ਵੱਡੀ ਖਬਰ, ਕੋਰੋਨਾ ਮੁਕਤ ਹੋਇਆ ਫਿਰੋਜ਼ਪੁਰ

Saturday, May 16, 2020 - 07:36 PM (IST)

ਫਿਰੋਜ਼ਪੁਰ (ਸੰਨੀ ਚੋਪੜਾ) : ਕੋਰੋਨਾ ਵਾਇਰਸ ਦੀ ਆਫਤ ਦਰਮਿਆਨ ਫਿਰੋਜ਼ਪੁਰ ਤੋਂ ਇਕ ਰਾਹਤ ਦੇਣ ਵਾਲੀ ਖਬਰ ਆਈ ਹੈ। ਫਿਰੋਜ਼ਪੁਰ ਵਿਚ ਆਖਰੀ ਤਿੰਨ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਰਿਪੋਰਟ ਵੀ ਨੈਗੇਟਿਵ ਆ ਗਈ ਹੈ। ਇਸ ਦੇ ਨਾਲ ਹੀ ਫਿਰੋਜ਼ਪੁਰ ਕੋਰੋਨਾ ਮੁਕਤ ਹੋ ਗਿਆ ਹੈ। ਤਿੰਨੇ ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਘਰ ਭੇਜ ਦਿੱਤਾ ਗਿਆ। ਦੂਜੇ ਪਾਸੇ ਇਕ ਕੋਰੋਨਾ ਪਾਜ਼ੇਟਿਵ ਵਿਅਕਤੀ ਦੀ ਮੌਤ ਹੋ ਚੁੱਕੀ ਹੈ। ਜਦਕਿ ਸ਼ੁੱਕਰਵਾਰ ਨੂੰ 39 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਉਣ 'ਤੇ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਸੀ। ਜਦਕਿ ਤਿੰਨ ਬਚੇ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਰਿਪੋਰਟ ਅੱਜ ਨੈਗੇਟਿਵ ਆਉਣ 'ਤੇ ਉਨ੍ਹਾਂ ਨੂੰ ਵੀ ਘਰ ਭੇਜ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ : ਅੰਮ੍ਰਿਤਸਰ ਤੋਂ ਚੰਗੀ ਖਬਰ, 95 ਸ਼ਰਧਾਲੂਆਂ ਨੇ ਕੋਰੋਨਾ ਨੂੰ ਮਾਤ ਦੇ ਕੇ ਘਰਾਂ ਨੂੰ ਪਾਏ ਚਾਲੇ

ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਅਤੇ ਸਿਹਤ ਵਿਭਾਗ ਦੀ ਟੀਮ ਵਲੋਂ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੇ ਠੀਕ ਹੋਣ 'ਤੇ ਉਨ੍ਹਾਂ 'ਤੇ ਫੁੱਲਾਂ ਦੀ ਵਰਖਾ ਕੀਤੀ ਗਈ। ਹੁਣ ਫਿਰੋਜ਼ਪੁਰ ਵਿਚ ਕੋਈ ਵੀ ਕੋਰੋਨਾ ਵਾਇਰਸ ਦਾ ਮਰੀਜ਼ ਨਹੀਂ ਹੈ।

ਇਹ ਵੀ ਪੜ੍ਹੋ : ਵੱਡੀ ਖਬਰ, ਕੇਂਦਰ ਦੀ ਕੋਰੋਨਾ ਮਰੀਜ਼ਾਂ 'ਤੇ ਬਣਾਈ ਡਿਸਚਾਰਜ ਪਾਲਿਸੀ ਪੰਜਾਬ 'ਚ ਲਾਗੂ 


Gurminder Singh

Content Editor

Related News