ਸੇਵਾਮੁਕਤ ਹੋਣ ਵਾਲਾ ਸੀ ਕਾਨੂੰਨਗੋ, 2 ਸਾਲ ਪਹਿਲਾਂ ਹੋਈ ਸੀ ਤਰੱਕੀ

04/18/2020 7:11:30 PM

ਲੁਧਿਆਣਾ (ਪੰਕਜ) : ਕੋਰੋਨਾ ਵਾਇਰਸ ਦਾ ਸ਼ਿਕਾਰ ਹੋ ਕੇ ਕਾਲ ਦਾ ਗ੍ਰਾਸ ਬਣੇ ਰੈਵੇਨਿਊ ਵਿਭਾਗ 'ਚ ਤਾਇਨਾਤ ਕਾਨੂੰਨਗੋ ਗੁਰਮੇਲ ਸਿੰਘ ਅਪ੍ਰੈਲ ਮਹੀਨ 'ਚ ਹੀ ਸੇਵਾਮੁਕਤ ਹੋਣ ਜਾ ਰਹੇ ਸਨ। ਦੋ ਸਾਲ ਪਹਿਲਾਂ ਹੀ ਸਰਕਾਰ ਨੇ ਪਟਵਾਰੀ ਦੇ ਅਹੁਦੇ ਤੋਂ ਪ੍ਰਮੋਟ ਕਰ ਕੇ ਉਨ੍ਹਾਂ ਨੂੰ ਕਾਨੂੰਨਗੋ ਬਣਾਇਆ ਸੀ। ਪਰਿਵਾਰ ਉਨ੍ਹਾਂ ਦੀ ਸੇਵਾਮੁਕਤੀ ਨੂੰ ਲੈ ਕੇ ਕਾਫੀ ਉਤਸ਼ਾਹਤ ਸੀ। ਬੇਹੱਦ ਸ਼ਾਂਤ ਸੁਭਾਅ ਦੇ ਗੁਰਮੇਲ ਸਿੰਘ ਆਪਣੇ ਸਾਥੀ ਮੁਲਾਜ਼ਮਾਂ ਤੋਂ ਲੈ ਕੇ ਜਿਸ ਪਟਵਾਰ ਦਾ ਹਿੱਸਾ ਬਣੇ ਰਹੇ, ਉੱਥੋਂ ਦੇ ਲੋਕਾਂ ਵਿਚ ਉਨ੍ਹਾਂ ਦੀ ਚੰਗੀ ਇੱਜ਼ਤ ਸੀ।

ਗੁਰਮੇਲ ਸਿੰਘ ਦੀ ਮੌਤ 'ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਪੰਜਾਬ ਕਾਨੂੰਨਗੋ ਯੂਨੀਅਨ ਅਤੇ ਪਟਵਾਰੀ ਯੂਨੀਅਨ ਦੇ ਮੈਂਬਰਾਂ ਨੇ ਦੱਸਿਆ ਕਿ 30 ਅਪ੍ਰੈਲ 2020 ਨੂੰ ਉਹ ਸੇਵਾਮੁਕਤ ਹੋਣ ਜਾ ਰਹੇ ਸਨ ਅਤੇ ਇਸ ਨੂੰ ਲੈ ਕੇ ਕਾਫੀ ਉਤਸ਼ਾਹਤ ਸਨ। ਹਾਲਾਂਕਿ ਕੋਰੋਨਾ ਕਾਰਣ ਕਰਫਿਊ ਨੂੰ ਦੇਖਦੇ ਹੋਏ ਉਨ੍ਹਾਂ ਆਪਣੀ ਸੇਵਮੁਕਤੀ ਸਬੰਧੀ ਸਮਾਗਮ ਨੂੰ ਸਾਦਾ ਰੱਖਣ ਦੀ ਗੱਲ ਕਹੀ ਸੀ ਪਰ ਉਨ੍ਹਾਂ ਨੂੰ ਕੀ ਪਤਾ ਸੀ ਕਿ ਨੀਤੀ ਕੈਸੀ ਖੇਡ ਖੇਡੇਗੀ। ਉਨ੍ਹਾਂ ਦੀ ਮੌਤ 'ਤੇ ਜ਼ਿਲਾ ਪ੍ਰਸ਼ਾਸਨ ਦੇ ਸਾਰੇ ਅਧਿਕਾਰੀਆਂ ਨੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।

