ਪੰਜਾਬ ਵਿਚ ਮਾਰੂ ਹੋਇਆ ਕੋਰੋਨਾ, ਅੰਮ੍ਰਿਤਸਰ ''ਚ ਇਕੱਠੀਆਂ ਤਿੰਨ ਮੌਤਾਂ
Tuesday, Jun 16, 2020 - 06:41 PM (IST)
ਅੰਮ੍ਰਿਤਸਰ (ਦਲਜੀਤ ਸ਼ਰਮਾ) : ਪੰਜਾਬ ਵਿਚ ਕੋਰੋਨਾ ਦਾ ਮਾਰੂ ਅਸਰ ਲਗਾਤਾਰ ਵੱਧਦਾ ਜਾ ਰਿਹਾ ਹੈ। ਮੰਗਲਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿਚ ਕੋਰੋਨਾ ਨਾਲ ਹੋਰ ਤਿੰਨ ਲੋਕਾਂ ਦੀ ਮੌਤ ਹੋ ਗਈ। ਜ਼ਿਲ੍ਹੇ ਵਿਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਹੁਣ ਵੱਧ ਕੇ 24 ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ 2 ਮਰੀਜ਼ ਜ਼ਿਲ੍ਹੇ ਦੇ ਪ੍ਰਾਈਵੇਟ ਹਸਪਤਾਲ ਵਿਚ ਇਲਾਜ ਅਧੀਨ ਸਨ ਜਦਕਿ ਇਕ ਮਰੀਜ਼ ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਦਾਖਲ ਸੀ। ਜ਼ਿਲ੍ਹੇ ਵਿਚ ਲਗਾਤਾਰ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਨੂੰ ਲੈ ਕੇ ਲੋਕਾਂ ਵਿਚ ਭਾਰੀ ਦਹਿਸ਼ਤ ਪਾਈ ਜਾ ਰਹੀ ਹੈ।
ਇਹ ਵੀ ਪੜ੍ਹੋ : ਗੁਰਦਾਸਪੁਰ 'ਚ ਵੱਡੀ ਵਾਰਦਾਤ, ਸਕੇ ਭਰਾਵਾਂ ਦਾ ਗ਼ੋਲੀਆਂ ਮਾਰ ਕਤਲ
ਪੰਜਾਬ ਵਿਚ ਮੰਗਲਵਾਰ ਨੂੰ ਹੁਣ ਤਕ ਹੋਈਆਂ 6 ਮੌਤਾਂ
ਇਥੇ ਇਹ ਵੀ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਜਿੱਥੇ ਅੰਮ੍ਰਿਤਸਰ ਵਿਚ ਮੰਗਲਵਾਰ ਨੂੰ ਦਿਨ ਚੜ੍ਹਦੇ ਹੀ ਤਿੰਨ ਮੌਤਾਂ ਰਿਪੋਰਟ ਕੀਤੀਆਂ ਗਈਆਂ ਹਨ, ਉਥੇ ਹੀ ਸੂਬੇ ਭਰ ਵਿਚ ਹੁਣ ਤਕ 6 ਮੌਤਾਂ ਹੋਈਆਂ ਹਨ। ਇਸ ਤੋਂ ਪਹਿਲਾਂ ਜਲੰਧਰ, ਸੰਗਰੂਰ, ਤਰਨਤਾਰਨ ਵਿਚ ਵੀ ਇਕ-ਇਕ ਮੌਤ ਕੋਰੋਨਾ ਕਾਰਨ ਹੋਈ ਹੈ। ਸੂਬੇ ਵਿਚ ਕੋਰੋਨਾ ਲਾਗ ਦੀ ਬਿਮਾਰੀ ਕਾਰਣ ਹੁਣ ਮੌਤਾਂ ਦਾ ਕੁੱਲ ਅੰਕੜਾ 81 'ਤੇ ਪਹੁੰਚ ਗਿਆ ਹੈ।
ਇਹ ਵੀ ਪੜ੍ਹੋ : ਲੁਧਿਆਣਾ 'ਚ ਕੋਰੋਨਾ ਦਾ ਤਾਂਡਵ, 38 ਪਾਜ਼ੇਟਿਵ ਮਾਮਲੇ ਆਏ ਸਾਹਮਣੇ