ਜ਼ਿਲ੍ਹਾ ਫਿਰੋਜ਼ਪੁਰ ''ਚ 6 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੇਟਿਵ

07/19/2020 2:25:43 PM

ਫਿਰੋਜ਼ਪੁਰ (ਕੁਮਾਰ): ਜ਼ਿਲ੍ਹਾ ਫਿਰੋਜ਼ਪੁਰ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਤੇਜ਼ੀ ਨਾਲ ਵੱਧਣ ਲੱਗਾ ਹੈ। ਜਾਣਕਾਰੀ ਮੁਤਾਬਕ ਅੱਜ 6 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਜਿਨ੍ਹਾਂ ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ ਉਹ ਜ਼ਿਲ੍ਹਾ ਫਿਰੋਜ਼ਪੁਰ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵਲੋਂ ਉਨ੍ਹਾਂ ਵਿਅਕਤੀਆਂ ਨੂੰ ਕੁਆਰੰਟੀਨ ਕਰ ਦਿੱਤਾ ਗਿਆ ਹੈ ਅਤੇ ਇਹ ਵਿਅਕਤੀ ਜਿਨ੍ਹਾਂ ਦੇ ਸੰਪਰਕ 'ਚ ਰਹੇ ਸਨ ਉਨ੍ਹਾਂ ਵਿਅਕਤੀਆਂ ਦਾ ਵੀ ਪਤਾ ਲਗਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ:  ਸ੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਦੇ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਮੁੱਖ ਮੰਤਰੀ

ਦੱਸਣਯੋਗ ਹੈ ਕਿ ਭਾਰਤ 'ਚ ਇਕ ਦਿਨ 'ਚ ਕੋਵਿਡ-19 ਦੇ ਸਭ ਤੋਂ ਵੱਧ 38,902 ਮਾਮਲੇ ਆਉਣ ਦੇ ਨਾਲ ਹੀ ਐਤਵਾਰ ਨੂੰ ਇਨਫੈਕਸ਼ਨ ਦੇ ਕੁੱਲ ਮਾਮਲਿਆਂ ਦੀ ਗਿਣਤੀ 10,77,618 ਹੋ ਗਈ, ਜਦੋਂ ਕਿ ਇਸ ਬੀਮਾਰੀ ਨਾਲ ਉੱਭਰਨ ਵਾਲੇ ਲੋਕਾਂ ਦੀਗਿਣਤੀ 6,77,422 'ਤੇ ਪਹੁੰਚ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਸਵੇਰੇ 8 ਵਜੇ ਤੱਕ ਜਾਰੀ ਅੰਕੜਿਆਂ ਅਨੁਸਾਰ ਇਕ ਦਿਨ 'ਚ ਬੀਮਾਰੀ ਨਾਲ 543 ਲੋਕਾਂ ਦੀ ਮੌਤ ਦੇ ਨਾਲ ਮ੍ਰਿਤਕਾਂ ਦੀ ਗਿਣਤੀ 26,816 ਹੋ ਗਈ। ਪਿਛਲੇ 24 ਘੰਟਿਆਂ 'ਚ 23,672 ਮਰੀਜ਼ ਸਿਹਤਮੰਦ ਹੋ ਚੁਕੇ ਹਨ, ਜੋ ਹੁਣ ਤੱਕ ਦੀ ਸਭ ਤੋਂ ਵੱਧ ਗਿਣਤੀ ਹੈ। ਦੇਸ਼ 'ਚ ਹੁਣ ਵੀ 3,73,379 ਲੋਕ ਪੀੜਤ ਹਨ। ਪੀੜਤਾਂ ਦੀ ਕੁੱਲ ਗਿਣਤੀ 'ਚ ਵਿਦੇਸ਼ੀ ਨਾਗਰਿਕ ਵੀ ਸ਼ਾਮਲ ਹਨ।

ਇਹ ਵੀ ਪੜ੍ਹੋ:  ਅੱਧੀ ਰਾਤ ਪੁਲਸ ਦੀ ਵਰਦੀ 'ਚ ਆਏ ਵਿਅਕਤੀਆਂ ਨੇ ਘਰੋਂ ਚੁੱਕਿਆ ਨੌਜਵਾਨ, ਪੁਲਸ ਲਈ ਬਣੀ ਬੁਝਾਰਤ

Shyna

This news is Content Editor Shyna