ਮੋਗਾ ਦਾ ਇਹ ਬਜ਼ੁਰਗ ਕੋਰੋਨਾ ਵਾਇਰਸ ਤੋਂ ਬਚਣ ਲਈ ਇਸ ਤਰ੍ਹਾਂ ਦੇ ਰਿਹੈ ਸੰਦੇਸ਼
Tuesday, Apr 21, 2020 - 06:14 PM (IST)
ਮੋਗਾ (ਵਿਪਨ): ਕੋਰੋਨਾ ਵਾਇਰਸ ਦੇ ਲਗਾਤਾਰ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਜਿੱਥੇ ਦੇਸ਼ ਅਤੇ ਸੂਬੇ ਦੀਆਂ ਸਰਕਾਰਾਂ ਲੱਗੀਆਂ ਹੋਈਆਂ ਹਨ, ਉੱਥੇ ਹੀ ਬਾਲੀਵੁੱਡ ਵੀ ਲਗਾਤਾਰ ਲੋਕਾਂ ਨੂੰ ਜਾਗਰੂਕ ਕਰ ਰਿਹਾ ਹੈ। ਤਾਜ਼ਾ ਮਾਮਲਾ ਮੋਗਾ ਦਾ ਸਾਹਮਣੇ ਆਇਆ ਹੈ, ਜਿੱਥੇ 60 ਸਾਲ ਦਾ ਬਜ਼ੁਰਗ ਬਲਵਿੰਦਰ ਸਿੰਘ ਆਪਣੇ ਵੱਖਰੇ ਢੰਗ ਨਾਲ ਕਰਫਿਊ ਦੇ ਦਿਨਾਂ 'ਚ ਵੀ ਘਰ 'ਚ ਨਹੀਂ ਬੈਠਾ ਸਗੋਂ ਗਲੀ-ਗਲੀ ਜਾ ਕੇ ਆਮ ਜਨਤਾ ਨੂੰ ਕੋਰੋਨਾ ਦੇ ਪ੍ਰਤੀ ਜਾਗਰੂਕ ਕਰ ਰਿਹਾ ਹੈ ਅਤੇ ਕੋਰੋਨਾ ਵਾਇਰਸ ਤੋਂ ਬਚਣ ਦੇ ਉਪਾਅ ਦੱਸ ਰਿਹਾ ਹੈ ਅਤੇ ਨਾਲ ਹੀ ਲੋਕਾਂ ਨੂੰ ਸੈਨੇਟਾਈਜ਼ਰ ਵੀ ਲਗਾ ਰਿਹਾ ਹੈ।
ਇਹ ਵੀ ਪੜ੍ਹੋ: ਕੋਰੋਨਾ ਵਿਰੁੱਧ ਜੰਗ 'ਚ ਡਟੇ ਯੋਧਿਆਂ ਦੇ ਬੱਚਿਆਂ ਲਈ ਇਸ ਯੂਨੀਵਰਸਿਟੀ ਨੇ ਕੀਤਾ ਵਿਸ਼ੇਸ਼ ਐਲਾਨ
ਤਸਵੀਰਾਂ 'ਚ ਤੁਸੀਂ ਦੇਖ ਸਕਦੇ ਹੋ ਕਿ ਬਜ਼ੁਰਗ ਬਲਵਿੰਦਰ ਸਿੰਘ ਨੇ ਆਪਣੇ ਪਾਏ ਹੋਏ ਕੱਪੜਿਆਂ 'ਤੇ ਕੋਰੋਨਾ ਦੇ ਬਚਾਅ ਦੇ ਲਈ ਸਲੋਗਨ ਲਿਖ ਕੇ ਲਗਾਏ ਹੋਏ ਹਨ, ਜਿਨ੍ਹਾਂ 'ਤੇ ਲਿਖਿਆ ਹੈ ਕਿ ਆਪਣੇ ਮੂੰਹ 'ਤੇ ਮਾਸਕ ਲਗਾਓ, ਦੂਰੀ ਬਣਾ ਕੇ ਰੱਖੋ, ਹੱਥਾਂ ਨੂੰ ਵਾਰ-ਵਾਰ ਧੋਵੋ ਅਤੇ ਆਪਣੇ ਘਰਾਂ 'ਚ ਹੀ ਰਹੋ। ਅਜਿਹੇ ਕਈ ਤਰ੍ਹਾਂ ਦੇ ਸੰਦੇਸ਼ ਲਿਖ ਕੇ ਇਹ ਬਜ਼ੁਰਗ ਘੁੰਮ ਰਿਹਾ ਹੈ।
ਇਹ ਵੀ ਪੜ੍ਹੋ: ਨਰਸ ਨੂੰ ਜਨਮ ਦਿਨ ਦੀ ਸਰਪ੍ਰਾਈਜ਼ ਪਾਰਟੀ ਦੇ ਕੇ ਪੰਜਾਬ ਪੁਲਸ ਨੇ ਕੀਤਾ ਕਮਾਲ
ਦੇਸ਼ ਦੁਨੀਆ ਵਿਚ ਕੋਰੋਨਾ ਦਾ ਕਹਿਰ
ਚੀਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਲਗਭਗ ਪੂਰੀ ਦੁਨੀਆ ਨੂੰ ਆਪਣੀ ਗ੍ਰਿਫਤ ਵਿਚ ਲੈ ਚੁੱਕਾ ਹੈ। ਸਾਰੇ ਵਿਸ਼ਵ ਵਿਚ ਹੁਣ ਤਕ ਕੋਰੋਨਾ ਦੇ 24,36,811 ਮਾਮਲੇ ਸਾਹਮਣੇ ਆ ਚੁੱਕੇ ਹਨ। ਜਦਕਿ 1,67,278 ਮੌਤਾਂ ਪੂਰੀ ਦੁਨੀਆ ਵਿਚ ਹੁਣ ਤਕ ਦਰਜ ਕੀਤੀਆਂ ਗਈਆਂ ਹਨ। ਭਾਰਤ ਵਿਚ ਹੁਣ ਤਕ 18539 ਕੋਰੋਨਾ ਪਾਜ਼ੇਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ ਜਦਕਿ ਦੇਸ਼ ਵਿਚ ਹੁਣ ਤਕ ਇਸ ਨਾਲ 550 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਉਧਰ ਪੰਜਾਬ 'ਚ ਵੀ ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਵੱਧਦਾ ਜਾ ਰਿਹਾ ਹੈ। ਪੰਜਾਬ 'ਚੋਂ 250 ਪਾਜ਼ੇਟਿਵ ਕੇਸ ਸਾਹਮਣੇ ਆ ਚੁੱਕੇ ਹਨ। ਮੋਹਾਲੀ ਜ਼ਿਲੇ ਤੋਂ 61, ਨਵਾਂਸ਼ਹਿਰ 'ਚ 19, ਪਠਾਨਕੋਟ ਤੋਂ 24, ਜਲੰਧਰ ਤੋਂ 48, ਹੁਸ਼ਿਆਰਪੁਰ ਤੋਂ 7, ਮਾਨਸਾ 11, ਅੰਮ੍ਰਿਤਸਰ 11, ਲੁਧਿਆਣਾ 16 ਪਾਜ਼ੇਟਿਵ ਕੇਸ, ਮੋਗਾ ਜ਼ਿਲੇ ਤੋਂ 4, ਰੂਪਨਗਰ ਤੋਂ 3, ਪਟਿਆਲਾ 11, ਫਤਹਿਗੜ੍ਹ ਸਾਹਿਬ 2, ਸੰਗਰੂਰ 3, ਬਰਨਾਲਾ 2, ਫਰੀਦਕੋਟ ਜ਼ਿਲੇ ਤੋਂ 3, ਕਪੂਰਥਲਾ 2, ਗੁਰਦਾਸਪੁਰ 1, ਫਿਰੋਜ਼ਪੁਰ 1, ਸ੍ਰੀ ਮੁਕਤਸਰ ਸਾਹਿਬ 1 ਮਾਮਲਾ ਸਾਹਮਣੇ ਆਇਆ ਹੈ। ਹੁਣ ਤੱਕ ਪੰਜਾਬ 'ਚੋਂ 15 ਮਰੀਜ਼ਾਂ ਦੀ ਇਲਾਜ ਦੌਰਾਨ ਮੌਤ ਹੋ ਚੁੱਕੀ ਹੈ। ਸਰਕਾਰ ਵਲੋਂ ਜਾਰੀ ਬੁਲੇਟਿਨ ਅਨੁਸਾਰ ਹੁਣ ਤੱਕ 29 ਤੋਂ ਵੱਧ ਮਰੀਜ਼ ਠੀਕ ਹੋ ਚੁੱਕੇ ਹਨ।
ਇਹ ਵੀ ਪੜ੍ਹੋ: ਮੋਗਾ: ਕਰਫਿਊ ਦੌਰਾਨ ਪੰਜ ਜੀਆਂ ਦੀ ਬਾਰਾਤ ਲੈ ਕੇ ਗਿਆ ਲਾੜਾ, ਪੁਲਸ ਨੇ ਇੰਝ ਕੀਤਾ ਸੁਆਗਤ