ਪੰਜਾਬ ''ਚ ਕੋਰੋਨਾ ਵਾਇਰਸ ਕਾਰਨ 21ਵੀਂ ਮੌਤ
Sunday, May 03, 2020 - 07:55 PM (IST)
ਫ਼ਿਰੋਜ਼ਪੁਰ (ਮਲਹੋਤਰਾ,ਵੈੱਬ ਡੈਸਕ) : ਪੰਜਾਬ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਕੋਰੋਨਾ ਕਾਰਨ ਫਿਰੋਜ਼ਪੁਰ ਦੇ ਪਿੰਡ ਅਲੀ ਕੇ ਦੇ ਪਾਜ਼ੇਟਿਵ ਆਏ ਮਰੀਜ਼ ਅਸ਼ੋਕ ਕੁਮਾਰ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਅਸ਼ੋਕ ਕੁਮਾਰ ਪਿਛਲੇ ਕੁਝ ਸਮੇਂ ਤੋਂ ਬਿਮਾਰ ਸੀ ਜਿਸ ਨੂੰ ਫਿਰੋਜ਼ਪੁਰ ਤੋਂ ਫਰੀਦਕੋਟ ਰੈਫਰ ਕਰ ਦਿੱਤਾ ਗਿਆ, ਜਿਸ ਦੀ ਅਚਾਨਕ ਮੌਤ ਹੋ ਗਈ। ਜਾਂਚ ਲਈ ਲਏ ਗਏ ਟੈਸਟ ਰਿਪੋਰਟਾਂ ਵਿਚ ਅਸ਼ੋਕ ਕੁਮਾਰ ਕੋਰੋਨਾ ਪਾਜ਼ੇਟਿਵ ਆਇਆ ਸੀ। ਇਸ ਦੀ ਪੁਸ਼ਟੀ ਫਿਰੋਜ਼ਪੁਰਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵਲੋਂ ਕੀਤੀ ਗਈ ਹੈ। ਉਧਰ ਫਿਰੋਜ਼ਪੁਰ ਦੇ ਪਿੰਡ ਅਲੀਕੇ ਨੂੰ ਸਿਹਤ ਵਿਭਾਗ ਅਤੇ ਪੁਲਸ ਵਲੋਂ ਸੀਲ ਕਰ ਦਿੱਤਾ ਗਿਆ ਹੈ। ਪੰਜਾਬ ਵਿਚ ਕੋਰੋਨਾ ਵਾਇਰਸ ਕਾਰਨ ਇਹ 21ਵੀਂ ਮੌਤ ਹੈ।
ਇਹ ਵੀ ਪੜ੍ਹੋ : ਸ੍ਰੀ ਮੁਕਤਸਰ ਸਾਹਿਬ ਤੋਂ ਵੱਡੀ ਖਬਰ, 42 ਹੋਰਾਂ ਦੀ ਰਿਪੋਰਟ ਆਈ ਪਾਜ਼ੇਟਿਵ
ਸੂਬੇ 'ਚ ਤੇਜ਼ੀ ਨਾਲ ਵੱਧ ਰਹੇ ਕੋਰੋਨਾ ਦੇ ਮਰੀਜ਼
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦਾ ਪੀੜਤ ਮਰੀਜ਼ਾਂ ਦੀ ਗਿਣਤੀ 1097 ਤੱਕ ਪਹੁੰਚ ਗਈ ਹੈ। ਇਨ੍ਹਾਂ 'ਚ ਜ਼ਿਆਦਾਤਰ ਮਰੀਜ਼ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂ ਹਨ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 208, ਲੁਧਿਆਣਾ 122, ਜਲੰਧਰ 120, ਮੋਹਾਲੀ 'ਚ 94, ਪਟਿਆਲਾ 'ਚ 90, ਹੁਸ਼ਿਆਰਪੁਰ 'ਚ 84, ਤਰਨਤਾਰਨ 15, ਪਠਾਨਕੋਟ 'ਚ 25, ਮਾਨਸਾ 'ਚ 16, ਕਪੂਰਥਲਾ 15, ਫਰੀਦਕੋਟ 6, ਸੰਗਰੂਰ 'ਚ 11, ਨਵਾਂਸ਼ਹਿਰ 'ਚ 85, ਰੂਪਨਗਰ 15, ਫਿਰੋਜ਼ਪੁਰ 'ਚ 27, ਬਠਿੰਡਾ 35, ਗੁਰਦਾਸਪੁਰ 29, ਫਤਿਹਗੜ੍ਹ ਸਾਹਿਬ 'ਚ 16, ਬਰਨਾਲਾ 4, ਫਾਜ਼ਿਲਕਾ 4, ਮੋਗਾ 27, ਮੁਕਤਸਰ ਸਾਹਿਬ 49 ਕੇਸ ਪਾਏ ਹਨ ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ 'ਚੋਂ 21 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਕੋਰੋਨਾ ਦਾ ਕਹਿਰ, ਅੰਮ੍ਰਿਤਸਰ ਦੇ ਸਾਰੇ ਐਂਟਰੀ ਅਤੇ ਐਗਜ਼ਿਟ ਪੁਆਇੰਟ ਪੂਰੀ ਤਰ੍ਹਾਂ ਸੀਲ