ਜ਼ਿਲ੍ਹਾ ਫਿਰੋਜ਼ਪੁਰ ਵਿਚ ਕੋਰੋਨਾ ਨਾਲ ਅੱਜ ਹੋਰ 7 ਲੋਕਾਂ ਦੀ ਮੌਤ, 263 ਨਵੇਂ ਮਾਮਲੇ ਆਏ ਸਾਹਮਣੇ
Saturday, May 15, 2021 - 05:35 PM (IST)
ਫਿਰੋਜ਼ਪੁਰ (ਕੁਮਾਰ): ਜ਼ਿਲ੍ਹਾ ਫਿਰੋਜ਼ਪੁਰ ਵਿਚ ਕੋਰੋਨਾ ਦਾ ਪ੍ਰਕੋਪ ਲਗਾਤਾਰ ਵੱਧ ਰਿਹਾ ਹੈ ਅਤੇ ਇਸ ਵਾਇਰਸ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਜ਼ਿਲ੍ਹੇ ’ਚ ਕੋਰੋਨਾ ਨਾਲ 7 ਹੋਰ ਲੋਕਾਂ ਦੀਆਂ ਮੌਤਾਂ ਹੋ ਗਈਆਂ ਹਨ, ਜਿਨ੍ਹਾਂ ’ਚੋਂ 5 ਬੀਬੀਆਂ ਅਤੇ 2 ਆਦਮੀ ਹਨ ਤੇ ਉਹ ਬਲਾਕ ਫਿਰੋਜ਼ਪੁਰ ਅਰਬਨ, ਮਮਦੋਟ, ਜੀਰਾ ਅਤੇ ਮਖੂ ਦੇ ਰਹਿਣ ਵਾਲੇ ਸਨ, ਜਿਨ੍ਹਾਂ ਦੀ ਉਮਰ 46,50,70,72,48,36 ਅਤੇ 68 ਸਾਲ ਸੀ। ਇਨ੍ਹਾਂ ਮੌਤਾਂ ਨਾਲ ਜ਼ਿਲ੍ਹਾ ਭਰ ਵਿਚ ਕੋਰੋਨਾ ਨਾਲ ਮਰਨ ਵਾਲਿਆਂ ਦਾ ਆਂਕੜਾ ਵੱਧ ਕੇ 299 ਤੱਕ ਪਹੁੰਚ ਗਿਆ ਹੈ। ਅੱਜ ਇੱਥੇ 132 ਪੀੜਤ ਠੀਕ ਹੋਏ ਹਨ।
ਇਹ ਵੀ ਪੜ੍ਹੋ: ਕੋਰੋਨਾ ਕਾਰਨ ਉੱਜੜਨ ਲੱਗੇ ਪਰਿਵਾਰਾਂ ਦੇ ਪਰਿਵਾਰ, ਤਪਾ ਮੰਡੀ 'ਚ ਮਾਂ-ਪੁੱਤ ਮਗਰੋਂ ਹੁਣ ਪਿਓ ਦੀ ਮੌਤ
ਇਸ ਸਮੇਂ ਜ਼ਿਲ੍ਹੇ ਵਿਚ 1665 ਪੀੜਤ ਹਨ, ਜਿਨ੍ਹਾਂ ਦਾ ਇਲਾਜ ਜਾਰੀ ਹੈ। ਸਿਵਲ ਸਰਜਨ ਦਫ਼ਤਰ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਤੱਕ ਜ਼ਿਲ੍ਹੇ ਵਿਚ 10,186 ਲੋਕਾਂ ਦੀਆਂ ਰਿਪੋਰਟਾ ਪਾਜ਼ੇਟਿਵ ਆ ਚੁੱਕੀਆਂ ਹਨ, ਜਿਨ੍ਹਾਂ ਵਿਚੋਂ 8222 ਮਰੀਜ਼ ਠੀਕ ਹੋ ਚੁੱਕੇ ਹਨ। ਫਿਰੋਜ਼ਪੁਰ ਅਰਬਨ, ਫਿਰੋਜ਼ਸ਼ਾਹ, ਗੁਰੂਹਰਸਹਾਏ ਬਲਾਕ ਵਿਚ ਕੋਰੋਨਾ ਤੋਂ ਪੀੜਤ ਮਰੀਜਾਂ ਅਤੇ ਮ੍ਰਿਤਕਾਂ ਦੀ ਗਿਣਤੀ ਵਿਚ ਵਾਧਾ ਹੋ ਰਿਹਾ ਹੈ।
ਇਹ ਵੀ ਪੜ੍ਹੋ: ਫ਼ਿਰੋਜ਼ਪੁਰ 'ਚ ਨਵੀਂ ਵਿਆਹੀ ਲਾੜੀ ਦਾ ਕਾਰਾ, ਸੱਤ ਫੇਰੇ ਲੈਣ ਮਗਰੋਂ ਨਕਦੀ ਤੇ ਗਹਿਣੇ ਲੈ ਕੇ ਫ਼ਰਾਰ