ਪੰਜਾਬ ''ਚ ਕਰਫਿਊ ਦੀ ਮਿਆਦ ਵਧਾਉਣ ''ਤੇ ਦੇਖੋ ਕੀ ਬੋਲੇ ਮੁੱਖ ਮੰਤਰੀ ਦੇ ਸਲਾਹਕਾਰ

Tuesday, Apr 07, 2020 - 04:40 PM (IST)

ਲੁਧਿਆਣਾ : ਪੰਜਾਬ ਵਿਚ ਕਰਫਿਊ ਦੀ ਮਿਆਦ ਵਧਾਉਣ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਸਲਾਹਕਾਰ ਕੈਪਟਨ ਸੰਦੀਪ ਸੰਧੂ ਦਾ ਕਹਿਣਾ ਹੈ ਕਿ ਇਸ 'ਤੇ ਆਖਰੀ ਫੈਸਲਾ ਮੁੱਖ ਮੰਤਰੀ ਹੀ ਲੈਣਗੇ। ਸੰਧੂ ਮੁਤਾਬਕ ਕੈਪਟਨ ਇਸ ਸਬੰਧੀ ਲਗਾਤਾਰ ਵਿਚਾਰ ਕਰ ਰਹੇ ਹਨ ਅਤੇ ਆਉਂਦੇ ਦਿਨਾਂ 'ਚ ਜੋ ਵੀ ਫੈਸਲਾ ਹੋਇਆ ਉਹ ਸਭ ਦੇ ਸਾਹਮਣੇ ਹੋਵੇਗਾ। ਅੱਗੇ ਬੋਲਦੇ ਹੋਏ ਕੈਪਟਨ ਸੰਧੂ ਨੇ ਕਿਹਾ ਕਿ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਜ਼ਿਲਾ ਪ੍ਰਸ਼ਾਸਨ ਨਾਲ ਮਿਲ ਕੇ ਉਪਰਾਲੇ ਕੀਤੇ ਜਾ ਰਹੇ ਹਨ। ਕੈਪਟਨ ਸੰਦੀਪ ਸੰਧੂ ਨੇ ਕਿਹਾ ਹੈ ਕਿ ਲੁਧਿਆਣਾ ਅਤੇ ਜਲੰਧਰ ਵਿਚ ਪੰਜਾਬ ਸਰਕਾਰ ਵੱਲੋਂ 10 ਲੱਖ ਲੋਕਾਂ ਦਾ ਰਾਸ਼ਨ ਭੇਜਿਆ ਜਾ ਰਿਹਾ ਜੋ ਉਨ੍ਹਾਂ ਤੱਕ ਪਹੁੰਚਾਉਣ ਲਈ ਡੀਸੀਜ਼ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ। 

ਇਹ ਵੀ ਪੜ੍ਹੋ : ਕੋਰੋਨਾ ਆਫਤ ਦੀ ਘੜੀ 'ਚ ਕੈਪਟਨ ਨੇ ਪੰਜਾਬ ਵਾਸੀਆਂ ਨੂੰ ਸੁਣਾਈ ਰਾਹਤ ਭਰੀ ਖਬਰ

ਕੈਪਟਨ ਸੰਦੀਪ ਸੰਧੂ ਨੇ ਕਿਹਾ ਕਿ ਮੁੱਖ ਮੰਤਰੀ ਰਾਹਤ ਪੈਕੇਜ 'ਚੋਂ ਜ਼ਿਲੇ ਦੇ ਡੀਸੀਆਂ ਨੂੰ ਫੰਡ ਟਰਾਂਸਫਰ ਕਰਵਾਇਆ ਜਾ ਰਿਹਾ ਹੈ ਤਾਂ ਜੋ ਇਸ ਬੀਮਾਰੀ ਨਾਲ ਲੜਨ ਲਈ ਉਹ ਲੋਕਾਂ ਦੀ ਮਦਦ ਕਰ ਸਕਣ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਐਡਵਾਇਜ਼ਰੀ ਦਾ ਧਿਆਨ ਰੱਖਿਆ ਜਾ ਰਿਹਾ ਹੈ ਇਸ ਦੇ ਨਾਲ ਹੀ ਉਸ ਨੂੰ ਹੋਰ ਵੀ ਚੰਗੀ ਤਰ੍ਹਾਂ ਲਾਗੂ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਕੈਪਟਨ ਸੰਦੀਪ ਸੰਧੂ ਨੇ ਬੀਤੇ ਦਿਨੀਂ ਬਜ਼ੁਰਗ ਮਹਿਲਾ ਦਾ ਉਸ ਦੇ ਪਰਿਵਾਰ ਵੱਲੋਂ ਸਸਕਾਰ ਨਾ ਕਰਨ ਨੂੰ ਮੰਦਭਾਗਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ 'ਚ ਪ੍ਰਸ਼ਾਸਨ ਉਨ੍ਹਾਂ ਦੇ ਨਾਲ ਹੈ ਪਰ ਇਹ ਕੰਮ ਪ੍ਰਸ਼ਾਸਨ ਦਾ ਨਹੀਂ ਸਗੋਂ ਪਰਿਵਾਰਕ ਮੈਂਬਰਾਂ ਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਕਿਸੇ ਵੀ ਹਾਲਤ 'ਚ ਕਿਸਾਨਾਂ ਨੂੰ ਮੁਸ਼ਕਲਾਂ ਦਰਪੇਸ਼ ਨਹੀਂ ਆਉਣ ਦਿੱਤੀਆਂ ਜਾਣਗੀਆਂ। ਲੋਕ ਡਾਊਨ ਦੀ ਮਿਆਦ ਵਧਾਉਣ ਸਬੰਧੀ ਪੁੱਛੇ ਸਵਾਲ 'ਤੇ ਉਨ੍ਹਾਂ ਕਿਹਾ ਕਿ ਇਹ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੀ ਕਰਨਗੇ ਅਤੇ ਇਸ ਸਬੰਧੀ ਉਹ ਲਗਾਤਾਰ ਵਿਚਾਰ ਕਰ ਰਹੇ ਹਨ। ਆਉਂਦੇ ਦਿਨਾਂ 'ਚ ਜੋ ਵੀ ਫੈਸਲਾ ਹੋਵੇਗਾ ਉਹ ਸਭ ਦੇ ਸਾਹਮਣੇ ਹੋਵੇਗਾ।

ਇਹ ਵੀ ਪੜ੍ਹੋ : ਕਰਫਿਊ ਦਰਮਿਆਨ ਸਲੱਮ ਬਸਤੀਆਂ ''ਚ ਗਰੀਬਾਂ ਲਈ ਰੱਬ ਬਣ ਬਹੁੜ ਰਿਹੈ ਇੰਸਪੈਕਟਰ ਸੰਜੀਵ ਕੁਮਾਰ


Gurminder Singh

Content Editor

Related News