ਮਜ਼ਦੂਰਾਂ ਤੇ ਦਿਹਾੜੀਦਾਰਾਂ ਲਈ ਮਜੀਠੀਆ ਦੀ ਮੁੱਖ ਮੰਤਰੀ ਕੈਪਟਨ ਨੂੰ ਅਪੀਲ (ਵੀਡੀਓ)
Thursday, Mar 26, 2020 - 06:01 PM (IST)
ਜਲੰਧਰ (ਬਿਊਰੋ): ਕੋਰੋਨਾ ਵਾਇਰਸ ਦੇ ਪ੍ਰਕੋਪ ਨੇ ਪੂਰੀ ਦੁਨੀਆ ਨੂੰ ਹਿਲਾ ਕੇ ਰੱਖ ਦਿੱਤਾ ਹੈ ਅਤੇ ਭਾਰਤ ਸਮੇਤ ਪੰਜਾਬ 'ਚ ਵੀ ਲਾਗਾਤਾਰ ਇਸ ਵਾਇਰਸ ਨੇ ਤੜਥੱਲੀ ਮਚਾਈ ਹੋਈ ਹੈ। ਇਸ ਦੇ ਚੱਲਦਿਆਂ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ। ਉਨ੍ਹਾਂ ਨੇ ਅਪੀਲ ਕਰਦਿਆਂ ਕਿਹਾ ਕਿ ਗਰੀਬ ਪਰਿਵਾਰਾਂ ਨੂੰ ਰਾਸ਼ਨ ਪਾਣੀ, ਦੁੱਧ ਤੇ ਸਬਜ਼ੀਆਂ ਦੀ ਸਹੂਲਤ ਸਮੇਂ ਸਿਰ ਪਹੁੰਚੇ ਤਾਂ ਜੋ ਕੋਈ ਵੀ ਪਰਿਵਾਰ ਭੁੱਖਾ ਨਾ ਸੋਵੇ। ਉਨ੍ਹਾਂ ਨੇ ਕਿਹਾ ਕਿ ਇਸ ਸਮੇਂ ਅਸੀਂ ਬਹੁਤ ਹੀ ਮਾੜੇ ਸਮੇਂ 'ਚੋਂ ਨਿਕਲ ਰਹੇ ਹਾਂ। ਇਸ ਸਮੇਂ ਸਾਡੇ ਲਈ ਸੰਜਮ ਬਣਾਈ ਰੱਖਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਕੱਲ੍ਹ ਵੀ ਬੇਨਤੀ ਕੀਤੀ ਸੀ ਕਿ ਅਤੇ ਅੱਜ ਫਿਰ ਸੋਸ਼ਲ ਮੀਡੀਆ ਦੇ ਰਾਹੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਬੇਨਤੀ ਕਰਦਾ ਹਾਂ ਕਿ ਇਸ ਕਰਫਿਊ ਕਰਕੇ ਦਿਹਾੜੀਦਾਰ ਤੇ ਮਜ਼ਦੂਰਾਂ ਦਾ ਗੁਜ਼ਾਰਾ ਬਹੁਤ ਔਖਾ ਹੋ ਰਿਹਾ ਹੈ। ਪੰਜਾਬ ਸਰਕਾਰ ਜਿੱਥੇ ਇਸ ਮੁਸੀਬਤ ਨਾਲ ਨਜਿੱਠਣ ਦੀ ਕੋਸ਼ਿਸ਼ ਕਰ ਰਹੀ ਹੈ, ਉੱਥੇ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਗਰੀਬ ਪਰਿਵਾਰਾਂ ਨੂੰ ਰਾਸ਼ਨ ਪਾਣੀ ਦੁੱਧ ਤੇ ਸਬਜ਼ੀਆਂ ਦੀ ਸਹੂਲਤ ਸਮੇਂ ਸਿਰ ਪਹੁੰਚੇ ਤਾਂ ਜੋ ਕੋਈ ਵੀ ਪਰਿਵਾਰ ਭੁੱਖਾ ਨਾ ਸੋਵੇ।
ਇਹ ਵੀ ਪੜ੍ਹੋ: ਕਰਫਿਊ ਦੌਰਾਨ ਬਠਿੰਡਾ ਵਾਸੀਆਂ ਲਈ ਮਨਪ੍ਰੀਤ ਬਾਦਲ ਦਾ ਸੁਨੇਹਾ (ਵੀਡੀਓ)
ਦੱਸਣਯੋਗ ਹੈ ਕਿ ਹੁਣ ਤੱਕ ਪੰਜਾਬ 'ਚ ਕੋਰੋਨਾ ਵਾਇਰਸ ਦੇ 31 ਮਰੀਜ਼ ਪਾਜ਼ੇਟਿਵ ਸਾਹਮਣੇ ਆ ਚੁੱਕੇ ਹਨ। ਇਨ੍ਹਾਂ 'ਚੋਂ ਜ਼ਿਆਦਾਤਰ ਮਰੀਜ਼ ਉਹੀ ਹਨ, ਜਿਹੜੇ ਮ੍ਰਿਤਕ ਬਲਦੇਵ ਸਿੰਘ ਨਾਲ ਸੰਪਰਕ 'ਚ ਰਹੇ ਹਨ। ਇਸ ਤੋਂ ਇਲਾਵਾ ਦੁਨੀਆ ਭਰ 'ਚ ਕੋਰੋਨਾ ਵਾਇਰਸ ਨਾਲ ਲਗਭਗ 16000 ਤੋਂ ਵਧ ਲੋਕਾਂ ਦੀ ਮੌਤ ਹੋ ਚੁੱਕੀ ਹੈ, ਇਸ ਤੋਂ ਇਲਾਵਾ ਭਾਰਤ 'ਚ ਹੁਣ ਤੱਕ 10 ਮੌਤਾਂ ਕੋਰੋਨਾ ਕਾਰਨ ਹੋ ਚੁੱਕੀਆਂ ਹਨ। ਪੰਜਾਬ 'ਚ ਕੋਰੋਨਾ ਦਾ ਪ੍ਰਭਾਵ ਵਧਣ ਤੋਂ ਰੋਕਣ ਲਈ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਅਣਮਿੱਥੇ ਸਮੇਂ ਲਈ ਕਰਫਿਊ ਲਗਾ ਦਿੱਤਾ ਗਿਆ ਹੈ। ਇਸ ਕਰਫਿਊ ਦੌਰਾਨ ਕਿਸੇ ਨੂੰ ਕਿਸੇ ਵੀ ਕਿਸਮ ਦੀ ਛੋਟ ਨਹੀਂ ਦਿੱਤੀ ਜਾ ਰਹੀ ਹੈ।