇਆ ਹੈ। ਹੁਣ ਤੱਕ ਪੰਜਾਬ 'ਚੋਂ 15 ਮਰੀਜ਼ਾਂ ਦੀ ਇਲਾਜ ਦੌਰਾਨ ਮੌਤ ਹੋ ਚੁੱਕੀ ਹੈ। ਸਰਕਾਰ ਵਲੋਂ ਜਾਰੀ ਬੁਲੇਟਿਨ ਅਨੁਸਾਰ ਹੁਣ ਤੱਕ 29 ਤੋਂ ਵੱਧ ਮਰੀਜ਼ ਠੀਕ ਹੋ ਚੁੱਕੇ ਹਨ।


author

Shyna

Content Editor

Related News