ਫਰੀਦਕੋਟ ਦੇ ਇਕ ਹੋਰ ਵਿਅਕਤੀ ਦੀ ਰਿਪੋਰਟ ਆਈ ਪਾਜ਼ੇਟਿਵ

Monday, May 11, 2020 - 07:04 PM (IST)

ਫਰੀਦਕੋਟ ਦੇ ਇਕ ਹੋਰ ਵਿਅਕਤੀ ਦੀ ਰਿਪੋਰਟ ਆਈ ਪਾਜ਼ੇਟਿਵ

ਫਰੀਦਕੋਟ (ਬਾਂਸਲ, ਜਸਬੀਰ ਕੌਰ) : ਸਿਹਤ ਵਿਭਾਗ ਵਲੋਂ ਕੋਵਿਡ-19 ਦੇ ਸਬੰਧ ਵਿਚ ਸ਼ੱਕੀ ਮਰੀਜ਼ਾਂ ਦੀ ਭਾਲ ਲਈ ਸਥਾਪਿਤ ਫਲੂ ਕਾਰਨਾਰ ਅਤੇ ਬਾਹਰਲੇ ਸੂਬਿਆਂ ਤੋਂ ਆਏ ਵਿਅਕਤੀਆਂ ਦਾ ਏਕਾਂਤਵਾਸ ਸੈਂਟਰਾਂ ਵਿਚ ਮੈਡੀਕਲ ਸਕਰੀਨਿੰਗ ਅਤੇ ਕੋਵਿਡ-19 ਦੇ ਸੈਂਪਲ ਲੈਣ ਦਾ ਕੰਮ ਲਗਾਤਾਰ ਜਾਰੀ ਹੈ। ਸਿਵਲ ਸਰਜਨ ਫਰੀਦਕੋਟ ਡਾ. ਰਜਿੰਦਰ ਕੁਮਾਰ ਨੇ ਦੱਸਿਆ ਅੱਜ 290 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਜਦ ਕਿ ਫਰੀਦਕੋਟ ਦੇ 1 ਵਿਅਕਤੀ ਦੀ ਲੁਧਿਆਣਾ ਵਿਖੇ ਕੋਰੋਨਾ ਪਾਜ਼ੇਟਿਵ ਹੋਣ ਦੀ ਪੁਸ਼ਟੀ ਹੋਈ ਹੈ। ਸਿਹਤ ਵਿਭਾਗ ਦੀ ਟੀਮ ਨੇ ਇਸ ਪਾਜ਼ੇਟਿਵ ਆਏ ਵਿਅਕਤੀ ਦੇ ਸੰਪਰਕ ਵਿਚ ਆਏ 6 ਵਿਅਕਤੀਆਂ ਦੇ ਸੈਂਪਲ ਇਕੱਤਰ ਕਰ ਲੈਬ ਵਿਚ ਭੇਜ ਦਿੱਤੇ ਹਨ ਅਤੇ ਲੁਧਿਆਣਾ ਵਿਚ ਫਰੀਦਕੋਟ ਦੇ ਇਸ ਕੋਰੋਨਾ ਪਾਜ਼ੇਟਿਵ ਮਰੀਜ਼ ਦੇ ਸੰਪਰਕ ਵਿਚ ਆਏ ਵਿਅਕਤੀ ਸਬੰਧੀ ਜਾਣਕਾਰੀ ਅਤੇ ਸੰਪਰਕ ਵਿਚ ਆਇਆਂ ਬਾਰੇ ਜਾਣਕਾਰੀ ਇਕੱਤਰ ਕਰਨ ਲਈ ਪੱਤਰ-ਵਿਹਾਰ ਕਰ ਦਿੱਤਾ ਹੈ। 

ਇਹ ਵੀ ਪੜ੍ਹੋ : ਜਲਧੰਰ ਵਿਚ ਕੋਰੋਨਾ ਦਾ ਕਹਿਰ, 13 ਹੋਰ ਪਾਜ਼ੇਟਿਵ ਮਰੀਜ਼ ਆਏ ਸਾਹਮਣੇ 

ਡਾ. ਰਜਿੰਦਰ ਨੇ ਦੱਸਿਆ ਕਿ ਅੱਜ ਤੱਕ ਸਿਹਤ ਵਿਭਾਗ ਵਲੋਂ 2806 ਸੈਂਪਲ ਇਕੱਤਰ ਕੀਤੇ ਗਏ ਹਨ, ਜਿਨ੍ਹਾਂ ਵਿਚੋਂ 2130 ਦੀ ਰਿਪੋਰਟ ਨੈਗੇਟਿਵ ਆਈ ਹੈ ਪਰ ਲੁਧਿਆਣਾ ਵਿਖੇ ਫਰੀਦਕੋਟ ਦੇ 1 ਕੋਰੋਨਾ ਪਾਜ਼ੇਟਿਵ ਮਰੀਜ਼ ਨੂੰ ਡੀ. ਐੱਮ. ਸੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ ਅਤੇ ਹੁਣ ਫਰੀਦਕੋਟ ਐਕਟਿਵ ਮਰੀਜ਼ਾਂ ਦੀ ਗਿਣਤੀ 43 ਹੋ ਗਈ ਹੈ। 42 ਪਾਜ਼ੇਟਿਵ ਆਏ ਮਰੀਜ਼ਾਂ ਨੂੰ ਸਥਾਨਕ ਜੀ. ਜੀ. ਐੱਸ. ਮੈਡੀਕਲ ਹਸਪਤਾਲ ਫਰੀਦਕੋਟ ਵਿਖੇ ਆਈਸੋਲੇਸ਼ਨ ਵਾਰਡ ਵਿਚ ਜ਼ੇਰੇ ਇਲਾਜ ਹਨ। ਕੋਵਿਡ-19 ਦੇ ਜ਼ਿਲਾ ਨੋਡਲ ਅਫਸਰ ਡਾ. ਮਨਜੀਤ ਕ੍ਰਿਸ਼ਨ ਭੱਲਾ ਨੇ ਇਕਾਂਤਵਾਸ ਵਿਚ ਰਹਿ ਰਹੇ ਵਿਅਕਤੀਆਂ ਨੂੰ ਇਕ ਦੂਸਰੇ ਦਾ ਸਾਮਾਨ ਜਾਂ ਕੋਈ ਵਸਤੂ ਸ਼ੇਅਰ ਨਾ ਕਰਨ ਦੀ ਹਦਾਇਤ ਕੀਤੀ ਹੈ। ਉਨ੍ਹਾਂ ਜ਼ਿਲਾ ਨਿਵਾਸੀਆਂ ਨੂੰ ਸਰਕਾਰ ਦੀਆਂ ਅਡਵਾਇਜ਼ਰੀਆਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ।

ਇਹ ਵੀ ਪੜ੍ਹੋ : ਹਾਜੀਪੁਰ ਦੇ ਟੋਟੇ ਪਿੰਡ ਦਾ ਇਕ ਨੌਜਵਾਨ ਆਇਆ ਕੋਰੋਨਾ ਪਾਜ਼ੇਟਿਵ


author

Gurminder Singh

Content Editor

Related News