ਭਾਰਤ-ਪਾਕਿ ਸਰਹੱਦ ''ਤੇ ਪਹੁੰਚਿਆ ਕੋਰੋਨਾ ਵਾਇਰਸ ਦਾ ਕਹਿਰ
Monday, Jul 13, 2020 - 03:05 PM (IST)
ਫਿਰੋਜ਼ਪੁਰ (ਮਨਦੀਪ,ਕੁਮਾਰ): ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਅੱਜ ਫਿਰੋਜ਼ਪੁਰ 'ਚ ਤਿੰਨ ਕੋਰੋਨਾ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ 2 ਬੀ.ਐੱਸ.ਐੱਫ ਦੇ ਜਵਾਨ ਹਨ ਤੇ ਇਕ ਕੇਸ ਫਿਰਜ਼ਪੁਰ ਸ਼ਹਿਰ ਤੋਂ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕੋਰੋਨਾ ਵਾਇਰਸ ਦੀ ਲਪੇਟ 'ਚ 8 ਬੀ.ਐੱਸ.ਐੱਫ ਦੇ ਜਵਾਨ ਆ ਚੁੱਕੇ ਹਨ। ਕੋਰੋਨਾ ਪਾਜ਼ੇਟਿਵ ਬੀ.ਐੱਸ.ਐੱਫ ਦੇ ਜਵਾਨਾਂ ਦੀ ਲਗਾਤਾਰ ਗਿਣਤੀ ਵਧ ਰਹੀ ਹੈ। ਫਿਰੋਜ਼ਪੁਰ 'ਚ ਹੁਣ ਤੱਕ 160 ਪਾਜ਼ੇਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ 'ਚੋਂ 89 ਠੀਕ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ, 3 ਦੀ ਮੌਤ ਹੋ ਚੁੱਕੀ ਹੈ ਅਤੇ 68 ਕੇਸ ਐਕਟਿਵ ਹਨ।
ਇਹ ਵੀ ਪੜ੍ਹੋ: ਕੈਨੇਡਾ ਤੋਂ ਫਿਰ ਆਈ ਮਾੜੀ ਖ਼ਬਰ, ਇਕ ਹੋਰ 19 ਸਾਲਾ ਨੌਜਵਾਨ ਨੇ ਤੋੜਿਆ ਦਮ
ਦੱਸਣਯੋਗ ਹੈ ਕਿ ਭਾਰਤ 'ਚ ਕੋਰੋਨਾ ਵਾਇਰਸ ਦੀ ਆਫ਼ਤ ਦਿਨੋਂ-ਦਿਨ ਵੱਧਦੀ ਜਾ ਰਹੀ ਹੈ। ਹਾਲਾਤ ਅਜਿਹੇ ਬਣ ਗਏ ਹਨ ਕਿ ਹੁਣ ਤਾਂ ਇਕ ਦਿਨ 'ਚ 25 ਹਜ਼ਾਰ ਤੋਂ ਵਧੇਰੇ ਮਾਮਲੇ ਸਾਹਮਣੇ ਆ ਰਹੇ ਹਨ। ਜੇਕਰ ਗੱਲ ਪਿਛਲੇ 24 ਘੰਟਿਆਂ ਦੀ ਕੀਤੀ ਜਾਵੇ ਤਾਂ ਕੋਰੋਨਾ ਦੇ ਸਭ ਤੋਂ ਵਧੇਰੇ 28,701 ਮਾਮਲੇ ਸਾਹਮਣੇ ਆਏ ਹਨ, ਜੋ ਹੁਣ ਤੱਕ ਦੀ ਇਕ ਦਿਨ 'ਚ ਸਭ ਤੋਂ ਵੱਡੀ ਗਿਣਤੀ ਹੈ। ਇਨ੍ਹਾਂ ਮਾਮਲਿਆਂ ਨੂੰ ਮਿਲਾ ਕੇ ਦੇਸ਼ ਵਿਚ ਕੁੱਲ ਮਰੀਜ਼ਾਂ ਦਾ ਅੰਕੜਾ 8,78,254 ਹੋ ਗਿਆ ਹੈ। ਇਸ ਖ਼ਤਰਨਾਕ ਵਾਇਰਸ ਦੀ ਵਜ੍ਹਾ ਕਰ ਕੇ 500 ਹੋਰ ਲੋਕਾਂ ਦੀ ਮੌਤ ਮਗਰੋਂ ਦੇਸ਼ ਵਿਚ ਮ੍ਰਿਤਕਾਂ ਦੀ ਗਿਣਤੀ 23,174 ਹੋ ਗਈ ਹੈ।
ਇਹ ਵੀ ਪੜ੍ਹੋ: ਹਰਸਿਮਰਤ ਬਾਦਲ ਦਾ ਕਿਸਾਨਾਂ ਲਈ ਵੱਡਾ ਐਲਾਨ