ਕੋਰੋਨਾ ਸੰਕਟ : ਲੋੜਵੰਦ ਪਰਿਵਾਰਾਂ ਦੀ ਸੇਵਾ ਕਰਨ ''ਚ ਜੁਟਿਆ ਡੇਰਾ ਬਿਆਸ
Tuesday, Apr 28, 2020 - 07:16 PM (IST)
ਭਵਾਨੀਗੜ੍ਹ (ਵਿਕਾਸ,ਸੰਜੀਵ) : ਕੋਰੋਨਾ ਮਹਾਮਾਰੀ ਦੇ ਚੱਲਦਿਆਂ ਜਿੱਥੇ ਵੱਖ-ਵੱਖ ਜਥੇਬੰਦੀਆਂ ਵੱਲੋਂ ਆਪਣੇ ਤਰੀਕੇ ਨਾਲ ਲੋੜਵੰਦ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ, ਉੱਥੇ ਹੀ ਰਾਧਾ ਸੁਆਮੀ ਡੇਰਾ ਬਿਆਸ ਭਵਾਨੀਗੜ੍ਹ ਦੀ ਸੰਗਤ ਵੱਲੋਂ ਕਰਫਿਊ ਦੌਰਾਨ ਲੋੜਵੰਦ ਪਰਿਵਾਰਾਂ ਤੱਕ ਲੰਗਰ ਪਹੁੰਚਾਇਆ ਜਾ ਰਿਹਾ ਹੈ। ਇਸ ਸਬੰਧੀ ਡੇਰੇ ਦੇ ਸੇਵਾਦਾਰਾਂ ਨੇ ਦੱਸਿਆ ਕਿ ਇਸ ਔਖੀ ਘੜੀ ਵਿਚ ਇੱਥੇ ਸਤਸੰਗ ਘਰ 'ਚ ਲੰਗਰ ਦੀ ਸੇਵਾ ਕਰਨ ਵਿਚ ਡੇਰੇ ਦੀ ਸੰਗਤ ਪੂਰੇ ਉਤਸ਼ਾਹ ਨਾਲ ਜੁੱਟੀ ਹੋਈ ਹੈ। ਉਨ੍ਹਾਂ ਦੱਸਿਆ ਕਿ ਲੰਗਰ ਨੂੰ ਤਿਆਰ ਕਰਨ ਵਾਲੇ ਸੇਵਾਦਾਰਾਂ ਨੂੰ ਬਕਾਇਦਾ ਤੌਰ 'ਤੇ ਟੌਕਨ ਜਾਰੀ ਕੀਤੇ ਗਏ ਹਨ ਤੇ ਸਤਸੰਗ ਘਰ ਵਿਚ ਆਉਣ ਸਮੇਂ ਇਕ ਮੈਡੀਕਲ ਟੀਮ ਸੇਵਾਦਾਰਾਂ ਦਾ ਚੈੱਕਅਪ ਤੋਂ ਬਾਅਦ ਉਨ੍ਹਾਂ ਨੂੰ ਸੈਨੀਟਾਈਜ਼ ਕਰਕੇ, ਮਾਸਕ ਤੇ ਹੱਥਾਂ 'ਚ ਦਸਤਾਨੇ ਪਹਿਨਾ ਕੇ ਹੀ ਅੰਦਰ ਜਾਣ ਦਿੱਤਾ ਜਾਂਦਾ ਹੈ।
ਇਹ ਵੀ ਪੜ੍ਹੋ : ਪੰਜਾਬ ਤੋਂ ਬਾਅਦ ਜੰਮੂ ਕਸ਼ਮੀਰ 'ਚ ਸਰਬੱਤ ਦਾ ਭਲਾ ਟਰੱਸਟ ਨੇ ਦਿੱਤੀ ਦਸਤਕ, ਵੰਡੀਆਂ ਪੀ. ਪੀ. ਕਿੱਟਾਂ
ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਲੰਗਰ ਤਿਆਰ ਕਰਨ ਸਮੇਂ ਸਾਫ-ਸਫਾਈ ਦੇ ਨਾਲ-ਨਾਲ ਸੇਵਾਦਾਰਾਂ ਵੱਲੋਂ 'ਸ਼ੋਸ਼ਲ ਡਿਸਟੈਂਸਿੰਗ' ਦਾ ਵਿਸ਼ੇਸ ਧਿਆਨ ਰੱਖਿਆ ਜਾਂਦਾ ਹੈ ਅਤੇ ਲੰਗਰ ਪੂਰੇ ਹਾਇਜੈਨਿਕ ਤਰੀਕੇ ਨਾਲ ਤਿਆਰ ਕੀਤਾ ਜਾ ਰਿਹਾ ਹੈ। ਸੇਵਾਦਾਰਾਂ ਨੇ ਦੱਸਿਆ ਕਿ ਇਲਾਕੇ ਵਿਚ ਡੇਰੇ ਵੱਲੋਂ ਦੋ ਟਾਇਮ ਦਾ ਖਾਣਾ ਕਰੀਬ 2400 ਪੈਕਟ ਲੋੜਵੰਦ ਲੋਕਾਂ ਤੱਕ ਪਹੁੰਚਾਉਣ ਵਿਚ ਪ੍ਰਸ਼ਾਸਨ ਵੱਲੋਂ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਸਤਸੰਗ ਘਰ ਵਿਚ ਲੋੜਵੰਦਾਂ ਲਈ ਤਿਆਰ ਕੀਤੇ ਜਾ ਰਹੇ ਲੰਗਰ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪਿਛਲੇ ਦਿਨੀਂ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਖੁਦ ਭਵਾਨੀਗੜ੍ਹ ਸਤਸੰਗ ਘਰ ਵਿਖੇ ਪਹੁੰਚੇ ਅਤੇ ਉਨ੍ਹਾਂ ਸੇਵਾਦਾਰਾਂ ਨੂੰ ਆਸ਼ੀਰਵਾਦ ਦਿੰਦਿਆਂ ਲੋੜਵੰਦ ਲੋਕਾਂ ਦੀ ਤਨ ਮਨ ਤੋਂ ਸੇਵਾ ਕਰਨ ਲਈ ਪ੍ਰੇਰਿਤ ਕੀਤਾ।
ਇਹ ਵੀ ਪੜ੍ਹੋ : ਵੱਡੀ ਖਬਰ : ਮਰਹੂਮ ਏ. ਸੀ. ਪੀ. ਦੇ ਗੰਨਮੈਨ ਨੇ ਦਿੱਤੀ ਕੋਰੋਨਾ ਨੂੰ ਮਾਤ, ਰਿਪੋਰਟ ਆਈ ਨੈਗੇਟਿਵ