ਚੰਗੀ ਖ਼ਬਰ: ਪੰਜਾਬ ’ਚ ਘਰੇਲੂ ਇਕਾਂਤਵਾਸ ਦੌਰਾਨ ਠੀਕ ਹੋਏ 98 ਫ਼ੀਸਦੀ ਕੋਰੋਨਾ ਪੀੜਤ

04/28/2021 3:59:26 PM

ਜਲੰਧਰ/ਚੰਡੀਗੜ੍ਹ— ਕੋਰੋਨਾ ਵਾਇਰਸ ਦੇ ਕਾਰਨ ਪੂਰੇ ਦੇਸ਼ ਭਰ ’ਚ ਹਾਹਾਕਾਰ ਮਚੀ ਹੋਈ ਹੈ। ਇਕ ਪਾਸੇ ਜਿੱਥੇ ਕੋਰੋਨਾ ਪੀੜਤਾਂ ਦੇ ਅੰਕੜੇ ਵੱਧਦੇ ਜਾ ਰਹੇ ਹਨ, ਉਥੇ ਹੀ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ ’ਚ ਵੀ ਵਾਧਾ ਹੋ ਰਿਹਾ ਹੈ। ਇਸ ਦਰਮਿਆਨ ਚੰਗੀ ਖ਼ਬਰ ਇਹ ਸਾਹਮਣੇ ਆਈ ਹੈ ਕਿ ਪੰਜਾਬ ’ਚ ਹੁਣ ਤੱਕ ਘਰੇਲੂ ਇਕਾਂਤਵਾਸ ’ਚ ਸਿਹਤ ਸਹੂਲਤਾਂ ਦਾ ਲਾਭ ਲੈ ਰਹੇ 98 ਫ਼ੀਸਦੀ ਮਰੀਜ਼ ਠੀਕ ਹੋ ਚੁੱਕੇ ਹਨ। ਸਿਹਤ ਮਹਿਕਮੇ ਦੀ ਦੇਖਰੇਖ ’ਚ 221833 ਕੋਰੋਨਾ ਪੀੜਤਾਂ ਨੂੰ ਘਰ ’ਚ ਇਕਾਂਤਵਾਸ ’ਚ ਰੱਖਿਆ ਗਿਆ ਸੀ। ਇਨ੍ਹਾਂ ’ਚੋਂ ਸਿਰਫ਼ ਦੋ ਫ਼ੀਸਦੀ ਨੂੰ ਹੀ ਕੋਵਿਡ ਸੈਂਟਰਾਂ ਅਤੇ ਹਸਪਤਾਲਾਂ ’ਚ ਰੈਫਰ ਕੀਤਾ ਗਿਆ ਹੈ। ਇਸ ਸਮੇਂ ਲਗਭਗ 39 ਹਜ਼ਾਰ ਕੋਰੋਨਾ ਪੀੜਤ ਘਰ ’ਚ ਇਕਾਂਤਵਾਸ ਹਨ। 

ਇਹ ਵੀ ਪੜ੍ਹੋ : ਹੁਣ ਕੈਦੀਆਂ ਦੀਆਂ ਅਦਾਲਤੀ ਪੇਸ਼ੀਆਂ ਤੇ ਮੁਲਾਕਾਤਾਂ ਹੋਣਗੀਆਂ ‘ਆਨਲਾਈਨ’, ਅਦਾਲਤਾਂ ਨੇ ਦਿੱਤੀ ਸਿਧਾਂਤਕ ਸਹਿਮਤੀ

ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਦੱਸਿਆ ਕਿ ਕੋਰੋਨਾ ਦੇ ਹਲਕੇ ਲੱਛਣ ਅਤੇ ਬਿਨਾਂ ਲੱਛਣ ਵਾਲੇ ਮਰੀਜ਼ਾਂ ਨੂੰ ਹਸਪਤਾਲਾਂ ’ਚ ਦਾਖ਼ਲ ਹੋਣ ਦੀ ਜ਼ਰੂਰਤ ਨਹੀਂ ਹੈ। ਅਜਿਹੇ ਮਰੀਜ਼ ਟੈਸਟ ਦੇ ਸਮੇਂ ਘਰੇਲੂ ਇਕਾਂਤਵਾਸ ’ਚ ਰਹਿਣ ਦਾ ਬਦਲ ਚੁਣ ਸਕਦੇ ਹਨ। ਹੁਣ ਤੱਕ 221833 ਮਰੀਜ਼ਾਂ ਨੂੰ ਘਰੇਲੂ ਇਕਾਂਤਵਾਸ ’ਚ ਰਹਿਣ ਦੀ ਸਲਾਹ ਦਿੱਤੀ ਗਈ ਸੀ, ਜਿਨ੍ਹਾਂ ’ਚੋਂ 98 ਫ਼ੀਸਦੀ ਟੈਲੀਫੋਨ ’ਤੇ ਡਾਕਟਰੀ ਸਲਾਹ ਹਾਸਲ ਕਰਕੇ ਠੀਕ ਹੋਏ। 

ਇਹ ਵੀ ਪੜ੍ਹੋ : ‘ਕੋਰੋਨਾ’ ਬਣਿਆ ਆਫ਼ਤ, ਜਲੰਧਰ ਜ਼ਿਲ੍ਹੇ ’ਚ ਮਰੀਜ਼ਾਂ ਲਈ ਖ਼ੂਨ ਦੀ ਕਮੀ ਆਉਣੀ ਹੋਈ ਸ਼ੁਰੂ

1,90,000 ਖ਼ਰੀਦੀ ਗਈਆਂ ਕੋਰੋਨਾ ਫਤਿਹ ਕਿੱਟਾਂ 
ਸਿਹਤ ਮੰਤਰੀ ਨੇ ਦੱਸਿਆ ਕਿ 1,90,000 ਕੋਰੋਨਾ ਫਤਿਹ ਕਿੱਟਾਂ ਖਰੀਦੀਆਂ ਗਈਆਂ ਹਨ। ਇਨ੍ਹਾਂ ’ਚ ਪਲਸ, ਆਕਸੀਮੀਟਰ, ਸਟੀਮਰ ਅਤੇ ਜ਼ਰੂਰੀ ਦਵਾਈਆਂ ਹਨ। ਇਨ੍ਹਾਂ ਕਿੱਟਾਂ ਨੂੰ ਘਰੇਲੂ ਇਕਾਂਤਵਾਸ ਵਾਲੇ ਮਰੀਜ਼ਾਂ ਨੂੰ ਵਧੀਆ ਦੇਖਭਾਲ ਲਈ ਘਰਾਂ ’ਚ ਹੀ ਵੰਡਿਆ ਜਾ ਰਿਹਾ ਹੈ। ਅਪ੍ਰੈਲ ’ਚ 38169 ਕੋਰੋਨਾ ਫਤਿਹ ਕਿੱਟਾਂ ਵੰਡੀਆਂ ਗਈਆਂ। ਲੋੜਵੰਡ ਮਰੀਜ਼ਾਂ, ਫੂਡ ਕਿੱਟ ਦੇ ਇਲਾਵਾ 10000 ਪੋਸਟ ਹੈਲਥ ਕੇਅਰ ਕਿੱਟਾਂ ਵੀ ਵੰਡੀਆਂ ਗਈਆਂ। 

ਇਹ ਵੀ ਪੜ੍ਹੋ : ਵਿਦੇਸ਼ੀ ਧਰਤੀ ਨੇ ਖੋਹੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਟਾਂਡਾ ਦੇ ਨੌਜਵਾਨ ਦੀ ਇਟਲੀ ’ਚ ਦਰਦਨਾਕ ਮੌਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


shivani attri

Content Editor

Related News