ਕੈਪਟਨ ਵਲੋਂ ਟਰਾਈਡੈਂਟ ਗਰੁੱਪ ਦੇ ਚੇਅਰਮੈਨ ਦੇ ਕਦਮ ਦੀ ਸ਼ਲਾਘਾ

Sunday, Mar 22, 2020 - 04:29 PM (IST)

ਕੈਪਟਨ ਵਲੋਂ ਟਰਾਈਡੈਂਟ ਗਰੁੱਪ ਦੇ ਚੇਅਰਮੈਨ ਦੇ ਕਦਮ ਦੀ ਸ਼ਲਾਘਾ

ਸੰਗਰੂਰ (ਵਿਵੇਕ) : ਟਰਾਈਡੈਂਟ ਗਰੁੱਪ ਦੇ ਸੰਸਥਾਪਕ ਪਦਮਸ਼੍ਰੀ ਰਾਜਿੰਦਰ ਗੁਪਤਾ ਵੱਲੋਂ ਬੀਤੇ ਦਿਨੀਂ ਕੋਰੋਨਾ ਵਾਇਰਸ ਵਰਗੀ ਮਹਾਂਮਾਰੀ ਦੀ ਰੋਕਥਾਮ ਲਈ ਪੰਜਾਬ ਸਰਕਾਰ ਤੇ ਦੇਸ਼ ਦੀ ਸਰਕਾਰ ਵੱਲੋਂ ਦਿੱਤੇ ਹਰ ਫੈਸਲੇ ਦੀ ਇੰਨ-ਬਿਨ ਪਾਲਣਾ ਕਰਨ ਦੇ ਫੈਸਲੇ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਲਾਘਾ ਕੀਤੀ ਹੈ। ਦਰਅਸਲ ਗੁਪਤਾ ਨੇ ਕਿਹਾ ਸੀ ਕਿ ਜੇਕਰ ਲੋੜ ਪਈ ਤਾਂ ਉਹ ਆਪਣੇ ਯੂਨਿਟ ਬੰਦ ਕਰਕੇ ਆਪਣੇ ਕਰਮਚਾਰੀਆਂ ਨੂੰ ਤਨਖਾਹ ਸਮੇਤ ਛੁੱਟੀ ਵੀ ਦੇਣਗੇ। ਗੁਪਤਾ ਦੇ ਇਸ ਐਲਾਨ ਤੋਂ ਬਾਅਦ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਫੇਸਬੁੱਕ ਪੇਜ 'ਤੇ ਪਦਮਸ਼੍ਰੀ ਰਾਜਿੰਦਰ ਗੁਪਤਾ ਦੇ ਇਸ ਫ਼ੈਸਲੇ ਦੀ ਸ਼ਲਾਘਾ ਕਰਦਿਆਂ ਪੰਜਾਬ ਦੇ ਹੋਰਨਾਂ ਉਦਯੋਗਪਤੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਗੁਪਤਾ ਵਾਂਗ ਕਰੋਨਾ ਵਰਗੀ ਮਹਾਂਮਾਰੀ ਤੋਂ ਦੇਸ਼ ਨੂੰ ਅਤੇ ਪੰਜਾਬ ਨੂੰ ਬਚਾਉਣ ਲਈ ਆਪਣੇ-ਆਪਣੇ ਯੂਨਿਟ ਬੰਦ ਕਰਨ ਅਤੇ ਤਨਖ਼ਾਹ ਸਮੇਤ ਆਪਣੇ ਵਰਕਰਾਂ ਨੂੰ ਛੁੱਟੀ ਦੇਣ ਤਾਂ ਜੋ ਉਨ੍ਹਾਂ ਦੇ ਫੈਕਟਰੀ ਵਿਚ ਕੰਮ ਕਰਦੇ ਕਾਮੇ ਭੁੱਖੇ ਨਾ ਮਰਣ ਅਤੇ ਆਪਣੇ ਪਰਿਵਾਰ ਦਾ ਉਹ ਵੀ ਚੰਗੀ ਤਰ੍ਹਾਂ ਪਾਲਣ ਪੋਸ਼ਣ ਕਰ ਸਕਣ। 

ਇਹ ਵੀ ਪੜ੍ਹੋ : ਕੋਰੋਨਾ : ਸਟੈਂਪ ਲੱਗਣ ਦੇ ਬਾਵਜੂਦ ''ਕਰਫਿਊ'' ''ਚ ਘੁੰਮ ਰਿਹਾ ਆਸਟਰੇਲੀਆ ਤੋਂ ਆਇਆ ਪਰਿਵਾਰ ਕਾਬੂ    

