ਕੋਰੋਨਾ ਵਾਇਰਸ ਦੇ ਕਰਫਿਊ ਕਾਰਨ ਘਰਾਂ ''ਚ ਡੱਕੇ ਪੰਜਾਬ ਵਾਸੀਆਂ ਲਈ ਰਾਹਤ ਭਰੀ ਖਬਰ

03/31/2020 6:46:31 PM

ਅੰਮ੍ਰਿਤਸਰ (ਦਲਜੀਤ) : ਕੋਰੋਨਾ ਵਾਇਰਸ ਦੀ ਦਹਿਸ਼ਤ 'ਚ ਪੰਜਾਬ ਵਾਸੀਆਂ ਲਈ ਰਾਹਤ ਭਰੀ ਖਬਰ ਹੈ। ਨਵਾਂਸ਼ਹਿਰ ਦੇ ਬਲਦੇਵ ਸਿੰਘ ਦੇ ਸੰਪਰਕ ਵਿਚ ਆਏ ਹੋਰ 37 ਲੋਕਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਇਸ ਨਾਲ ਜਿੱਥੇ ਸੰਬੰਧਤ ਲੋਕਾਂ ਨੂੰ ਰਾਹਤ ਮਿਲੀ ਹੈ, ਇਸ ਦੇ ਨਾਲ ਹੀ ਸਿਹਤ ਵਿਭਾਗ ਨੇ ਵੀ ਕੁਝ ਹੱਦ ਤਕ ਸੁੱਖ ਦਾ ਸਾਹ ਲਿਆ ਹੈ।  ਇਸ ਤੋਂ ਪਹਿਲਾਂ 28 ਲੋਕਾਂ ਦੀ ਰਿਪੋਰਟ ਨੈਗੇਟਿਵ ਆ ਚੁੱਕੀ ਹੈ। ਸਰਕਾਰੀ ਮੈਡੀਕਲ ਕਾਲਜ ਦੀ ਲੈਬੋਰਟਰੀ 'ਚ ਇਨ੍ਹਾਂ ਲੋਕਾਂ ਦੇ ਟੈਸਟ ਹੋਏ ਸਨ। ਜਾਣਕਾਰੀ ਅਨੁਸਾਰ ਕੋਰੋਨਾ ਵਾਇਰਸ ਨਾਲ ਨਵਾਂਸ਼ਹਿਰ ਦੇ ਰਹਿਣ ਵਾਲੇ ਬਲਦੇਵ ਸਿੰਘ ਦੀ ਕੁਝ ਦਿਨ ਪਹਿਲਾਂ ਮੌਤ ਹੋ ਗਈ ਸੀ, ਬਲਦੇਵ ਸਿੰਘ ਦੇ ਸੰਪਰਕ ਵਿਚ ਆਉਣ ਵਾਲੇ ਕਈ ਲੋਕ ਜਿੱਥੇ ਕੋਰੋਨਾ ਵਾਇਰਸ ਦੇ ਸ਼ਿਕਾਰ ਹੋਏ ਗਏ ਸਨ, ਉਥੇ ਹੀ ਬਲਦੇਵ ਸਿੰਘ ਦੇ ਸਾਥੀ ਹੁਸ਼ਿਆਰਪੁਰ ਦੇ ਹਰਭਜਨ ਸਿੰਘ ਦੀ ਵੀ ਬੀਤੇ ਦਿਨੀਂ ਕੋਰੋਨਾ ਕਾਰਨ ਮੌਤ ਹੋ ਗਈ ਸੀ।

ਇਹ ਵੀ ਪੜ੍ਹੋ : ਪੰਜਾਬ 'ਚ ਵਧਿਆ ਕੋਰੋਨਾ ਦਾ ਕਹਿਰ, ਚੌਥੀ ਮੌਤ 

PunjabKesari

ਇਸ ਦਰਮਿਆਨ ਮੈਡੀਕਲ ਕਾਲਜ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਬਲਦੇਵ ਸਿੰਘ ਦੇ ਸੰਪਰਕ ਵਿਚ ਆਏ ਨਵਾਂਸ਼ਹਿਰ ਦੇ 65 ਲੋਕਾਂ ਦੇ ਸੈਂਪਲ ਲਏ ਗਏ ਸਨ ਜਿਨ੍ਹਾਂ ਵਿਚੋਂ ਸਭ ਤੋਂ ਪਹਿਲਾਂ 28 ਦੀ ਰਿਪੋਰਟ ਨੈਗੇਟਿਵ ਆਈ ਸੀ ਅਤੇ ਬਾਕੀ 37 ਲੋਕਾਂ ਦੀ ਰਿਪੋਰਟ ਅੱਜ ਨੈਗੇਟਿਵ ਆਈ ਹੈ। 

ਇਹ ਵੀ ਪੜ੍ਹੋ : ਕਰਫਿਊ ਦਰਮਿਆਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਖਤ ਚਿਤਾਵਨੀ

PunjabKesari

ਸਰਕਾਰੀ ਮੈਡੀਕਲ ਕਾਲਜ ਦੀ ਪ੍ਰਿੰਸੀਪਲ ਡਾਕਟਰ ਸੁਜਾਤਾ ਸ਼ਰਮਾ ਨੇ ਦੱਸਿਆ ਕਿ ਸੂਬਾ ਸਰਕਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਾਲਜ ਦੇ ਅਧੀਨ ਚੱਲਣ ਵਾਲੀ ਲੈਬੋਰਟਰੀ ਦੀ ਸਮਰੱਥਾ ਵਧਾ ਦਿੱਤੀ ਗਈ ਹੈ, ਅੰਮ੍ਰਿਤਸਰ ਤੋਂ ਇਲਾਵਾ ਹੋਰ ਜ਼ਿਲਿਆਂ ਤੋਂ ਆਉਣ ਵਾਲੇ ਕੋਰੋਨਾ ਵਾਇਰਸ ਨਾਲ ਸੰਬੰਧਤ ਟੈਸਟ ਲੈਬੋਰਟਰੀ 'ਚ ਕੀਤੇ ਜਾ ਰਹੇ ਹਨ, ਲੈਬੋਰਟਰੀ ਦਾ ਸਾਰਾ ਸਟਾਫ ਲਗਨ ਅਤੇ ਮਿਹਨਤ ਨਾਲ ਕੰਮ ਕਰ ਰਿਹਾ ਹੈ। 

ਇਹ ਵੀ ਪੜ੍ਹੋ : ਕੋਰੋਨਾ ਨਾਲ ਤੀਜੀ ਮੌਤ ਤੋਂ ਬਾਅਦ ਲੁਧਿਆਣਾ ਦਾ ਅਮਰਪੁਰਾ ਪੂਰੀ ਤਰ੍ਹਾਂ ਸੀਲ, ਰਾਤ ਇਕ ਵਜੇ ਹੋਇਆ ਸਸਕਾਰ


Gurminder Singh

Content Editor

Related News