ਕੋਰੋਨਾ ਵਾਇਰਸ ਦੇ ਚੱਲਦਿਆਂ ਸਿੱਖਿਆ ਵਿਭਾਗ ਨੇ ਲਿਆ ਵੱਡਾ ਫੈਸਲਾ

03/31/2020 5:56:33 PM

ਲੁਧਿਆਣਾ (ਵਿੱਕੀ):  ਕੋਰੋਨਾ ਵਾਇਰਸ (ਕੋਵਿਡ-19) ਮਹਾਂਮਾਰੀ ਦੇ ਵਧ ਰਹੇ ਪ੍ਰਕੋਪ ਨੂੰ ਦੇਖਦੇ ਹੋਏ ਸੂਬਾ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ (ਐੱਸ.ਸੀ.ਈ.ਆਰ.ਟੀ.) ਵਲੋਂ ਸੂਬੇ ਦੇ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਪ੍ਰੀ-ਪ੍ਰਾਇਮਰੀ ਕਲਾਸ ਤੋਂ ਲੈ ਕੇ ਚੌਥੀ ਕਲਾਸ ਤੱਕ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਅਗਲੀ ਕਲਾਸ 'ਚ ਪ੍ਰਮੋਟ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਸਬੰਧੀ 'ਚ ਡਾਇਰੈਕਟਰ ਐੱਸ.ਸੀ.ਆਈ.ਆਰ.ਟੀ. ਵਲੋਂ ਜਾਰੀ ਇਕ ਪੱਤਰ ਦੇ ਮੁਤਾਬਕ ਸੂਬੇ ਦੇ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਪ੍ਰੀ-ਪ੍ਰਾਇਮਰੀ ਕਲਾਸ ਤੋਂ ਚੌਥੀ ਕਲਾਸ ਤੱਕ ਪੜ੍ਹਨ ਵਾਲੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਦਾ ਸਲਾਨਾ ਮੁਲਾਂਕਣ ਅਧਿਆਪਕਾਂ ਵਲੋਂ ਸਕੂਲ ਪੱਧਰ 'ਤੇ ਕੀਤਾ ਗਿਆ ਹੈ ਪਰ ਕੋਵਿਡ-19 ਨੂੰ ਫੈਲਣ ਤੋਂ ਰੋਕਣ ਦੇ ਸਬੰਧ 'ਚ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੇ ਮੁਤਾਬਕ ਸਾਰੇ ਸਕੂਲਾਂ 'ਚ ਵਿਦਿਆਰਥੀਆਂ ਅਤੇ ਸਕੂਲ ਕਰਮਚਾਰੀਆਂ ਨੂੰ ਸਕੂਲਾਂ 'ਚ ਆਉਣ 'ਤੇ ਰੋਕ ਲਗਾਈ ਗਈ ਹੈ।

ਇਹ ਵੀ ਪੜ੍ਹੋ: ਕਰਫਿਊ ਦੌਰਾਨ ਪਿੰਡ ਤੋਂ ਬਾਹਰ ਜਾਣ ਦੀ ਜ਼ਿੱਦ 'ਤੇ ਹੋਇਆ ਵਿਵਾਦ, ਪੁਲਸ 'ਤੇ ਹਮਲਾ (ਵੀਡੀਓ)

ਮੌਜੂਦਾ ਸਥਿਤੀ ਨੂੰ ਧਿਆਨ 'ਚ ਰੱਖਦੇ ਹੋਏ ਵਿਭਾਗ ਵਲੋਂ ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਪ੍ਰੀ-ਪ੍ਰਾਇਮਰੀ ਕਲਾਸ ਤੋਂ ਚੌਥੀ ਕਲਾਸ 'ਚ ਪੜ੍ਹਨ ਵਾਲੇ ਸਾਰੇ ਵਿਦਿਆਰਥੀਆਂ ਨੂੰ ਆਰ.ਟੀ.ਈ. ਐਕਤ ਦੇ ਤਹਿਤ ਅਗਲੀ ਕਲਾਸ 'ਚ ਪ੍ਰਮੋਟ ਕਰਨ ਦਾ ਫੈਸਲਾ ਲਿਆ ਗਿਆ ਹੈ। ਡਾਇਰੈਕਟਰ ਐੱਸ.ਸੀ.ਈ.ਆਰ.ਟੀ. ਨੇ ਸਾਰੇ ਜ਼ਿਲਾ ਸਿੱਖਿਆ ਅਧਿਕਾਰੀਆਂ ਸੈਂਕੇਡਰੀ ਸਿੱਖਿਆ ਨੂੰ ਨਿਰਦੇਸ਼ ਦਿੱਤੇ ਕਿ ਕਲਾਸ ਪ੍ਰੀ-ਪ੍ਰਾਇਮਰੀ-1 ਦੇ ਵਿਦਿਆਰਥੀਆਂ ਨੂੰ ਪ੍ਰੀ-ਪ੍ਰਾਇਮਰੀ-2 'ਚ ਦੇ ਵਿਦਿਆਰਥੀਆਂ ਨੂੰ ਪਹਿਲੀ ਕਲਾਸ 'ਚ ਪਹਿਲੀ ਕਲਾਸ ਦੇ ਵਿਦਿਆਰਥੀਆਂ ਨੂੰ ਦੂਜੀ ਕਲਾਸ 'ਚ ਦੂਜੀ ਕਲਾਸ ਦੇ ਵਿਦਿਆਰਥੀਆਂ ਨੂੰ ਤੀਜੀ 'ਚ ਤੀਜੀ ਕਲਾਸ ਦੇ ਵਿਦਿਆਰਥੀਆਂ ਨੂੰ ਚੌਥੀ ਕਲਾਸ 'ਚ,ਚੌਥੀ ਕਲਾਸ ਦੇ ਵਿਦਿਆਰਥੀਆਂ ਨੂੰ ਪੰਜਵੀਂ ਕਲਾਸ 'ਚ ਪ੍ਰਮੋਟ ਕਰਦੇ ਹੋਏ ਇਸ ਸਬੰਧੀ ਫੋਨ ਦੇ ਰਾਹੀਂ ਅਧਿਆਪਕਾਂ ਵਲੋਂ ਸੂਚਨਾ ਵਿਦਿਆਰਥੀਆਂ ਦੇ ਮਾਪਿਆਂ ਨੂੰ ਦਿੱਤੀ ਜਾਵੇ।

ਇਹ ਵੀ ਪੜ੍ਹੋ: ਕੋਰੋਨਾ ਨਾਲ ਮਰੇ ਹਰਭਜਨ ਦਾ ਇਕੱਲੇ ਪੁੱਤ ਨੇ ਕੀਤਾ ਸਸਕਾਰ, ਸ਼ਮਸ਼ਾਨ ਘਾਟ 'ਚ ਨਹੀਂ ਪੁੱਜਾ ਪਰਿਵਾਰ


Shyna

Content Editor

Related News