ਕੋਰੋਨਾ ਖਿਲਾਫ ਜੰਗ ''ਚ ਮਰਨ ਵਾਲੇ ਕਰਮਚਾਰੀਆਂ ਦੇ ਪਰਿਵਾਰਾਂ ਲਈ ਕੈਪਟਨ ਦਾ ਵੱਡਾ ਐਲਾਨ

Sunday, May 10, 2020 - 08:04 PM (IST)

ਕੋਰੋਨਾ ਖਿਲਾਫ ਜੰਗ ''ਚ ਮਰਨ ਵਾਲੇ ਕਰਮਚਾਰੀਆਂ ਦੇ ਪਰਿਵਾਰਾਂ ਲਈ ਕੈਪਟਨ ਦਾ ਵੱਡਾ ਐਲਾਨ

ਚੰਡੀਗੜ੍ਹ : ਕੋਰੋਨਾ ਖ਼ਿਲਾਫ਼ ਚੱਲ ਰਹੀ ਜੰਗ ਵਿਚ ਮਰਨ ਵਾਲੇ ਪੰਜਾਬ ਦੇ ਕਰਮਚਾਰੀਆਂ ਦੇ ਪਰਿਵਾਰਾਂ ਨੂੰ 50 ਲੱਖ ਰੁਪਏ ਐਕਸਗ੍ਰੇਸ਼ੀਆ ਗਰਾਂਟ ਮਿਲੇਗੀ। ਇਸ ਦੀ ਜਾਣਕਾਰੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਪਣੇ ਟਵਿੱਟਰ ਅਕਾਊਂਟ 'ਤੇ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਟਵਿੱਟਰ 'ਤੇ ਟਵੀਟ ਕਰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਹ ਫ਼ੈਸਲਾ ਲਿਆ ਗਿਆ ਹੈ ਕਿ ਕੋਰੋਨਾ ਖਿਲਾਫ ਜੰਗ ਵਿਚ ਸੂਬੇ ਦੇ ਕਿਸੇ ਵੀ ਕਰਮਚਾਰੀ ਦੀ ਮੌਤ 'ਤੇ ਉਸ ਦੇ ਪਰਿਵਾਰ ਨੂੰ ਪੰਜਾਹ ਲੱਖ ਰੁਪਏ ਐਕਸ ਗ੍ਰੇਸ਼ੀਆ ਗਰਾਂਟ ਵਜੋਂ ਦਿੱਤੇ ਜਾਣਗੇ ਫਿਰ ਭਾਵੇਂ ਉਹ ਕਰਮਚਾਰੀ ਰੈਗੂਲਰ ਕਰਮਚਾਰੀ ਤੋਂ ਇਲਾਵਾ ਠੇਕੇ 'ਤੇ ਜਾਂ ਆਊਟ ਸੋਰਸ 'ਤੇ ਕੰਮ ਕਿਉਂ ਨਾ ਕਰਦਾ ਹੋਵੇ। 

ਇਹ ਵੀ ਪੜ੍ਹੋ : ਰਾਜਾ ਵੜਿੰਗ ਦੀ ਪਤਨੀ ਤੋਂ ਬਾਅਦ ਮੰਤਰੀ ਆਸ਼ੂ ਦੀ ਪਤਨੀ ਨੇ ਵੀ ਸ਼ਰਾਬ ਦੀ ਹੋਮ ਡਿਲਿਵਰੀ ਦਾ ਕੀਤਾ ਵਿਰੋਧ 

ਹਰ ਤਰ੍ਹਾਂ ਦੇ ਮੁਲਾਜ਼ਮ ਜੋ ਕਿ ਪੰਜਾਬ ਸਰਕਾਰ ਦੇ ਮੁਲਾਜ਼ਮ ਹਨ ਜੋ ਕਿ ਰੈਗੂਲਰ ਠੇਕਾ ਜਾਂ ਆਊਟਸੋਰਸ 'ਤੇ ਕੰਮ ਕਰ ਰਹੇ ਹਨ। ਜੇਕਰ ਕੋਰੋਨਾ ਖਿਲਾਫ ਜੰਗ ਵਿਚ ਕਿਸੇ ਕਰਮਚਾਰੀ ਦੀ ਮੌਤ ਹੋ ਜਾਂਦੀ ਹੈ ਤਾਂ ਪੰਜਾਬ ਸਰਕਾਰ ਉਸ ਦੇ ਪਰਿਵਾਰ ਨੂੰ 50 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਗਰਾਂਟ ਵਜੋਂ ਦੇਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੀ ਸਰਕਾਰ ਕੋਰੋਨਾ ਯੋਧਾਵਾਂ ਦੇ ਨਾਲ ਹਰ ਫ਼ਰੰਟ 'ਤੇ ਖੜ੍ਹੀ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਘਰ ''ਚ ਏਕਾਂਤਵਾਸ ਸਬੰਧੀ ਐਡਵਾਇਜ਼ਰੀ ਜਾਰੀ    


author

Gurminder Singh

Content Editor

Related News