ਇਹ ਵੀ ਪੜ੍ਹੋ : ਲੁਧਿਆਣਾ ਕਾਨੂੰਗੋ ਦੀ ਕੋਰੋਨਾ ਕਾਰਨ ਮੌਤ

ਲੁਧਿਆਣਾ ਕਾਨੂੰਗੋ ਦੀ ਕੋਰੋਨਾ ਕਾਰਨ ਮੌਤ
ਜ਼ਿਲ੍ਹੇ ਦੇ ਪਾਇਲ ਸ਼ਹਿਰ ਦੇ ਰਹਿਣ ਵਾਲੇ 58 ਸਾਲਾ ਮਾਲ ਵਿਭਾਗ ਦਾ ਕਾਨੂੰਗੋ ਗੁਰਮੇਲ ਸਿੰਘ ਦੀ ਬੀਤੇ ਦਿਨੀਂ ਮੌਤ ਹੋ ਗਈ ਸੀ। ਕੋਰੋਨਾ ਵਾਇਰਸ ਨਾਲ ਇਹ ਪੰਜਾਬ 'ਚ 15ਵੀਂ ਮੌਤ ਹੈ। ਮਿਲੀ ਜਾਣਕਾਰੀ ਗੁਰਮੇਲ ਸਿੰਘ ਪਿਛਲੇ ਕਈ ਦਿਨਾਂ ਤੋਂ ਘਰ 'ਚ ਹੀ ਸੀ। ਪਰਿਵਾਰ ਮੁਤਾਬਕ 10 ਅਪ੍ਰੈਲ ਤੋਂ ਉਨ੍ਹਾਂ ਦੀ ਸਿਹਤ ਕੁਝ ਖਰਾਬ ਚੱਲ ਰਹੀ ਸੀ, ਜਿਸ ਕਾਰਨ 14 ਅਪ੍ਰੈਲ ਨੂੰ ਉਹ ਹਸਪਤਾਲ ਵਿੱਚ ਭਰਤੀ ਹੋ ਗਏ, ਜਿਸ ਦੀ ਬੀਤੇ ਦਿਨੀਂ ਮੌਤ ਹੋ ਗਈ। ਇੱਥੇ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਗੁਰਮੇਲ ਸਿੰਘ ਦੀ ਕੋਈ ਟ੍ਰੈਵਲ ਹਿਸਟਰੀ ਨਹੀਂ ਹੈ। ਉਹ ਕਈ ਦਿਨਾਂ ਤੋਂ ਘਰ 'ਚ ਹੀ ਰਹਿ ਰਹੇ ਸਨ। ਗੁਰਮੇਲ ਸਿੰਘ ਦੀ ਮੌਤ ਦੀ ਖਬਰ ਪੁਸ਼ਟੀ ਸਿਹਤ ਵਿਭਾਗ ਅਤੇ ਹਸਪਤਾਲ ਪ੍ਰਬੰਧਨ ਵਲੋਂ ਕੀਤੀ ਗਈ ਹੈ।

ਇਹ ਵੀ ਪੜ੍ਹੋ :  ਪੰਜਾਬ 'ਚ  ਕੋਰੋਨਾ ਦਾ ਕਹਿਰ, ਪੀੜਤਾਂ ਦੀ ਗਿਣਤੀ 215 ਪੁੱਜੀ

ਪੰਜਾਬ 'ਚ ਕੋਰੋਨਾ ਵਾਇਰਸ ਦੀ ਮੌਜੂਦਾ ਸਥਿਤੀ
ਹੁਣ ਤੱਕ ਦੇ ਤਾਜ਼ਾ ਹਾਲਾਤ ਮੁਤਾਬਕ ਪੰਜਾਬ 'ਚ ਕੋਰੋਨਾ ਪੀੜਤਾਂ ਦੀ ਕੁੱਲ ਗਿਣਤੀ 215 ਹੋ ਗਈ ਹੈ, ਜਦੋਂ ਕਿ ਸੂਬੇ 'ਚ ਕੋਰੋਨਾ ਵਾਇਰਸ ਕਾਰਨ 15 ਮੌਤਾਂ ਹੋ ਚੁੱਕੀਆਂ ਹਨ। ਸੂਬੇ 'ਚ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੇ ਸ਼ੁੱਕਰਵਾਰ ਤੱਕ 17 ਨਵੇਂ ਮਾਮਲੇ ਸਾਹਮਣੇ ਆਏ ਸਨ। ਹੁਣ ਤੱਕ ਦੇ ਅੰਕੜਿਆਂ ਮੁਤਾਬਕ ਪੰਜਾਬ ਦੇ ਮੋਹਾਲੀ 'ਚ ਕੋਰੋਨਾ ਵਾਇਰਸ ਦੇ 57, ਜਲੰਧਰ 'ਚ 38, ਪਠਾਨਕੋਟ 'ਚ 24, ਨਵਾਂਸ਼ਹਿਰ 'ਚ 19, ਲੁਧਿਆਣਾ 'ਚ 15, ਅੰਮ੍ਰਿਤਸਰ 'ਚ 11, ਮਾਨਸਾ 'ਚ 11, ਪਟਿਆਲਾ 'ਚ 11, ਹੁਸ਼ਿਆਰਪੁਰ 'ਚ 7, ਮੋਗਾ 'ਚ 4, ਰੋਪੜ 'ਚ 3, ਫਰੀਦਕੋਟ 'ਚ 3, ਸੰਗਰੂਰ 'ਚ 3, ਬਰਨਾਲਾ 'ਚ 2, ਕਪੂਰਥਲਾ 'ਚ 2, ਫਤਿਹਗੜ੍ਹ ਸਾਹਿਬ 'ਚ 2, ਮੁਕਤਸਰ 'ਚ 1, ਗੁਰਦਾਸਪੁਰ 'ਚ 1 ਅਤੇ ਫਿਰੋਜ਼ਪੁਰ 'ਚ 1 ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ।


Anuradha

Content Editor

Related News