ਕੋਰੋਨਾ ਵਾਇਰਸ ਵਿਰੁੱਧ ਜੰਗ ''ਚ ਵੱਡੀ ਕਾਮਯਾਬੀ, ਕੋਵਿਡ-19 ਨੂੰ ਮਾਤ ਦੇ ਘਰਾਂ ਨੂੰ ਪਰਤੇ 38 ਮਰੀਜ਼

Sunday, Jul 05, 2020 - 06:07 PM (IST)

ਕੋਰੋਨਾ ਵਾਇਰਸ ਵਿਰੁੱਧ ਜੰਗ ''ਚ ਵੱਡੀ ਕਾਮਯਾਬੀ, ਕੋਵਿਡ-19 ਨੂੰ ਮਾਤ ਦੇ ਘਰਾਂ ਨੂੰ ਪਰਤੇ 38 ਮਰੀਜ਼

ਸੰਗਰੂਰ (ਵਿਜੈ ਕੁਮਾਰ ਸਿੰਗਲਾ): ਕੋਰੋਨਾ ਵਾਇਰਸ ਦੀ ਮਹਾਮਾਰੀ ਦੇ ਚੱਲਦਿਆਂ ਸੰਗਰੂਰ ਜ਼ਿਲ੍ਹੇ ਲਈ ਅੱਜ ਵੱਡੀ ਰਾਹਤ ਵਾਲੀ ਖ਼ਬਰ ਆਈ ਜਦੋਂ ਮਿਸ਼ਨ ਫਤਿਹ ਤਹਿਤ 38 ਪਾਜ਼ੇਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਵੱਖ-ਵੱਖ ਕੋਵਿਡ ਕੇਅਰ ਸੈਂਟਰਾਂ ਤੋਂ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ। ਇਸ ਮੌਕੇ ਹਸਪਤਾਲ ਦੇ ਸਟਾਫ਼ ਵਲੋਂ ਇਨ੍ਹਾਂ ਮਰੀਜ਼ਾਂ ਨੂੰ ਭਾਵੁਕ ਤੇ ਨਿੱਘੀ ਵਿਦਾਇਗੀ ਦਿੰਦਿਆਂ ਤਾੜੀਆਂ ਦੀ ਗੂੰਜ 'ਚ ਘਰ ਭੇਜਿਆ। ਇਸ ਮੌਕੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਦੱਸਿਆ ਕਿ ਅੱਜ ਸਫ਼ਲ ਇਲਾਜ ਤੋਂ ਬਾਅਦ ਘਰਾਂ ਨੂੰ ਪਰਤੇ ਮਰੀਜ਼ਾਂ 'ਚੋਂ 30 ਕੋਵਿਡ ਕੇਅਰ ਸੈਂਟਰ ਘਾਬਦਾਂ ਤੋਂ ਜਦਕਿ 8 ਮਰੀਜ਼ ਸਿਵਲ ਹਸਪਤਾਲ ਮਲੇਰਕੋਟਲਾ ਤੋਂ ਛੁੱਟੀ ਮਿਲਣ ਤੋਂ ਬਾਅਦ ਆਪੋ-ਆਪਣੇ ਘਰ ਪਰਤੇ ਹਨ। ਉਨ੍ਹਾਂ ਕਿਹਾ ਕਿ ਹਾਲਾਂਕਿ ਇਹ ਕੋਵਿਡ-19 ਵਿਰੁੱਧ ਜੰਗ 'ਚ ਵੱਡੀ ਕਾਮਯਾਬੀ ਹੈ ਪਰ ਇਸ ਤੋਂ ਜੰਗ ਜਿੱਤਣ ਲਈ ਸਾਨੂੰ ਸੁਚੇਤ ਰਹਿਣ ਦੀ ਲੋੜ ਹੈ ਕਿਉਂਕਿ ਥੋੜ੍ਹੀ ਜਿਹੀ ਲਾਪਰਵਾਹੀ ਵੀ ਵੱਡਾ ਨੁਕਸਾਨ ਕਰ ਸਕਦੀ ਹੈ।

ਇਹ ਵੀ ਪੜ੍ਹੋ: ਦੇਸ਼ ਦੇ ਜਵਾਨ ਦੇ ਬੋਲ ਲਲਕਾਰ ਰਹੇ ਦੁਸ਼ਮਣ ਨੂੰ 'ਅਸੀਂ ਲੈਣਾਂ ਵੀਰਾਂ ਦਾ ਬਦਲਾ, ਤੇਰੀ ਹਿੱਕ 'ਤੇ ਫਾਇਰ ਕਰ ਕੇ'

ਉਨ੍ਹਾਂ ਸੰਗਰੂਰ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਤੋਂ ਬਚਣ ਲਈ ਇਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਅਤੇ ਆਪਣੇ ਮੂੰਹ 'ਤੇ ਮਾਸਕ ਜ਼ਰੂਰ ਪਾਉਣ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ਼ ਕਰਨ।ਸ੍ਰੀ ਰਾਮਵੀਰ ਨੇ ਕਿਹਾ ਕਿ ਕੋਵਿਡ-19 ਇਕ ਵਿਅਕਤੀ ਤੋਂ ਦੂਜੇ ਦੇ ਸੰਪਰਕ 'ਚ ਆਉਣ ਨਾਲ ਫੈਲਦਾ ਹੈ ਕਿਉਂਕਿ ਇਹ ਇਕ ਲਾਗ ਦੀ ਬਿਮਾਰੀ ਹੈ ਅਤੇ ਬਾਹਰੀ ਇਲਾਕਿਆਂ ਖ਼ਾਸ ਕਰ ਇਸ ਤੋਂ ਪ੍ਰਭਾਵਿਤ ਇਲਾਕਿਆਂ ਤੋਂ ਸੰਗਰੂਰ ਜ਼ਿਲ੍ਹੇ 'ਚ ਵਾਪਿਸ ਆਉਣ ਵਾਲੇ ਲੋਕਾਂ ਨੂੰ ਇਸਦਾ ਖ਼ਾਸ ਖ਼ਿਆਲ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੋਵਿਡ-19 ਵਿਰੁੱਧ ਜੰਗ ਜਿੱਤਣ ਲਈ ਸਭ ਦਾ ਸਹਿਯੋਗ ਮਹੱਤਵਪੂਰਨ ਹੈ ਕਿਉਂਕਿ ਇੱਕ ਵਿਅਕਤੀ ਵੱਲੋਂ ਕੀਤੀ ਗਈ ਭੁੱਲ ਵੱਡੀ ਗਿਣਤੀ 'ਚ ਲੋਕਾਂ 'ਤੇ ਭਾਰੂ ਪੈ ਸਕਦੀ ਹੈ।

ਇਹ ਵੀ ਪੜ੍ਹੋ:  ਦੁਖਦਾਈ ਖ਼ਬਰ: ਅਕਾਲੀ ਆਗੂ ਦੀ ਖ਼ੁਦਕੁਸ਼ੀ ਮਗਰੋਂ ਪਤਨੀ ਨੇ ਚੁੱਕਿਆ ਖੌਫਨਾਕ ਕਦਮ


author

Shyna

Content Editor

Related News