ਕੋਰੋਨਾ ਖਿਲਾਫ ਜੰਗ ''ਚ ਡਟੇ ਸਿਹਤ ਵਿਭਾਗ ਦੇ ਅਮਲੇ ਨੂੰ ਸਿੱਧੂ ਵੱਲੋਂ ਥਾਪੜਾ
Sunday, May 31, 2020 - 05:28 PM (IST)
ਅੰਮ੍ਰਿਤਸਰ (ਦਲਜੀਤ ਸ਼ਰਮਾ) : ਕੋਵਿਡ-19 ਵਿਰੁੱਧ ਜੰਗ ਵਿਚ ਡਟੇ ਸਿਹਤ ਵਿਭਾਗ ਦੇ ਅਮਲੇ ਨੂੰ ਥਾਪੜਾ ਦੇਣ ਲਈ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਅੱਜ ਵਿਸ਼ੇਸ਼ ਤੌਰ 'ਤੇ ਅੰਮ੍ਰਿਤਸਰ ਪੁੱਜੇ। ਇੱਥੇ ਉਨ੍ਹਾਂ ਡਾਕਟਰਾਂ ਤੇ ਹੋਰ ਸਟਾਫ ਦੀਆਂ ਮੁਸ਼ਿਕਲਾਂ ਸੁਣੀਆਂ। ਸਿਹਤ ਵਿਭਾਗ ਵੱਲੋਂ ਸੰਕਟ ਮੌਕੇ ਦਿੱਤੀਆਂ ਜਾ ਰਹੀਆਂ ਸੇਵਾਵਾਂ ਤੋਂ ਖੁਸ਼ ਹੁੰਦੇ ਸਿੱਧੂ ਨੇ ਕਿਹਾ ਕਿ ਮੈਂ ਬਤੌਰ ਮੰਤਰੀ ਵਿਭਾਗ ਦੀਆਂ ਸੇਵਾਵਾਂ ਦਾ ਰਿਣੀ ਹਾਂ ਅਤੇ ਅੱਜ ਵਿਸ਼ੇਸ਼ ਤੌਰ 'ਤੇ ਆਪਣੇ ਵਿਭਾਗ ਦੇ ਇਨ੍ਹਾਂ ਯੋਧਿਆਂ ਦਾ ਧੰਨਵਾਦ ਕਰਨ ਲਈ ਆਇਆ ਹਾਂ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸਾਡੇ ਡਾਕਟਰ ਤੇ ਸਮੁੱਚਾ ਅਮਲਾ ਦਿਨ-ਰਾਤ ਇਕ ਕਰਕੇ ਸ਼ੱਕੀ ਮਰੀਜ਼ਾਂ ਦੇ ਨਮੂਨੇ ਅਤੇ ਉਨ੍ਹਾਂ ਦੇ ਸੰਪਰਕ ਵਿਚ ਆਏ ਲੋਕਾਂ ਦੀ ਤਲਾਸ਼ ਕਰ ਰਿਹਾ ਹੈ, ਉਸ ਤੋਂ ਸਹਿਜੇ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਅਸੀਂ ਛੇਤੀ ਹੀ ਇਹ ਮਿਸ਼ਨ ਫ਼ਤਿਹ ਕਰ ਲਵਾਂਗੇ।
ਇਹ ਵੀ ਪੜ੍ਹੋ : ਅੰਮ੍ਰਿਤਸਰ ''ਚ ਦਿਲ ਕੰਬਾਊ ਘਟਨਾ, ਖੂੰਖਾਰ ਕੁੱਤਿਆਂ ਨੇ ਬੁਝਾਇਆ ਘਰ ਦਾ ਇਕਲੌਤਾ ਚਿਰਾਗ
ਉਨ੍ਹਾਂ ਕਿਹਾ ਹੁਣ ਤੱਕ ਪੰਜਾਬ ਵਿਚ ਜਿੰਨੇ ਵੀ ਮਰੀਜ਼ ਸਾਹਮਣੇ ਆਏ ਹਨ, ਉਹ ਜ਼ਿਆਦਾਤਰ ਕਿਧਰੇ ਨਾ ਕਿਧਰੇ ਦੀ ਟਰੈਵਲ ਹਿਸਟਰੀ ਵਾਲੇ ਹਨ। ਸਾਡੇ ਵਿਭਾਗ ਨੇ ਉਨ੍ਹਾਂ ਦੇ ਸੰਪਰਕ ਖੋਜ ਕੇ ਕੋਵਿਡ-19 ਦੀਆਂ ਜੜ੍ਹਾਂ ਨੂੰ ਹੱਥ ਪਾ ਲਿਆ ਹੈ, ਜਿਸ ਨਾਲ ਬਿਮਾਰੀ ਨੂੰ ਅੱਗੇ ਫੈਲਣ ਦਾ ਮੌਕਾ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਅਸੀਂ ਦੂਸਰੇ ਸੂਬਿਆਂ ਨੂੰ ਜਾਣ ਵਾਲੇ ਸਾਰੇ ਲੋਕਾਂ ਦੀ ਡਾਕਟਰੀ ਜਾਂਚ ਕਰਕੇ ਭੇਜ ਰਹੇ ਹਾਂ, ਜੇਕਰ ਬਾਹਰਲੇ ਸੂਬੇ ਵੀ ਇਸ ਤਰ੍ਹਾਂ ਸਕਰੀਨਿੰਗ ਕਰਕੇ ਭੇਜਣ ਤਾਂ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕਦਾ ਹੈ। ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸੇ ਤਰ੍ਹਾਂ ਸਾਵਧਾਨੀ ਅਪਨਾਉਂਦੇ ਹੋਏ ਇਸ ਜੰਗ ਵਿਚ ਡਟੇ ਰਹਿਣ ਤੇ ਧਾਰਮਿਕ ਸਥਾਨਾਂ 'ਤੇ ਵੀ ਭੀੜ ਇਕੱਠੀ ਨਾ ਹੋਣ ਦੇਣ।
ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਕੋਰੋਨਾ ਦਾ ਕਹਿਰ ਜਾਰੀ, 5 ਨਵੇਂ ਮਾਮਲੇ ਆਏ ਸਾਹਮਣੇ
ਅੰਮ੍ਰਿਤਸਰ ਵਿਚ ਲਗਾਤਾਰ ਆ ਰਹੇ ਮਰੀਜ਼ਾਂ ਦੀ ਗੱਲ ਕਰਦੇ ਉਨ੍ਹਾਂ ਕਿਹਾ ਕਿ ਇਹ ਪੰਜਾਬ ਦਾ ਵੱਡਾ ਆਵਾਜਾਈ ਵਾਲਾ ਸ਼ਹਿਰ ਹੈ, ਅੰਤਰਰਾਸ਼ਟਰੀ ਹਵਾਈ ਅੱਡਾ ਅਤੇ ਅੰਤਰਰਾਸ਼ਟਰੀ ਸਰਹੱਦ ਹੋਣ ਕਾਰਨ ਬਾਹਰੋਂ ਆਉਣ ਵਾਲਿਆਂ ਦੇ ਮੌਕੇ ਹੋਰ ਵੱਧ ਜਾਂਦੇ ਹਨ, ਇਸ ਤਰ੍ਹਾਂ ਲਗਾਤਾਰ ਇੱਥੇ ਗਿਣਤੀ ਵਧੀ ਹੈ ਪਰ ਘਬਰਾਉਣ ਦੀ ਲੋੜ ਨਹੀਂ। ਸਾਡੇ ਵੱਲੋਂ ਹਰੇਕ ਮਰੀਜ਼ ਦੇ ਸੰਪਰਕ ਤਲਾਸ਼ ਕੇ ਉਨ੍ਹਾਂ ਨੂੰ ਇਕਾਂਤਵਾਸ ਵਿਚ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡੀਆਂ ਟੀਮਾਂ ਮੁਸ਼ਤੈਦੀ ਨਾਲ ਕੰਮ ਕਰ ਰਹੀਆਂ ਹਨ ਅਤੇ ਹੁਣ ਸਾਧਨਾਂ ਦੀ ਵੀ ਕੋਈ ਕਮੀ ਨਹੀਂ ਰਹੀ। ਇਸ ਲਈ ਘਬਰਾਹਟ ਵਾਲੀ ਗੱਲ ਰਤੀ ਭਰ ਨਹੀਂ, ਸਿਰਫ ਸਾਵਧਾਨੀ ਦੀ ਲੋੜ ਹੈ।
ਇਹ ਵੀ ਪੜ੍ਹੋ : ਲੁਧਿਆਣਾ 'ਚ ਤੇਜ਼ੀ ਨਾਲ ਵੱਧ ਰਿਹੈ ਕੋਰੋਨਾ, 2 ਹਵਾਲਾਤੀਆਂ ਸਮੇਤ ਇਕੋ ਪਰਿਵਾਰ ਦੇ 7 ਜੀਅ ਆਏ ਪਾਜ਼ੇਟਿਵ