ਕੋਰੋਨਾ ਡਿਸਚਾਰਜ ਪਾਲਿਸੀ ਲਾਗੂ ਹੁੰਦੇ ਹੀ ਸਿਹਤ ਵਿਭਾਗ ਦੇ ਤੇਵਰ ਸਖਤ, ਜਾਰੀ ਕੀਤਾ ਨਵਾਂ ਫਰਮਾਨ

Saturday, May 16, 2020 - 11:10 PM (IST)

ਅੰਮ੍ਰਿਤਸਰ (ਦਲਜੀਤ) : ਪੰਜਾਬ ਵਿਚ ਕੋਰੋਨਾ ਵਾਇਰਸ ਦੀ ਡਿਸਚਾਰਜ ਪਾਲਿਸੀ ਲਾਗੂ ਹੁੰਦੇ ਹੀ ਸਿਹਤ ਵਿਭਾਗ ਨੇ ਆਪਣੇ ਤੇਵਰ ਵੀ ਸਖਤ ਕਰ ਲਏ ਹਨ। ਵਿਭਾਗ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਜੇ ਬਿਨਾਂ ਮਾਸਕ ਦੇ ਕੋਈ ਬਾਹਰ ਘੁੰਮਦਾ ਨਜ਼ਰ ਆਇਆ ਤਾਂ ਜਿੱਥੇ ਉਸ ਨੂੰ 200 ਰੁਪਏ ਜੁਰਮਾਨਾ ਕੀਤਾ ਜਾਵੇਗਾ, ਉਥੇ ਹੀ ਏਕਾਂਤਵਾਸ ਦੀ ਉਲੰਘਣਾ ਕਰਨ ਵਾਲੇ ਸੰਬੰਧਤ ਵਿਅਕਤੀਆਂ ਨੂੰ 500 ਰੁਪਏ ਜੁਰਮਾਨਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਜਨਤਕ ਥਾਵਾਂ 'ਤੇ ਥੁੱਕਣ ਵਾਲੇ ਨੂੰ 100 ਰੁਪਏ ਜੁਰਮਾਨਾ ਕੀਤਾ ਜਾਵੇਗਾ। 

ਇਹ ਵੀ ਪੜ੍ਹੋ : ਵੱਡੀ ਖਬਰ, ਕੋਰੋਨਾ ਮੁਕਤ ਹੋਇਆ ਫਿਰੋਜ਼ਪੁਰ 

ਵਿਭਾਗ ਦੀ ਡਾਇਰੈਕਟਰ ਅਵਨੀਤ ਕੌਰ ਵਲੋਂ ਇਸ ਸੰਬੰਧੀ ਸੂਬੇ ਦੇ ਸਾਰੇ ਸਿਵਲ ਸਰਜਨਾਂ ਅਤੇ ਪ੍ਰਸ਼ਾਸਨਿਕ ਪੱਤਰ ਜਾਰੀ ਕਰ ਦਿੱਤੇ ਹਨ। ਵਿਭਾਗ ਦੀ ਡਾਇਰੈਕਟਰ ਵਲੋਂ ਜਾਰੀ ਪੱਤਰ ਵਿਚ ਕਿਹਾ ਗਿਆ ਹੈ ਕਿ ਮਹਾਮਾਰੀ ਐਕਟ 1897 ਦੇ ਨਿਯਮ 12 (ਆਈ. ਐਕਸ) ਦੇ ਤਹਿਤ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਵਿਸ਼ੇਸ਼ ਨਿਯਮ ਬਣਾਏ ਗਏ ਹਨ। ਉਪਰੋਕਤ ਨਿਯਮ ਨੂੰ ਲਾਗੂ ਕਰਵਾਉਣ ਲਈ ਬੀ. ਡੀ. ਪੀ. ਓ. ਅਹੁਦੇ, ਨਾਇਬ ਤਹਿਸੀਲਦਾਰ, ਏ. ਐੱਸ. ਆਈ. ਤੋਂ ਇਲਾਵਾ ਸ਼ਹਿਰੀ ਸਥਾਨਕ ਸੰਸਥਾਵਾਂ ਜਾਂ ਮਿਊਂਸਪਲ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੂੰ ਸ਼ਕਤੀਆਂ ਦਿੱਤੀਆਂ ਗਈਆਂ ਹਨ ਜੇ ਕੋਈ ਵਿਅਕਤੀ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਹੋਵੇਗੀ।

ਇਹ ਵੀ ਪੜ੍ਹੋ : ਬਾਜਵਾ-ਚੰਨੀ ਵਿਵਾਦ, ਕੈਪਟਨ ਨੇ ਜਾਖੜ ਨੂੰ ਸੌਂਪੀ ਰਾਜ਼ੀਨਾਮੇ ਦੀ ਜ਼ਿੰਮੇਵਾਰੀ 


Gurminder Singh

Content Editor

Related News