ਪੰਜਾਬ 31 ਮਾਰਚ ਤਕ ਲੌਕ ਡਾਊਨ
ਕੋਰੋਨਾ ਵਾਇਰਸ ਦੇ ਖਤਰਨਾਕ ਪ੍ਰਭਾਵ ਨੂੰ ਵਧਣ ਤੋਂ ਰੋਕਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 31 ਮਾਰਚ ਤਕ ਪੰਜਾਬ ਭਰ ਵਿਚ ਲੌਕ ਡਾਊਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਕੋਲੋਂ ਸਰਕਾਰ ਨੂੰ ਪੂਰੀ ਤਰ੍ਹਾਂ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਪਹਿਲਾਂ ਬੁੱਧਵਾਰ ਤਕ ਲਈ ਜਨਤਾ ਕਰਫਿਊ ਦਾ ਐਲਾਨ ਕੀਤਾ ਗਿਆ ਸੀ ਪਰ ਕੋਰੋਨਾ ਵਾਇਰਸ ਦੇ ਲਗਾਤਾਰ ਵੱਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਅਹਿਤਿਆਤ ਵਜੋਂ ਸਰਕਾਰ ਨੇ ਇਹ ਫੈਸਲਾ ਲਿਆ ਹੈ। ਮੁੱਖ ਮੰਤਰੀ ਪੂਰੇ ਹਾਲਾਤ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ। 

ਇਹ ਵੀ ਪੜ੍ਹੋ : ਮੁੱਖ ਮੰਤਰੀ ਵਲੋਂ ਪੰਜਾਬ 31 ਮਾਰਚ ਤਕ ''ਲੌਕ ਡਾਊਨ'', ਇਹ ਸਹੂਲਤਾਂ ਰਹਿਣਗੀਆਂ ਜਾਰੀ    

ਪੰਜਾਬ 21 ਹੋਈ ਕੋਰੋਨਾ ਨਾਲ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ
ਇਥੇ ਇਹ ਵੀ ਦੱਸਣਯੋਗ ਹੈ ਕਿ ਪੰਜਾਬ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਐਤਵਾਰ ਨੂੰ ਨਵਾਂਸ਼ਹਿਰ ਵਿਚ ਕੋਰੋਨਾ ਦੇ 7 ਹੋਰ ਮਰੀਜ਼ ਪਾਜ਼ੀਟਿਵ ਪਾਏ ਗਏ ਹਨ। ਇਹ ਉਹੀ ਲੋਕ ਹਨ ਜਿਹੜੇ 72 ਸਾਲਾ ਮ੍ਰਿਤਕ ਬਲਦੇਵ ਸਿੰਘ ਦੇ ਸੰਪਰਕ ਵਿਚ ਆਏ ਸਨ। ਇਸ ਦੇ ਨਾਲ ਹੀ ਪੰਜਾਬ ਵਿਚ ਕੋਰੋਨਾ ਦੇ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 14 ਤੋਂ ਵੱਧ ਕੇ 21 ਹੋ ਗਈ ਹੈ। ਨਵਾਂਸ਼ਹਿਰ ਦਾ ਬਜ਼ੁਰਗ ਬਲਦੇਵ ਸਿੰਘ ਕੁਝ ਦਿਨ ਪਹਿਲਾਂ ਹੀ ਇਟਲੀ ਤੋਂ ਪਰਤਿਆ ਸੀ। ਜਿਸ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਹੋਲੇ ਮਹੱਲੇ ਅਤੇ ਬਾਅਦ ਵਿਚ ਪਿੰਡ ਪਠਾਲਾ 'ਚ ਹੋਏ ਧਾਰਮਿਕ ਸਮਾਗਮ ਵਿਚ ਵੀ ਸ਼ਿਰਕਤ ਕੀਤੀ ਸੀ।

ਇਹ ਵੀ ਪੜ੍ਹੋ : ਪੰਜਾਬ ''ਚ ਕੋਰੋਨਾ ਦਾ ਕਹਿਰ : ਨਵਾਂਸ਼ਹਿਰ ਦੇ 7 ਹੋਰ ਮਰੀਜ਼ ਆਏ ਪਾਜ਼ੇਟਿਵ    


author

Gurminder Singh

Content Editor

Related News