ਕੋਰੋਨਾ ਵਾਇਰਸ ’ਤੇ ਸਿਆਸਤ, ਅਕਾਲੀਆਂ ਨੇ ਕੀਤੀ ਕਰਾਫਟ ਮੇਲੇ ਨੂੰ ਰੱਦ ਕਰਨ ਦੀ ਮੰਗ (ਵੀਡੀਓ)

Sunday, Mar 08, 2020 - 03:05 PM (IST)

ਫਤਿਹਗੜ੍ਹ ਸਾਹਿਬ (ਵਿਪਨ): ਤੇਜ਼ੀ ਨਾਲ ਫੈਲ ਰਹੇ ਕੋਰੋਨਾ ਵਾਇਰਸ ਨੂੰ ਲੈ ਕੇ ਜਿੱਥੇ ਪੰਜਾਬ ਸਰਕਾਰ ਨੇ ਆਪਣੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਹਨ, ਉੱਥੇ ਹੀ ਫਤਿਹਗੜ੍ਹ ਸਾਹਿਬ ’ਚ ਸ਼ੁਰੂ ਹੋਏ ਕਰਾਫਟ ਮੇਲੇ ਨੂੰ ਵੀ ਸਿਆਸੀ ਪਾਰਟੀਆਂ ਰੱਦ ਕਰਨ ਦੀਆਂ ਗੱਲ ਆਖੀ ਜਾ ਰਹੀਆਂ ਹਨ। ਜਾਣਕਾਰੀ ਮੁਤਾਬਕ ਅਕਾਲੀ ਦਲ ਦੇ ਹਲਕਾ ਇੰਚਾਰਜ ਦੀਦਾਰ ਸਿੰਘ ਭੱਟੀ ਦਾ ਕਹਿਣਾ ਹੈ ਕਿ ਕੋਰੋਨਾ ਵਾਇਰਸ ਨੂੰ ਲੈ ਕੇ ਇਕ ਪਾਸੇ ਤਾਂ ਸਰਕਾਰ ਅਡਵਾਇਜ਼ਰੀ ਜਾਰੀ ਕਰ ਰਹੀ ਹੈ ਤੇ ਦੂਜੇ ਪਾਸੇ ਕਰਾਫਟ ਮੇਲਾ ਕਰਵਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਮੇਲੇ ’ਚ ਵੱਡੀ ਗਿਣਤੀ ’ਚ ਲੋਕ ਸ਼ਿਰਕਤ ਕਰਨਗੇ, ਜਿਸ ਕਰਕੇ ਇੱਥੇ ਵੀ ਇਸ ਵਾਇਰਸ ਹੋਣ ਦਾ ਖਤਰਾ ਹੋ ਸਕਦਾ ਹੈ।

PunjabKesari

ਉਧਰ ਡੀ.ਸੀ. ਅੰਮ੍ਰਿਤ ਕੌਰ ਗਿੱਲ ਨੇ ਕਿਹਾ ਕਿ ਅਫਵਾਹਾਂ ਤੋਂ ਬਚਣਾ ਚਾਹੀਦਾ ਹੈ। ਉਨ੍ਹਾਂ ਨੇ ਕੋਰੋਨਾ ਵਾਇਰਸ ਤੋਂ ਡਰਨ ਦੀ ਥਾਂ ਸਾਵਧਾਨੀ ਵਰਤਣ ਲਈ ਕਿਹਾ ਹੈ।ਦੱਸਣਯੋਗ ਹੈ ਕਿ ਰਾਜਨੀਤੀ ਇਕ ਅਜਿਹੀ ਚੀਜ਼ ਹੈ ਜੋ ਕਿਸੇ ਵੀ ਮੁੱਦੇ ਨੂੰ ਲੈ ਕੇ ਸ਼ੁਰੂ ਹੋ ਸਕਦੀ ਹੈ। ਫਿਰ ਉਹ ਕੋਰੋਨਾ ਵਾਇਰਸ ਨੂੰ ਲੈ ਕੇ ਕਿਉਂ ਨਾ ਹੋਵੇ। ਖੈਰ ਜੋ ਵੀ ਹੋਵੇ ਲੋਕਾਂ ਨੂੰ ਇਸ ਵਾਇਰਸ ਤੋਂ ਬਚਣ ਦੀ ਲੋੜ ਹੈ ਤੇ ਸਾਵਧਾਨੀ ਵਰਤਣ ਦੀ ਵੀ।


author

Shyna

Content Editor

Related News