ਫਿਰੋਜ਼ਪੁਰ ''ਚ ਕੋਰੋਨਾ ਦਾ ਕਹਿਰ ਜਾਰੀ, 24 ਨਵੇਂ ਮਾਮਲੇ ਆਏ ਸਾਹਮਣੇ

Tuesday, Aug 18, 2020 - 06:28 PM (IST)

ਫਿਰੋਜ਼ਪੁਰ (ਕੁਮਾਰ): ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਜਾਣਕਾਰੀ ਮੁਤਾਬਕ ਅੱਜ ਜ਼ਿਲ੍ਹਾ ਫਿਰੋਜ਼ਪੁਰ 'ਚ ਅੱਜ 24 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ, ਜਦੋਂਕਿ ਅਜੇ ਵੀ ਬਹੁਤ ਸਾਰੇ ਲੋਕਾਂ ਦੀ ਕੋਰੋਨਾ ਰਿਪੋਰਟ ਆਉਣੀ ਬਾਰੀ ਹੈ। ਰਿਪੋਰਟ ਆਉਣ 'ਤੇ ਕੋਰੋਨਾ ਮਰੀਜ਼ਾਂ ਦੀ ਗਿਣਤੀ 'ਚ ਹੋਰ ਵੀ ਵਾਧਾ ਹੋ ਸਕਦਾ ਹੈ।

ਇਹ ਵੀ ਪੜ੍ਹੋ:  ਇਨਸਾਨੀਅਤ ਸ਼ਰਮਸਾਰ: ਹਥਣੀ ਦੀ ਮੌਤ ਤੋਂ ਬਾਅਦ ਹੁਣ ਪੰਜਾਬ 'ਚ ਜਾਣਬੁੱਝ ਕੇ ਕੁੱਤੇ 'ਤੇ ਚੜ੍ਹਾਈ ਕਾਰ

ਹੁਣ ਜ਼ਿਲ੍ਹਾ ਫਿਰੋਜ਼ਪੁਰ 'ਚ ਕੋਰੋਨਾ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ 1142 ਹੋ ਚੁੱਕੀ ਹੈ, ਜਿਨ੍ਹਾਂ 'ਚੋਂ 456 ਲੋਕ ਠੀਕ ਹੋ ਚੁੱਕੇ ਹਨ ਅਤੇ ਬਾਕੀ ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ। ਸਿਹਤ ਵਿਭਾਗ ਫਿਰੋਜ਼ਪੁਰ ਵਲੋਂ ਕੋਰੋਨਾ ਦੇ ਵੱਖ-ਵੱਖ ਜਗ੍ਹਾ 'ਤੇ ਕੁਆਰੰਟੀਨ ਕੀਤਾ ਗਿਆ ਹੈ। ਜ਼ਿਲ੍ਹਾ ਫਿਰੋਜ਼ਪੁਰ 'ਚ ਹੁਣ ਤੱਕ 17 ਮਰੀਜ਼ਾਂ ਦੀ ਕੋਰੋਨਾ ਨਾਲ ਮੌਤ ਹੋ ਚੁੱਕੀ ਹੈ ਅਤੇ ਅੱਜ ਜਿਨ੍ਹਾਂ 24 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ, ਉਨ੍ਹਾਂ 'ਚੋਂ 12 ਮਰੀਜ਼ ਫਿਰੋਜ਼ਪੁਰ ਸ਼ਹਿਰ ਅਤੇ ਛਾਊਣੀ ਦੇ ਏਰੀਏ ਬਸਤੀ ਭਟੀਆ ਵਾਲੀ, ਬੇਦੀ ਗ੍ਰੀਨ ਐਵਨਿਊ ਫਿਰੋਜ਼ਪੁਰ ਛਾਊਣੀ ਦੀ ਗਲੀ ਨੰਬਰ 6, ਬਾਜ਼ਾਰ ਨੰਬਰ 7, ਸ਼ਹਿਰ ਦੇ ਸੁੰਦਰ ਨਗਰ ਪੁਲਸ ਲਾਈਨ, ਮਲਵਾਲ ਰੋਡ, ਬਸਤੀ ਬਲੋਚਾ ਵਾਲੀ ਅਤੇ ਸੂਰਜ ਐਵਨਿਊ ਅਤੇ ਪਿੰਡ ਹਸਤੀ ਵਾਲਾ, ਝੰਡੂ ਵਾਲਾ, ਕੋਹਰ ਸਿੰਘ ਵਾਲਾ, ਗੋਗੋ ਵਾਣੀ ਆਦਿ ਦੇ ਰਹਿਣ ਵਾਲੇ ਹ

ਇਹ ਵੀ ਪੜ੍ਹੋ: ਸੀਨੀਅਰ ਅਕਾਲੀ ਆਗੂ ਰੋਜ਼ੀ ਬਰਕੰਦੀ ਵੀ ਆਏ ਕੋਰੋਨਾ ਪਾਜ਼ੇਟਿਵ


Shyna

Content Editor

Related News