ਗੁਰੂਹਰਸਹਾਏ ਸ਼ਹਿਰ ਦੇ ਸਾਰੇ ਬਾਜ਼ਾਰ ਰਹੇ ਪੂਰੀ ਤਰ੍ਹਾਂ ਬੰਦ
Sunday, Jun 14, 2020 - 02:07 PM (IST)
ਗੁਰੂਹਰਸਹਾਏ (ਆਵਲਾ) : ਦੇਸ਼ ਵਿਚ ਅਤੇ ਪੰਜਾਬ ਵਿਚ ਤੇਜ਼ੀ ਨਾਲ ਫੈਲ ਰਿਹਾ ਕੋਰੋਨਾ ਵਾਇਰਸ ਮਹਾਮਾਰੀ ਨੂੰ ਵੇਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਚ ਐਤਵਾਰ ਨੂੰ ਵੀਕਐਂਡ ਤਾਲਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਸਨ। ਇਨ੍ਹਾਂ ਹੁਕਮਾਂ ਦੀ ਪਾਲਣਾ ਕਰਦੇ ਹੋਏ ਸ਼ਹਿਰ ਗੁਰੂਹਰਸਹਾਏ ਦੇ ਲੋਕਾਂ ਨੇ ਸ਼ਹਿਰ ਦੇ ਸਾਰੇ ਬਾਜ਼ਾਰ ਪੂਰੀ ਤਰ੍ਹਾਂ ਬੰਦ ਰਹੇ। ਇਸ ਦੌਰਾਨ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਰਵਿੰਦਰ ਸਿੰਘ ਅਤੇ ਥਾਣਾ ਮੁਖੀ ਜਸਵਰਿੰਦਰ ਸਿੰਘ ਨੇ ਦੱਸਿਆ ਕਿ ਸ਼ਹਿਰ ਦੇ ਲੋਕਾਂ ਨੇ ਸਰਕਾਰ ਦੇ ਹੁਕਮਾਂ ਦੀ ਜੋ ਪਾਲਣਾ ਕੀਤੀ ਹੈ ਅਤੇ ਆਪਣੀਆਂ ਦੁਕਾਨਾਂ ਬੰਦ ਰੱਖੀਆਂ ਹਨ ਵਧੀਆ ਉਪਰਾਲਾ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕੀ ਲੋਕ ਜਦੋਂ ਘਰੋਂ ਬਾਹਰ ਨਿਕਲਣ ਤਾ ਮਾਸਕ ਪਾ ਕੇ ਨਿਕਲਣ ਅਤੇ ਸੋਸ਼ਲ ਡਿਸਟੈਂਸ ਦਾ ਪੂਰਾ ਧਿਆਨ ਰੱਖਣ ਤਾਂ ਜੋ ਇਸ ਮਹਾਮਾਰੀ ਤੋਂ ਬਚਿਆ ਜਾ ਸਕੇ। ਟ੍ਰੈਫਿਕ ਮੁਲਾਜ਼ਮ ਸੁਨੀਲ ਕੁਮਾਰ,ਨੰਦ ਲਾਲ, ਜਗਸੀਰ ਸਿੰਘ,ਮੈਡਮ ਸ਼ਕੁੰਤਲਾ ਰਾਣੀ ਨੇ ਬੰਦ ਪਏ ਸਾਰੇ ਬਜ਼ਾਰਾਂ ਚ ਗਸ਼ਤ ਕੀਤੀ।