ਫਿਰੋਜ਼ਪੁਰ ਜ਼ਿਲ੍ਹੇ ''ਚ ਕੋਰੋਨਾ ਦਾ ਵਧਿਆ ਕਹਿਰ, 26 ਨਵੇਂ ਮਾਮਲਿਆਂ ਦੀ ਪੁਸ਼ਟੀ

08/02/2020 6:05:05 PM

ਫਿਰੋਜ਼ਪੁਰ (ਸੰਨੀ ਚੋਪੜਾ): ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਅੱਜ ਜ਼ਿਲ੍ਹਾ ਫਿਰੋਜ਼ਪੁਰ 'ਚ ਕੋਰੋਨਾ ਵਾਇਰਸ ਦੇ 26 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ 26 ਕੇਸਾਂ ਦੇ ਆਉਣ ਦੇ ਫਿਰੋਜ਼ਪੁਰ ਜ਼ਿਲ੍ਹੇ 'ਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 491 ਹੋ ਗਈ ਹੈ। ਇਨ੍ਹਾਂ 'ਚੋਂ 255 ਐਕਟਿਵ ਕੇਸ ਹਨ, ਜਦਕਿ ਕਿ 229 ਠੀਕ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ ਅਤੇ ਫਿਰੋਜ਼ਪੁਰ ਜ਼ਿਲ੍ਹੇ 'ਚ 7 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦਿਨ-ਬ-ਦਿਨ ਇਨ੍ਹਾਂ ਵੱਧਦੇ ਹੋਏ ਅੰਕੜਿਆਂ ਨੂੰ ਦੇਖਦੇ ਹੋਏ ਲੋਕਾਂ 'ਚ ਸਹਿਮ ਦਾ ਮਾਹੌਲ ਹੈ।

ਇਹ ਵੀ ਪੜ੍ਹੋ:  ਜ਼ਹਿਰੀਲੀ ਸ਼ਰਾਬ ਦੇ ਕਹਿਰ ਤੋਂ ਬਾਅਦ ਸਰਗਰਮ ਹੋਈ ਪੁਲਸ, ਜਲਾਲਾਬਾਦ ਵਿਖੇ ਵੱਡੀ ਮਾਤਰਾ 'ਚ ਲਾਹਨ ਬਰਾਮਦ

ਦੱਸਣਯੋਗ ਹੈ ਕਿ ਦੇਸ਼ ਵਿਚ ਕੋਰੋਨਾ ਵਾਇਰਸ ਦੇ ਇਕ ਦਿਨ 'ਚ 54,736 ਕੇਸ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਕੋਰੋਨਾ ਪੀੜਤਾਂ ਦੇ ਕੁੱਲ ਕੇਸ 17 ਲੱਖ ਦੇ ਪਾਰ ਪਹੁੰਚ ਗਏ ਹਨ, ਜਦਕਿ ਸਿਹਤਯਾਬ ਹੋਣ ਵਾਲੇ ਲੋਕਾਂ ਦੀ ਗਿਣਤੀ 11 ਲੱਖ ਤੋਂ ਉੱਪਰ ਹੋ ਗਈ ਹੈ। ਇਸ ਤੋਂ ਮਹਿਜ ਦੋ ਦਿਨ ਪਹਿਲਾਂ ਦੇਸ਼ 'ਚ ਕੋਰੋਨਾ ਪੀੜਤ ਕੇਸਾਂ ਨੇ 16 ਲੱਖ ਦਾ ਅੰਕੜਾ ਪਾਰ ਕੀਤਾ ਸੀ। 

ਇਹ ਵੀ ਪੜ੍ਹੋ:  ਰੋਜ਼ੀ-ਰੋਟੀ ਕਮਾਉਣ ਗਏ ਤਲਵੰਡੀ ਭਾਈ ਦੇ ਨੌਜਵਾਨ ਨੇ ਮਲੇਸ਼ੀਆ 'ਚ ਕੀਤੀ ਖੁਦਕੁਸ਼ੀ


Shyna

Content Editor

Related News