ਫਿਰੋਜ਼ਪੁਰ ''ਚ ਕੋਰੋਨਾ ਦਾ ਕਹਿਰ ਜਾਰੀ, 13 ਨਵੇਂ ਮਾਮਲੇ ਆਏ ਸਾਹਮਣੇ

Tuesday, Aug 04, 2020 - 11:40 AM (IST)

ਫਿਰੋਜ਼ਪੁਰ ''ਚ ਕੋਰੋਨਾ ਦਾ ਕਹਿਰ ਜਾਰੀ, 13 ਨਵੇਂ ਮਾਮਲੇ ਆਏ ਸਾਹਮਣੇ

ਫਿਰੋਜ਼ਪੁਰ (ਕੁਮਾਰ): ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਅੱਜ ਫਿਰੋਜ਼ਪੁਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ 13 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ ਜ਼ਿਆਦਾਤਰ ਪੀੜਤ ਮਰੀਜ਼ ਫਿਰੋਜ਼ਪੁਰ ਦੇ ਕਸਬਾ ਮਮਦੋਟ ਦੇ ਅਤੇ ਫਿਰੋਜ਼ਪੁਰ ਸ਼ਹਿਰ ਅਤੇ ਛਾਊਣੀ ਦੇ ਰਹਿਣ ਵਾਲੇ ਹਨ ਅਤੇ ਹੋਰ ਵੀ ਲੋਕਾਂ ਦੀ ਕੋਰੋਨਾ ਟੈਸਟ ਦੀ ਰਿਪੋਰਟ ਆਉਣ ਵਾਲੀ ਹੈ। ਕੋਰੋਨਾ ਪੀੜਤਾਂ ਨੂੰ ਸਿਹਤ ਵਿਭਾਗ ਫਿਰੋਜ਼ਪੁਰ ਵਲੋਂ ਕੁਆਰੰਟੀਨ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਫਿਰੋਜ਼ਪੁਰ ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਲੋਕ ਖੁਦ ਅਤੇ ਆਪਣੇ ਪਰਿਵਾਰ ਨੂੰ ਕੋਰੋਨਾ ਤੋਂ ਬਚਾਉਣ ਲਈ ਸਰਕਾਰ ਵਲੋਂ ਜਾਰੀ ਕੀਤੀ ਐਡਵਾਇਜ਼ਰੀ ਦੀ ਗੰਭੀਰਤਾ ਨਾਲ ਪਾਲਣਾ ਕਰਨ।

ਇਹ ਵੀ ਪੜ੍ਹੋ: ਜ਼ਹਿਰੀਲੀ ਸ਼ਰਾਬ ਮਾਮਲੇ 'ਚ ਕੈਪਟਨ 'ਤੇ ਭੜਕੀ ਬੀਬੀ ਜਗੀਰ ਕੌਰ, ਦਿੱਤਾ ਵੱਡਾ ਬਿਆਨ

ਦੱਸਣਯੋਗ ਹੈ ਕਿ ਦੇਸ਼ 'ਚ ਕੋਰੋਨਾ ਵਾਇਰਸ ਦੀ ਭਿਆਨਕ ਹੁੰਦੀ ਸਥਿਤੀ ਦਰਮਿਆਨ ਪਿਛਲੇ 24 ਘੰਟਿਆਂ 'ਚ 52 ਹਜ਼ਾਰ ਤੋਂ ਵਧੇਰੇ ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦੀ ਗਿਣਤੀ ਸਾਢੇ 18 ਲੱਖ ਦੇ ਪਾਰ ਹੋ ਗਈ ਹੈ। ਇਕ ਦਿਨ 'ਚ 803 ਲੋਕਾਂ ਦੀ ਮੌਤ ਨਾਲ ਮ੍ਰਿਤਕਾਂ ਦਾ ਅੰਕੜਾ 39 ਹਜ਼ਾਰ ਦੇ ਕਰੀਬ ਪਹੁੰਚ ਗਿਆ ਹੈ। ਸਿਹਤ ਮੰਤਰਾਲਾ ਵਲੋਂ ਮੰਗਲਵਾਰ ਯਾਨੀ ਕਿ ਅੱਜ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਵਿਚ 52,050 ਲੋਕ ਕੋਰੋਨਾ ਪਾਜ਼ੇਟਿਵ ਹੋਣ ਨਾਲ ਪੀੜਤਾਂ ਦੀ ਗਿਣਤੀ 18,55, 746 ਹੋ ਗਈ ਹੈ। ਰਾਹਤ ਦੀ ਗੱਲ ਇਹ ਰਹੀ ਕਿ ਇਸ ਦੌਰਾਨ 44,306 ਲੋਕ ਵਾਇਰਸ ਤੋਂ ਮੁਕਤ ਵੀ ਹੋਏ ਹਨ, ਜਿਸ ਨਾਲ ਸਿਹਤਯਾਬ ਹੋਣ ਵਾਲਿਆਂ ਦੀ ਕੁੱਲ ਗਿਣਤੀ 12,30,510 ਹੋ ਗਈ ਹੈ। ਜ਼ਿਆਦਾਤਰ ਸੂਬਿਆਂ ਵਿਚ ਸਿਹਤਯਾਬ ਹੋਣ ਵਾਲਿਆਂ ਦੀ ਗਿਣਤੀ ਵੱਧਣ ਨਾਲ ਸਰਗਰਮ ਕੇਸ ਮਹਿਜ 6,941 ਵਧੇ ਹਨ, ਜਿਸ ਨਾਲ ਸਰਗਰਮ ਕੇਸਾਂ ਦੀ ਗਿਣਤੀ 5,86,298 ਹੋ ਗਈ ਹੈ। ਉੱਥੇ ਹੀ ਮ੍ਰਿਤਕਾਂ ਦੀ ਗਿਣਤੀ 38,938 ਹੋ ਗਈ ਹੈ।

ਇਹ ਵੀ ਪੜ੍ਹੋ: ਜ਼ਹਿਰੀਲੀ ਸ਼ਰਾਬ ਦੇ ਕਹਿਰ ਤੋਂ ਬਾਅਦ ਸਰਗਰਮ ਹੋਈ ਪੁਲਸ, ਜਲਾਲਾਬਾਦ ਵਿਖੇ ਵੱਡੀ ਮਾਤਰਾ 'ਚ ਲਾਹਨ ਬਰਾਮਦ


author

Shyna

Content Editor

Related News